07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਹਰਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ’ਚ ਭਾਜਪਾ ਦੀ ਅਹਿਮ ਮੀਟਿੰਗ ਹੋਈ

ਠੱਠੀ ਭਾਈ, 6 ਸਤੰਬਰ (ਜਗਰੂਪ ਸਿੰਘ ਮਠਾੜੂ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡ ਬੰਬੀਹਾ ਭਾਈ ਵਿਖੇ ਅਧਿਆਪਕ ਸੈੱਲ ਦੇ ਕਨਵੀਨਰ ਹਰਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਮੀਟਿੰਗ ਹੋਈ| ਜਸਵੀਰ ਸਿੰਘ ਕਾਕਾ ਫੌਜੀ ਨੇ ਸਟੇਜ ਦੀ ਕਾਰਵਾਈ ਚਲਾਈ।

ਅਜੀਤ ਡੈਸਕ 07-09-2026
ਠੱਠੀ ਭਾਈ, 6 ਸਤੰਬਰ (ਜਗਰੂਪ ਸਿੰਘ ਮਠਾੜੂ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡ ਬੰਬੀਹਾ ਭਾਈ ਵਿਖੇ ਅਧਿਆਪਕ ਸੈੱਲ ਦੇ ਕਨਵੀਨਰ ਹਰਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਮੀਟਿੰਗ ਹੋਈ| ਜਸਵੀਰ ਸਿੰਘ ਕਾਕਾ ਫੌਜੀ ਨੇ ਸਟੇਜ ਦੀ ਕਾਰਵਾਈ ਚਲਾਈ। ਮੀਟਿੰਗ ਦੌਰਾਨ ਹਰਵਿੰਦਰ ਸਿੰਘ ਧਾਲੀਵਾਲ ਨੇ ਪਿੰਡ ਵਾਸੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਪਿੰਡ ਵਿਚ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਲੋਕਾਂ ਨੇ ਵਿਸ਼ੇਸ਼ ਤੌਰ ’ਤੇ ਪਿੰਡਾਂ ਵਿਚ ਵਧ ਰਹੇ ਨਸ਼ੇ ਦੇ ਮਸਲੇ ਨੂੰ ਗੰਭੀਰਤਾ ਨਾਲ ਉਠਾਇਆ| ਉਨ੍ਹਾਂ ਨੇ ਭਾਜਪਾ ਆਗੂਆਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀ ਇਹ ਆਵਾਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੱਕ ਪਹੁੰਚਾਈ ਜਾਵੇ ਅਤੇ ਨਸ਼ੇ ਦੇ ਖਾਤਮੇ ਲਈ ਠੋਸ ਕਦਮ ਚੁੱਕੇ ਜਾਣ। ਇਸ ਮੌਕੇ ਹਰਵਿੰਦਰ ਸਿੰਘ ਧਾਲੀਵਾਲ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਵਾਇਆ ਕਿ ਭਾਜਪਾ ਦੀ ਸਰਕਾਰ ਬਣਨ ’ਤੇ ਨਸ਼ੇ ਦੇ ਖਾਤਮੇ ਨੂੰ ਪਹਿਲ ਦੇ ਆਧਾਰ ’ਤੇ ਲਿਆ ਜਾਵੇਗਾ । ਮੀਟਿੰਗ ਦੌਰਾਨ ਕਰਮਜੀਤ ਕੌਰ ਨੂੰ ਮਹਿਲਾ ਮੋਰਚੇ ਦੀ ਅਤੇ ਜਸਕਰਨ ਸਿੰਘ ਨੂੰ ਯੂਥ ਦੀ ਪ੍ਰਧਾਨਗੀ ਦੀ ਜ਼ਿੰਮੇਵਾਰੀ ਦਿੱਤੀ ਗਈ।ਇਸ ਮੌਕੇ ਪਰਮਜੀਤ ਕੌਰ, ਬਲਜੀਤ ਕੌਰ, ਜਸਵੀਰ ਕੌਰ, ਸੁਖਪਾਲ ਕੌਰ, ਚਰਨਜੀਤ ਕੌਰ, ਹਰਮਨਪ੍ਰੀਤ ਕੌਰ, ਕੁਲਵੰਤ ਕੌਰ, ਜਗਜੀਤ ਕੌਰ, ਮਨਦੀਪ ਕੌਰ, ਇੰਦਰਜੀਤ ਕੌਰ, ਵੀਰਪਾਲ ਕੌਰ, ਲਖਵੀਰ ਸਿੰਘ, ਸਤਨਾਮ ਸਿੰਘ, ਅਰਸ਼ਦੀਪ ਸਿੰਘ, ਗੁਰਪ੍ਰੀਤ ਸਿੰਘ, ਪਿਆਰਾ ਸਿੰਘ, ਬਿੱਲਾ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੈਨੇਟ ਚੋਣ ’ਚ ਯੋਗ ਉਮੀਦਵਾਰ ਨੂੰ ਪਹਿਲ ਦਿਓ-ਅਸ਼ੋਕ ਗੋਇਲ ਅਗਲੀ ਖ਼ਬਰ ਸ਼ੂਗਰ ਅਵੇਅਰਨੈੱਸ ਸੁਸਾਇਟੀ ਵਲੋਂ ਮੁਫ਼ਤ ਸ਼ੂਗਰ ਟੈਸਟਿੰਗ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।