08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਆ ਰਹੀਆਂ 2027 ਵਿਧਾਨ ਸਭਾ ਚੋਣਾਂ ’ਚ ‘ਆਪ’ ਦੁਬਾਰਾ ਸਰਕਾਰ ਬਣਾਏਗੀ-ਬਰਿੰਦਰ ਸ਼ਰਮਾ ਮਧੇਕੇ ਕਿਹਾ-ਪੰਜਾਬ ਦੇ ਲੋਕ ਮਾਨ ਸਰਕਾਰ ਤੋਂ ਪੂਰੀ ਤਰਾਂ ਖੁਸ਼

ਮੋਗਾ, 7 ਸਤੰਬਰ (ਸ. ਰਿਪੋ.)

ਅਜੀਤ ਡੈਸਕ 08-09-2026
ਮੋਗਾ, 7 ਸਤੰਬਰ (ਸ. ਰਿਪੋ.)-ਆ ਰਹੀਆਂ 2027 ਚੋਣਾਂ ਨੂੰ ਲੈ ਕੇ ਸਾਰੀਆਂ ਹੀ ਰਾਜਸੀ ਪਾਰਟੀਆਂ ਨੇ ਆਪਣੀਆਂ ਚੋਣ ਸਰਗਰਮੀਆਂ ਤੇਜ ਕਰ ਦਿੱਤੀਆਂ ਹਨ ਤੇ ਹਰ ਪਾਰਟੀ ਵਲੋਂ ਗਤੀਵਿਧੀਆਂ ਤੇ ਲੋਕ ਪੱਖੀ ਨੀਤੀਆਂ ਤੋਂ ਜਾਣੂੰ ਕਰਵਾਇਆ ਜਾ ਰਿਹਾ ਹੈ। ਆ ਰਹੀਆਂ 2027 ਵਿਧਾਨ ਸਭਾ ਚੋਣਾਂ ਆਮ ਆਦਮੀ ਪਾਰਟੀ ਦੁਬਾਰਾ ਸਰਕਾਰ ਬਣਾਏਗੀ ਕਿਉਂਕਿ ਪੰਜਾਬ ਦੇ ਲੋਕ ਮਾਨ ਸਰਕਾਰ ਦੀਆਂ ਵਿਕਾਸ ਪੱਖੀ ਨੀਤੀਆਂ ਤੋ ਬੇਹੱਦ ਖ਼ੁਸ਼ ਨਜ਼ਰ ਆ ਰਹੇ ਹਨ। ਇਹ ਪ੍ਰਗਟਾਵਾ ਆਪ ਦੇ ਜ਼ਿਲ੍ਹਾ ਪ੍ਰਧਾਨ ਤੇ ਪਲੈਨਿੰਗ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਬਰਿੰਦਰ ਕੁਮਾਰ ਸ਼ਰਮਾ ਮਧੇਕੇ ਨੇ ਅੱਜ ‘ਅਜੀਤ’ ਉਪ ਦਫ਼ਤਰ ਮੋਗਾ ਵਿਖੇ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਉੱਘੀ ਸਮਾਜ ਸੇਵਕਾ ਤੇ ਸਟੇਜ ਦੀ ਧਨੀ ਵਜੋਂ ਜਾਣੇ ਜਾਂਦੇ ਜਸ ਢਿੱਲੋਂ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਗੱਲਬਾਤ ਕਰਦਿਆਂ ਬਰਿੰਦਰ ਸ਼ਰਮਾ ਮਧੇਕੇ ਨੇ ਕਿਹਾ ਕਿ ਚੋਣਾਂ ਤੋ ਪਹਿਲਾਂ ਜੋ ਆਪ ਨੇ ਲੋਕਾਂ ਨਾਲ ਵਾਅਦੇ ਕੀਤੇ ਸਨ ਤੇ ਗਰੰਟੀਆਂ ਦਿੱਤੀਆਂ ਸਨ ਉਨ੍ਹਾਂ ਸਾਰੇ ਵਾਅਦੇ ਤੇ ਗਰੰਟੀਆਂ ਨੂੰ ਪੂਰਾ ਕਰ ਲਿਆ ਹੈ। ਇੱਥੇ ਹੀ ਬੱਸ ਨਹੀ ਸਿੱਖਿਆ ਦੇ ਖੇਤਰ ਮਾਨ ਸਰਕਾਰ ਨੇ ਵੱਡੀਆਂ ਪੁਲਾਂਘਾਂ ਪੁੱਟੀਆਂ ਹਨ ਜਿਹੜਾ ਪੰਜਾਬ ਸੂਬਾ ਸਿੱਖਿਆ ਦੇ ਪੱਖੋ ਪਿਛੜ ਕੇ ਰਹਿ ਗਿਆ ਸੀ ਅੱਜ ਸਿੱਖਿਆ ਪੱਖੋ ਪੰਜਾਬ ਦੇਸ਼ ਵਿਚੋਂ ਪਹਿਲੇ ਨੰਬਰ ਤੇ ਆਇਆ ਹੈ। ਇਸ ਤੋ ਇਲਾਵਾ ਮਾਵਾਂ ਧੀਆਂ ਸਤਿਕਾਰ ਯੋਜਨਾ , 10 ਲੱਖ ਰੁਪਏ ਦਾ ਮੁੱਖ ਮੰਤਰੀ ਬੀਮਾ ਸਿਹਤ ਯੋਜਨਾ ਤੇ 600 ਬਿਜਲੀ ਯੂਨਿਟਾਂ ਦੀ ਮੁਆਫ਼ੀ ਦਾ ਐਲਾਨ ਨਾਲ 90 ਫ਼ੀਸਦੀ ਲੋਕਾਂ ਨੂੰ ਬਿੱਲ ਜ਼ੀਰੋ ਆ ਰਿਹਾ ਹੈ। ਬਰਿੰਦਰ ਮਧੇਕੇ ਨੇ ਕਿਹਾ ਕਿ ਅੱਜ ਸੂਬੇ ਦੇ ਲੋਕ ਮਾਨ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋ ਬੇਹੱਦ ਪ੍ਰਭਾਵਿਤ ਹਨ ਤੇ ਉਹ ਆਉਣ ਵਾਲੀਆਂ 2027 ਵਿਧਾਨ ਸਭਾ ਚੋਣਾਂ ਵਿਚ ਆਪ ਨੂੰ ਭਾਰੀ ਬਹੁਤ ਨਾਲ ਜਿਤਾਉਣਗੇ। ਇਸ ਮੌਕੇ ‘ਤੀਸਰੇ ਜ਼ਿਲ੍ਹਾ ਪੱਧਰੀ ਖ਼ੂਨਦਾਨ ਕੈਂਪ ਵਿਚ ਵਡਮੁੱਲਾ ਯੋਗਦਾਨ ਪਾਉਣ ‘ਤੇ ਜ਼ਿਲ੍ਹਾ ਇੰਚਾਰਜ ਸੁਰਿੰਦਰਪਾਲ ਸਿੰਘ ਤੇ ਸਮੂਹ ਸਟਾਫ਼ ਵਲੋਂ ਬਰਿੰਦਰ ਕੁਮਾਰ ਸ਼ਰਮਾ ਮਧੇਕੇ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਮੋਗਾ ਦੀ ਮੀਟਿੰਗ ਅਗਲੀ ਖ਼ਬਰ ਧਰਮਕੋਟ ਰੈਲੀ ਕੱਲ੍ਹ-ਅਕਾਲੀ ਆਗੂਆਂ ਤੇ ਵਰਕਰਾਂ ’ਚ ਭਾਰੀ ਉਤਸ਼ਾਹ-ਡੱਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।