08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਨਗਰ ਕੀਰਤਨ ਦਾ ਪਿੰਡ ਸਾਫੂਵਾਲਾ ਵਿਚ ਨਿੱਘਾ ਸਵਾਗਤ

ਮੋਗਾ, 7 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਜੋ ਇਤਿਹਾਸਕ ਨਗਰ ਡਰੋਲੀ ਭਾਈ ਤੋਂ ਚੱਲ ਕੇ ਪੜਾਅ ਦਰ ਪੜਾਅ ਕਰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜੇਗਾ, ਦਾ ਪਿੰਡ ਸਾਫੂਵਾਲਾ ਵਿਖੇ ਪੁੱਜਣ ’ਤੇ ਪਿੰਡ ਦੇ ਸਾਬਕਾ ਸਰਪੰਚ ਗੁਰਮੀਤ ਸਿੰਘ ਸਾਫੂਵਾਲਾ ਦੀ ਅਗਵਾਈ ਵਿਚ ਪਿੰਡ ਵਾਸੀਆਂ ਨੇ ਨਿੱਘਾ ਸਵਾਗਤ ਕੀਤਾ। ਗੁਰਮੀਤ ਸਿੰਘ ਸਾਫੂਵਾਲਾ ਨੇ ਕਿਹਾ ਕਿ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਅਤੇ ਸਿੱਖ ਧਰਮ ਵਿਚ ਇਕ ਵਿਲੱਖਣ ਯੋਗਦਾਨ ਲਈ ਉਨ੍ਹਾਂ ਨੂੰ ਹਰ ਸਿੱਖ ਨਤਮਸਤਕ ਹੁੰਦਾ ਹੈ ਅਤੇ ਉਹ ਸਾਡੇ ਲਈ ਅਤਿ ਸਤਿਕਾਰ ਦੇ ਪਾਤਰ ਹਨ।

ਅਜੀਤ ਡੈਸਕ 08-09-2026
ਮੋਗਾ, 7 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਜੋ ਇਤਿਹਾਸਕ ਨਗਰ ਡਰੋਲੀ ਭਾਈ ਤੋਂ ਚੱਲ ਕੇ ਪੜਾਅ ਦਰ ਪੜਾਅ ਕਰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜੇਗਾ, ਦਾ ਪਿੰਡ ਸਾਫੂਵਾਲਾ ਵਿਖੇ ਪੁੱਜਣ ’ਤੇ ਪਿੰਡ ਦੇ ਸਾਬਕਾ ਸਰਪੰਚ ਗੁਰਮੀਤ ਸਿੰਘ ਸਾਫੂਵਾਲਾ ਦੀ ਅਗਵਾਈ ਵਿਚ ਪਿੰਡ ਵਾਸੀਆਂ ਨੇ ਨਿੱਘਾ ਸਵਾਗਤ ਕੀਤਾ। ਗੁਰਮੀਤ ਸਿੰਘ ਸਾਫੂਵਾਲਾ ਨੇ ਕਿਹਾ ਕਿ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਅਤੇ ਸਿੱਖ ਧਰਮ ਵਿਚ ਇਕ ਵਿਲੱਖਣ ਯੋਗਦਾਨ ਲਈ ਉਨ੍ਹਾਂ ਨੂੰ ਹਰ ਸਿੱਖ ਨਤਮਸਤਕ ਹੁੰਦਾ ਹੈ ਅਤੇ ਉਹ ਸਾਡੇ ਲਈ ਅਤਿ ਸਤਿਕਾਰ ਦੇ ਪਾਤਰ ਹਨ। ਇਸ ਮੌਕੇ ਗੁਰਦੇਵ ਸਿੰਘ, ਹਰਜਿੰਦਰ ਸਿੰਘ, ਸੁਖਦੇਵ ਸਿੰਘ, ਨਿਰਮਲ ਸਿੰਘ, ਪ੍ਰਦੀਪ ਸਿੰਘ, ਗੁਰਨੇਕ ਸਿੰਘ, ਨਗਰ ਕੀਰਤਨ ਦੇ ਮੁੱਖ ਸੇਵਾਦਾਰ ਬਲਜੀਤ ਸਿੰਘ ਸਾਬਕਾ ਸਰਪੰਚ, ਜਗਦੀਸ਼ ਸਿੰਘ, ਸਰਪੰਚ ਬਲਜਿੰਦਰ ਸਿੰਘ ਥੰਮ੍ਹਣ, ਪ੍ਰਧਾਨ ਬਿੱਕਰ ਸਿੰਘ ਮੁੱਦਕੀ, ਮਲਕੀਤ ਸਿੰਘ ਪਤਲੀ, ਬਲਵਿੰਦਰ ਸਿੰਘ ਮੁੱਦਕੀ, ਹਾਕਮ ਸਿੰਘ ਡਰੋਲੀ, ਮਨਪ੍ਰੀਤ ਸਿੰਘ, ਜਸਮੇਲ ਸਿੰਘ, ਕਰਮਜੀਤ ਸਿੰਘ, ਅਰਸ਼ਪ੍ਰੀਤ ਸਿੰਘ ਤੇ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਵਿਦਿਆਰਥੀਆਂ ਨੇ ਅਧਿਆਪਕ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।