11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਬਾਬਾ ਜੀਵਨ ਸਿੰਘ ਦਾ ਜਨਮ ਦਿਵਸ ਉਤਸ਼ਾਹ ਨਾਲ ਮਨਾਇਆ ਜਾਵੇਗਾ

ਬਾਘਾ ਪੁਰਾਣਾ, 10 ਸਤੰਬਰ (ਟਿੰਕੂ ਕਾਠਪਾਲ)-ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਦੇ 365ਵੇਂ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬਾਬਾ ਜੀਵਨ ਸਿੰਘ (ਸੰਗਤਸਰ) ਸਾਹਿਬ ਮੰਡੀਰਾਂ ਵਾਲਾ ਰੋਡ ਨੇੜੇ ਬਾਬਾ ਜੀਵਨ ਸਿੰਘ ਸਟੇਡੀਅਮ ਬਾਘਾ ਪੁਰਾਣਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਐਨ. ਆਰ.

ਅਜੀਤ ਡੈਸਕ 11-09-2026
ਬਾਘਾ ਪੁਰਾਣਾ, 10 ਸਤੰਬਰ (ਟਿੰਕੂ ਕਾਠਪਾਲ)-ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਦੇ 365ਵੇਂ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬਾਬਾ ਜੀਵਨ ਸਿੰਘ (ਸੰਗਤਸਰ) ਸਾਹਿਬ ਮੰਡੀਰਾਂ ਵਾਲਾ ਰੋਡ ਨੇੜੇ ਬਾਬਾ ਜੀਵਨ ਸਿੰਘ ਸਟੇਡੀਅਮ ਬਾਘਾ ਪੁਰਾਣਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਐਨ.ਆਰ.ਆਈ. ਭਰਾਵਾਂ ਅਤੇ ਸੰਗਤ ਦੇ ਸਹਿਯੋਗ ਨਾਲ 12 ਸਤੰਬਰ ਸਨਿਚਰਵਾਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਗੁਰਦੁਆਰਾ ਸਾਹਿਬ ਤੋਂ ਸਵੇਰੇ ਆਰੰਭ ਹੋ ਕੇ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਸ਼ਹਿਰ ਦੀ ਪਰਿਕਰਮਾ ਕਰਦਾ ਹੋਇਆ ਸਮਾਪਤ ਹੋਵੇਗਾ। ਇਸ ਸਬੰਧੀ ਗੁਰਦੁਆਰਾ ਸਾਹਿਬ ਵਿਖੇ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ ਅਤੇ ਸਮਾਗਮ ਨੂੰ ਲੈ ਕੇ ਸੰਗਤ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬੀਤੇ ਦਿਨੀਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸਹਿਜ ਪਾਠ ਆਰੰਭ ਕਰਵਾਏ ਗਏ ਜਿਨ੍ਹਾਂ ਦੇ ਭੋਗ ਨਿਰਧਾਰਿਤ ਦਿਨ ਗੁਰਦੁਆਰਾ ਸਾਹਿਬ ਵਿਖੇ ਪਾਏ ਜਾਣਗੇ। ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰਗਟ ਸਿੰਘ, ਸੈਕਟਰੀ ਸ਼ਮਸ਼ੇਰ ਸਿੰਘ ਭੁੱਟੋ, ਕੈਸ਼ੀਅਰ ਸੁਖਮੰਦਰ ਸਿੰਘ ਭੱਟੀ, ਸਾਬਕਾ ਪ੍ਰਧਾਨ ਗੁਰਦੇਵ ਸਿੰਘ ਦੇਬੀ, ਬਾਬਾ ਗੁਰਦੀਪ ਸਿੰਘ, ਹੈੱਡ ਗ੍ਰੰਥੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਪ੍ਰਸਿੱਧ ਕੀਰਤਨੀ ਜਥੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਤੋਂ ਇਲਾਵਾ ਸੰਤ-ਮਹਾਂਪੁਰਸ਼ ਵੀ ਵਿਸ਼ੇਸ਼ ਤੌਰ ’ਤੇ ਸਮਾਗਮ ਵਿਚ ਸ਼ਿਰਕਤ ਕਰਕੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਨਾਲ ਜੋੜਨਗੇ। ਸਮਾਗਮ ਦੀਆਂ ਤਿਆਰੀਆਂ ਸਬੰਧੀ ਹੋਈ ਮੀਟਿੰਗ ਦੌਰਾਨ ਸੁਖਚੈਨ ਸਿੰਘ ਚੈਨਾ, ਭਿੰਦਰ ਸਿੰਘ ਭਿੰਦੀ ਪ੍ਰਧਾਨ, ਰਾਜ ਕੁਮਾਰ ਰਾਜਾ, ਪਰਦਮਨ ਸਿੰਘ ਭੱਟੀ, ਸੀਪਾ, ਜਸਵੰਤ ਸਿੰਘ ਐਮ.ਸੀ., ਸੁਖਪ੍ਰੀਤ ਸਿੰਘ ਭੱਟੀ, ਤਰਸੇਮ ਸਿੰਘ ਸੈਮੀ, ਨਿੰਦਰ ਸਿੰਘ ਨਿੰਦੀ, ਗੁਰਪਾਲ ਸਿੰਘ, ਰੇਸ਼ਮ ਸਿੰਘ, ਠਾਣਾ ਸਿੰਘ, ਗੱਬਰ ਸਿੰਘ, ਤੇਜ਼ ਸਿੰਘ, ਰਵੀ ਖਾਲਸਾ, ਵੇਦ ਪ੍ਰਕਾਸ਼ ਸਿੰਘ, ਰੂਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਅਤੇ ਸੇਵਾਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਚਰਨ ਸਿੰਘ ਸਿੱਧੂ ਬੰਬੀਹਾ ਭਾਈ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਮੋਗਾ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ’ਚ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਦਾ ਸ਼ਲਾਘਾਯੋਗ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।