ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਸਬ-ਡਵੀਜ਼ਨ ਬਾਘਾ ਪੁਰਾਣਾ ਦੀ ਮੀਟਿੰਗ
ਬਾਘਾ ਪੁਰਾਣਾ, 9 ਸਤੰਬਰ (ਟਿੰਕੂ ਕਾਠਪਾਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਸਬ-ਡਵੀਜ਼ਨ ਬਾਘਾ ਪੁਰਾਣਾ ਦੀ ਮੀਟਿੰਗ ਨਗਰ ਕਮੇਟੀ ਦਫਤਰ ਵਿਖੇ ਸੁਰਿੰਦਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਮਾਣਯੋਗ ਹਾਈ ਕੋਰਟ ਦੇ ਫੈਸਲੇ ਅਨੁਸਾਰ ਮਹਿੰਗਾਈ ਭੱਤਾ 60 ਫੀਸਦੀ ਕਰਨ, 2.
ਬਾਘਾ ਪੁਰਾਣਾ, 9 ਸਤੰਬਰ (ਟਿੰਕੂ ਕਾਠਪਾਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਸਬ-ਡਵੀਜ਼ਨ ਬਾਘਾ ਪੁਰਾਣਾ ਦੀ ਮੀਟਿੰਗ ਨਗਰ ਕਮੇਟੀ ਦਫਤਰ ਵਿਖੇ ਸੁਰਿੰਦਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਮਾਣਯੋਗ ਹਾਈ ਕੋਰਟ ਦੇ ਫੈਸਲੇ ਅਨੁਸਾਰ ਮਹਿੰਗਾਈ ਭੱਤਾ 60 ਫੀਸਦੀ ਕਰਨ, 2.59 ਦਾ ਗੁਣਾਂਕ ਲਾਗੂ ਕਰਨ ਅਤੇ ਮੁਲਾਜ਼ਮ ਆਗੂ ਸੁਖਚੈਨ ਖਹਿਰਾ ਦੀ ਬਦਲਾਖੋਰੀ ਅਧੀਨ ਕੀਤੀ ਬਦਲੀ ਦੀ ਜ਼ੋਰਦਾਰ ਨਿਖੇਧੀ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਨੇ ਅਧਿਆਪਕ ਦਿਵਸ ਦੀ ਵਧਾਈ ਦਿੰਦਿਆਂ ਸਰਕਾਰ ਵਲੋਂ ਅਧਿਆਪਕਾਂ ਵਿਰੁੱਧ ਕੀਤੇ ਜਾ ਰਹੇ ਪ੍ਰਚਾਰ ਦੀ ਨਿਖੇਧੀ ਕੀਤੀ| ਇਸ ਮੌਕੇ ਕੇਵਲ ਸਿੰਘ ਚੰਨੂਵਾਲਾ ਨੂੰ ਸਰਬਸੰਮਤੀ ਨਾਲ ਜਥੇਬੰਦੀ ਦਾ ਸੀਨੀਅਰ ਮੀਤ ਪ੍ਰਧਾਨ ਚੁਣਿਆ ਗਿਆ। ਸੂਬਾ ਜਨਰਲ ਸਕੱਤਰ ਸੁਰਿੰਦਰ ਰਾਮ ਕੁੱਸਾ ਨੇ 12 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਪਿੰਡ ਸੰਧਵਾਂ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਵਿਚ ਪੁੱਜਣ ਦਾ ਸੱਦਾ ਦਿੱਤਾ। ਅਮਰਜੀਤ ਸਿੰਘ ਮਾਣੂੰਕੇ ਨੇ ਦੱਸਿਆ ਕਿ ਰੈਲੀ ਲਈ ਬੱਸ 12 ਸਤੰਬਰ ਨੂੰ ਸਵੇਰੇ 9:30 ਵਜੇ ਮਾਣੂੰਕੇ ਤੋਂ ਚੱਲ ਕੇ 10 ਵਜੇ ਬਾਘਾ ਪੁਰਾਣਾ ਹੁੰਦੀ ਹੋਈ ਸੰਧਵਾਂ ਪਹੁੰਚੇਗੀ। ਮੀਟਿੰਗ ਵਿਚ ਪਰਮਜੀਤ ਸਿੰਘ, ਪ੍ਰਿੰਸੀਪਲ ਜਗਰੂਪ ਸਿੰਘ, ਜਸਵੰਤ ਸਿੰਘ ਕੋਟਲਾ, ਅਵਤਾਰ ਸਿੰਘ ਪੱਪੂ, ਪਿਆਰਾ ਸਿੰਘ ਉੱਗੋਕੇ ਸਮੇਤ ਵੱਡੀ ਗਿਣਤੀ ਵਿਚ ਪੈਨਸ਼ਨਰਜ਼ ਹਾਜ਼ਰ ਸਨ|