07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਗੁਰਦੁਆਰਾ ਸਾਹਿਬ ਮੋਗਾ ਵਿਖੇ ਮਨਾਇਆ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ

ਮੋਗਾ, 6 ਸਤੰਬਰ (ਸੁਰਿੰਦਰਪਾਲ ਸਿੰਘ)- ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸਾਹਿਬ ਮੋਗਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਬਾਬਾ ਕੁਲਦੀਪ ਸਿੰਘ ਸੇਖਾ ਕਾਰ ਸੇਵਾ ਵਾਲਿਆਂ ਦੀ ਅਗਵਾਈ ਹੇਠ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਬਾਬਾ ਜੀਵਨ ਸਿੰਘ ਜੀ ਦੇ ਜੀਵਨ ਅਤੇ ਮਹਾਨ ਕੁਰਬਾਨੀ ਨੂੰ ਯਾਦ ਕੀਤਾ ।

ਅਜੀਤ ਡੈਸਕ 07-09-2026
ਮੋਗਾ, 6 ਸਤੰਬਰ (ਸੁਰਿੰਦਰਪਾਲ ਸਿੰਘ)- ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸਾਹਿਬ ਮੋਗਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਬਾਬਾ ਕੁਲਦੀਪ ਸਿੰਘ ਸੇਖਾ ਕਾਰ ਸੇਵਾ ਵਾਲਿਆਂ ਦੀ ਅਗਵਾਈ ਹੇਠ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਬਾਬਾ ਜੀਵਨ ਸਿੰਘ ਜੀ ਦੇ ਜੀਵਨ ਅਤੇ ਮਹਾਨ ਕੁਰਬਾਨੀ ਨੂੰ ਯਾਦ ਕੀਤਾ । ਸਮਾਗਮ ਵਿਚ ਗੁਰਪੁਰਬ ਕਮੇਟੀ ਮੋਗਾ ਦੇ ਪ੍ਰਧਾਨ ਜਗਮੋਹਨ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਨ੍ਹਾਂ ਨੇ ਬਾਬਾ ਜੀਵਨ ਸਿੰਘ ਦੇ ਜੀਵਨ ’ਤੇ ਚਾਨਣਾ ਪਾਇਆ । ਇਸ ਮੌਕੇ ਬਾਬਾ ਸੇਖਾ ਵਲੋਂ ਮੁੱਖ ਮਹਿਮਾਨ ਜਗਮੋਹਨ ਸਿੰਘ, ਭਾਈ ਸੁਖਦੀਪ ਸਿੰਘ ਖ਼ਾਲਸਾ ਮੁੱਖ ਸੇਵਾਦਾਰ ਜਥੇਬੰਦੀ ਸਰਬੱਤ ਦਾ ਭਲਾ ਸਾਂਝਾ ਮੰਚ, ਮਹਾਕਾਲ ਭਾਈ ਲਛਮਣ ਸਿੰਘ, ਸੋਹਣ ਸਿੰਘ ਪ੍ਰਧਾਨ ਗੁਰਦੁਆਰਾ ਭਾਈ ਸੇਵਾ ਸਿੰਘ ਜੀ ਸਿੰਘਾਂਵਾਲਾ ਅਤੇ ਭਾਈ ਜਸਬੀਰ ਸਿੰਘ ਖ਼ਜ਼ਾਨਚੀ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਜਿੰਦਰਪਾਲ ਸਿੰਘ ਨੇ ਹਾਜ਼ਰ ਸੰਗਤਾਂ ਨੂੰ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ ਅਤੇ ਸਾਰਿਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ‘ਤੇ ਚੱਲਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਆਲ ਇੰਡੀਆ ਵਾਲਮੀਕਿ ਖ਼ਾਲਸਾ ਦਲ ਦੇ ਮੁੱਖ ਸੇਵਾਦਾਰ ਅਮਰਜੀਤ ਗਿੱਲ, ਭਾਈ ਸਾਹਿਬ ਭਾਈ ਸੁਖਦੀਪ ਸਿੰਘ ਖ਼ਾਲਸਾ ਮੁੱਖ ਸੇਵਾਦਾਰ ਜਥੇਬੰਦੀ ਸਰਬੱਤ ਦਾ ਭਲਾ ਸਾਂਝਾ ਮੰਚ, ਮੀਤ ਪ੍ਰਧਾਨ ਤਿਰਲੋਕ ਸਿੰਘ, ਅਸ਼ੋਕ ਧੁੰਨਾ, ਹੈੱਡ ਗ੍ਰੰਥੀ ਰਾਜਾ ਸਿੰਘ ਮੱਲ੍ਹੀ, ਗ੍ਰੰਥੀ ਕੇਸ਼ਵ ਸਿੰਘ ਅਤੇ ਸੋਹਣ ਸਿੰਘ ਖ਼ਾਲਸਾ ਪ੍ਰਧਾਨ ਗੁਰਦੁਆਰਾ ਭਾਈ ਸੇਵਾ ਸਿੰਘ ਜੀ ਸਿੰਘਾਂਵਾਲਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਸਾਲਾਂ ਬਾਅਦ ਨਿਊ ਟਾਊਨ ਦੀ ਸੜਕ ਦਾ ਹੋਇਆ ਕਾਇਆ ਕਲਪ, ਲੋਕਾਂ ਨੂੰ ਮਿਲੀ ਵੱਡੀ ਰਾਹਤ ਅਗਲੀ ਖ਼ਬਰ ਬੀ.ਕੇ.ਯੂ. ਉਗਰਾਹਾਂ ਵਲੋਂ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਸਾਹਮਣੇ ਅੱਠਵੇਂ ਦਿਨ ਵੀ ਧਰਨਾ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।