08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਪਿੰਡ ਸੇਖਾ ਕਲਾਂ ਵਿਖੇ ਲਾਈਫ਼ ਕੇਅਰ ਫਾਊਂਡੇਸ਼ਨ ਦੀ 245ਵੀਂ ਲੈਬਾਰਟਰੀ ਦਾ ਉਦਘਾਟਨ

ਠੱਠੀ ਭਾਈ, 7 ਸਤੰਬਰ (ਜਗਰੂਪ ਸਿੰਘ ਮਠਾੜੂ)-ਪੰਜਾਬ ਵਿਚ ਆਮ ਲੋਕਾਂ ਨੂੰ ਸਸਤੇ ਭਾਅ ‘ਤੇ ਮੈਡੀਕਲ ਜਾਂਚ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਲਾਈਫ਼ ਕੇਅਰ ਫਾਊਂਡੇਸ਼ਨ ਵਲੋਂ ਪੰਜਾਬ ਭਰ ਵਿਚ ਖੋਲ੍ਹੀਆਂ ਜਾ ਰਹੀਆਂ ਲੈਬਾਰਟਰੀਆਂ ਦੀ ਲੜੀ ਤਹਿਤ ਬਾਘਾ ਪੁਰਾਣਾ ਹਲਕੇ ਦੇ ਪਿੰਡ ਸੇਖਾ ਕਲਾਂ ਵਿਖੇ 245ਵੀਂ ਲੈਬਾਰਟਰੀ ਖੋਲ੍ਹੀ ਗਈ। ਲੈਬਾਰਟਰੀ ਦਾ ਉਦਘਾਟਨ ਐਨ.

ਪਿੰਡ ਸੇਖਾ ਕਲਾਂ ਵਿਖੇ ਖੋਲ੍ਹੀ ਗਈ 245ਵੀਂ ਲੈਬਾਰਟਰੀ ਦਾ ਰੀਬਨ ਕੱਟ ਕੇ ਉਦਘਾਟਨ ਕਰਦੇ ਹੋਏ ਐਨ.ਜੀ. ਓ. ਵਰਕਰ ਸਤੀਸ਼ ਨਾਲ ਹਨ, ਚੇਅਰਮੈਨ ਹਰਦੀਪ ਸਿੰਘ, ਸਰਪੰਚ ਦਰਸ਼ਨ ਸਿੰਘ ਅਤੇ ਹੋਰ। ਤਸਵੀਰ : ਜਗਰੂਪ ਸਿੰਘ ਮਠਾੜੂ 08-09-2026
ਠੱਠੀ ਭਾਈ, 7 ਸਤੰਬਰ (ਜਗਰੂਪ ਸਿੰਘ ਮਠਾੜੂ)-ਪੰਜਾਬ ਵਿਚ ਆਮ ਲੋਕਾਂ ਨੂੰ ਸਸਤੇ ਭਾਅ ‘ਤੇ ਮੈਡੀਕਲ ਜਾਂਚ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਲਾਈਫ਼ ਕੇਅਰ ਫਾਊਂਡੇਸ਼ਨ ਵਲੋਂ ਪੰਜਾਬ ਭਰ ਵਿਚ ਖੋਲ੍ਹੀਆਂ ਜਾ ਰਹੀਆਂ ਲੈਬਾਰਟਰੀਆਂ ਦੀ ਲੜੀ ਤਹਿਤ ਬਾਘਾ ਪੁਰਾਣਾ ਹਲਕੇ ਦੇ ਪਿੰਡ ਸੇਖਾ ਕਲਾਂ ਵਿਖੇ 245ਵੀਂ ਲੈਬਾਰਟਰੀ ਖੋਲ੍ਹੀ ਗਈ। ਲੈਬਾਰਟਰੀ ਦਾ ਉਦਘਾਟਨ ਐਨ.ਜੀ.ਓ. ਵਰਕਰ ਸਤੀਸ਼ ਵਲੋਂ ਕੀਤਾ ਗਿਆ। ਇਸ ਮੌਕੇ ਲਾਈਫ਼ ਕੇਅਰ ਫਾਊਂਡੇਸ਼ਨ ਦੇ ਮੁਖੀ ਅਵਤਾਰ ਸਿੰਘ ਬੈਨੀਪਾਲ ਦੀ ਅਗਵਾਈ ਹੇਠ ਸੰਸਥਾ ਵਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕਾਰਜਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਲੈਬਾਰਟਰੀ ਦੇ ਉਦਘਾਟਨ ਉਪਰੰਤ ਮੁਫ਼ਤ ਮੈਡੀਕਲ ਜਾਂਚ ਕੈਂਪ ਵੀ ਲਗਾਇਆ ਗਿਆ, ਜਿਸ ਵਿਚ ਪਿੰਡ ਸੇਖਾ ਕਲਾਂ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕਰਦਿਆਂ ਵੱਖ-ਵੱਖ ਟੈੱਸਟ ਮੁਫ਼ਤ ਕਰਵਾਏ। ਇਸ ਮੌਕੇ ਆਪਣੇ ਸੰਬੋਧਨ ਵਿਚ ਐਨ.ਜੀ.ਓ. ਵਰਕਰ ਸਤੀਸ਼ ਅਤੇ ਮੈਨੇਜਰ ਹਰਦੀਪ ਸਿੰਘ ਨੇ ਕਿਹਾ ਕਿ ਲਾਈਫ਼ ਕੇਅਰ ਫਾਊਂਡੇਸ਼ਨ ਵਲੋਂ ਪੰਜਾਬ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿਚ ਲੈਬਾਰਟਰੀਆਂ ਖੋਲ੍ਹਣ ਦਾ ਮੁੱਖ ਮਕਸਦ ਲੋਕਾਂ ਨੂੰ ਸਸਤੇ ਰੇਟਾਂ ‘ਤੇ ਮੈਡੀਕਲ ਟੈੱਸਟਾਂ ਦੀ ਸਹੂਲਤ ਦੇਣਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਲੈਬਾਰਟਰੀਆਂ ਵਿਚ ਲੋਕਾਂ ਨੂੰ 75 ਫ਼ੀਸਦੀ ਤੱਕ ਡਿਸਕਾਊਂਟ ਦਿੱਤਾ ਜਾ ਰਿਹਾ ਹੈ ਅਤੇ ਟੈੱਸਟਾਂ ਲਈ ਸਿਰਫ਼ 25 ਫ਼ੀਸਦੀ ਰਕਮ ਹੀ ਲਈ ਜਾ ਰਹੀ ਹੈ। ਸਤੀਸ਼ ਨੇ ਕਿਹਾ ਕਿ ਮੈਡੀਕਲ ਟੈੱਸਟਾਂ ਦੇ ਖੇਤਰ ਵਿਚ ਕਮਿਸ਼ਨ ਖੋਰੀ ਕਾਰਨ ਆਮ ਲੋਕਾਂ ‘ਤੇ ਪੈਣ ਵਾਲੇ ਆਰਥਿਕ ਬੋਝ ਨੂੰ ਘਟਾਉਣ ਲਈ ਸੰਸਥਾ ਵਲੋਂ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਆਉਣ ਵਾਲੇ ਸਮੇਂ ਵਿਚ ਪੰਜਾਬ ਭਰ ਵਿਚ 2000 ਲੈਬਾਰਟਰੀਆਂ ਖੋਲ੍ਹਣ ਦਾ ਟੀਚਾ ਰੱਖਿਆ ਗਿਆ ਹੈ। ਇਸ ਮੌਕੇ ਪਿੰਡ ਸੇਖਾ ਕਲਾਂ ਦੇ ਸਰਪੰਚ ਦਰਸ਼ਨ ਸਿੰਘ ਸੋਹੀ ਨੇ ਲਾਈਫ਼ ਕੇਅਰ ਫਾਊਂਡੇਸ਼ਨ ਵਲੋਂ ਪਿੰਡ ਵਿਚ ਲੈਬਾਰਟਰੀ ਖੋਲ੍ਹਣ ਲਈ ਧੰਨਵਾਦ ਕੀਤਾ। ਇਸ ਮੌਕੇ ਡਾ. ਰੇਸ਼ਮ ਸਿੰਘ ਠੱਠੀ ਭਾਈ, ਕੌਮੀ ਮੀਤ ਪ੍ਰਧਾਨ ਪੁਨਰ ਸੁਰਜੀਤ ਅਕਾਲੀ ਦਲ, ਬਲਾਕ ਪ੍ਰਧ ਾਨ ਤੇ ਸਰਪੰਚ ਸੇਖਾ ਕਲਾਂ ਦਰਸ਼ਨ ਸਿੰਘ ਸੋਹੀ, ਨੰਬਰਦਾਰ ਸੁਖਵਿੰਦਰ ਸਿੰਘ ਕਾਕਾ, ਤੇਜਿੰਦਰ ਸਿੰਘ ਭੋਲਾ ਪ੍ਰਧਾਨ ਬਾਬਾ ਰੁੱਖੜ ਦਾਸ ਪ੍ਰਬੰਧਕ ਕਮੇਟੀ, ਚਮਕੌਰ ਸਿੰਘ ਧਾਲੀਵਾਲ, ਯੂਥ ਆਗੂ ਥਬਾਕ ਸਿੰਘ ਸਿੱਧੂ, ਫੂਲਾ ਸਿੰਘ ਬਰਾੜ ਸਮਾਲਸਰ, ਪੱਤਰਕਾਰ ਭੁਪਿੰਦਰ ਸਿੰਘ ਸਮਾਲਸਰ ਤੋਂ ਇਲਾਵਾ ਪਿੰਡ ਦੀ ਸਮੁੱਚੀ ਸੰਗਤ, ਪਤਵੰਤੇ ਅਤੇ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਤੇ ਸਾਂਝਾ ਮੁਲਾਜ਼ਮ ਮੰਚ ਵਲੋਂ ਡੀ.ਸੀ. ਦਫ਼ਤਰ ਸਾਹਮਣੇ ਧਰਨਾ ਅੱਜ ਅਗਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਮੋਗਾ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।