13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਹੁਣ ਨਸ਼ੇ ਦੇ ਖ਼ਿਲਾਫ਼ ਬੋਲਣ ਵਾਲਿਆਂ ਨੂੰ ਦਬਾ ਰਹੀ ਹੈ ‘ਆਪ’ ਸਰਕਾਰ-ਮੁਖ਼ਤਿਆਰ ਸਿੰਘ ਸੰਧੂ

ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਕੇ ਪੰਜਾਬ ਵਿਚੋਂ ਨਸ਼ੇ ਨੂੰ ਖ਼ਤਮ ਕਰਨ ਦੇ ਦਾਅਵੇ ਕਰਨ ਵਾਲੀ ਆਪ ਸਰਕਾਰ ਦੇ ਦਾਅਵਿਆਂ ਦੀ ਫ਼ੂਕ ਨਿਕਲ ਚੁੱਕੀ ਹੈ ਅਤੇ ਆਲਮ ਇਹ ਹੈ ਕਿ ਅੱਜ ਹਰ ਗਲੀ ਮੁਹੱਲੇ ਹਰ ਪਿੰਡ ਵਿਚ ਨਸ਼ਿਆਂ ਦਾ ਜਾਲ ਵਿਛਿਆ ਹੋਇਆ ਹੈ ਅਤੇ ਆਏ ਦਿਨ ਸਾਡੇ ਨੌਜਵਾਨ ਚਿੱਟੇ ਵਰਗੇ ਨਸ਼ੇ ਦੀ ਲਪੇਟ ਵਿਚ ਆ ਕੇ ਮੌਤ ਦੇ ਮੂੰਹ ਵਿਚ ਜਾ ਰਹੇ ਹਨ ਅਤੇ ਹੁਣ ਤਾਂ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲਿਆਂ ਨੂੰ ਦਬਾਉਣ ਲੱਗੀ ਹੈ ਆਪ ਸਰਕਾਰ, ਜਿਸ ਦੀ ਤਾਜ਼ਾ ਮਿਸਾਲ ਹਲਕਾ ਦਿੜ੍ਹਬਾ ਦੇ ਪਿੰਡ ਤੂਰਬੰਜਾਰਾ ਦੇ ਗੁਲਜ਼ਾਰ ਸਿੰਘ ਤੋਂ ਮਿਲਦੀ ਹੈ ਜਿਸ ਨੂੰ ਐਨਾ ਦਬਾਇਆ ਧਮਕਾਇਆ ਗਿਆ ਕਿ ਉਸ ਨੂੰ ਖ਼ੁਦਕੁਸ਼ੀ ਕਰਨ ਲਈ ਮਜਬੂਰ ਕੀਤਾ ਗਿਆ। ਇਹ ਪ੍ਰਗਟਾਵਾ ਭਾਜਪਾ ਦੇ ਜਨਰਲ ਸਕੱਤਰ ਅਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਮੁਖ਼ਤਿਆਰ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।

ਅਜੀਤ ਡੈਸਕ 13-09-2026
ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਕੇ ਪੰਜਾਬ ਵਿਚੋਂ ਨਸ਼ੇ ਨੂੰ ਖ਼ਤਮ ਕਰਨ ਦੇ ਦਾਅਵੇ ਕਰਨ ਵਾਲੀ ਆਪ ਸਰਕਾਰ ਦੇ ਦਾਅਵਿਆਂ ਦੀ ਫ਼ੂਕ ਨਿਕਲ ਚੁੱਕੀ ਹੈ ਅਤੇ ਆਲਮ ਇਹ ਹੈ ਕਿ ਅੱਜ ਹਰ ਗਲੀ ਮੁਹੱਲੇ ਹਰ ਪਿੰਡ ਵਿਚ ਨਸ਼ਿਆਂ ਦਾ ਜਾਲ ਵਿਛਿਆ ਹੋਇਆ ਹੈ ਅਤੇ ਆਏ ਦਿਨ ਸਾਡੇ ਨੌਜਵਾਨ ਚਿੱਟੇ ਵਰਗੇ ਨਸ਼ੇ ਦੀ ਲਪੇਟ ਵਿਚ ਆ ਕੇ ਮੌਤ ਦੇ ਮੂੰਹ ਵਿਚ ਜਾ ਰਹੇ ਹਨ ਅਤੇ ਹੁਣ ਤਾਂ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲਿਆਂ ਨੂੰ ਦਬਾਉਣ ਲੱਗੀ ਹੈ ਆਪ ਸਰਕਾਰ, ਜਿਸ ਦੀ ਤਾਜ਼ਾ ਮਿਸਾਲ ਹਲਕਾ ਦਿੜ੍ਹਬਾ ਦੇ ਪਿੰਡ ਤੂਰਬੰਜਾਰਾ ਦੇ ਗੁਲਜ਼ਾਰ ਸਿੰਘ ਤੋਂ ਮਿਲਦੀ ਹੈ ਜਿਸ ਨੂੰ ਐਨਾ ਦਬਾਇਆ ਧਮਕਾਇਆ ਗਿਆ ਕਿ ਉਸ ਨੂੰ ਖ਼ੁਦਕੁਸ਼ੀ ਕਰਨ ਲਈ ਮਜਬੂਰ ਕੀਤਾ ਗਿਆ। ਇਹ ਪ੍ਰਗਟਾਵਾ ਭਾਜਪਾ ਦੇ ਜਨਰਲ ਸਕੱਤਰ ਅਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਮੁਖ਼ਤਿਆਰ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਸੰਧੂ ਨੇ ਕਿਹਾ ਕਿ ਸਰਕਾਰ ਗੁਲਜ਼ਾਰ ਸਿੰਘ ਦੇ ਖ਼ੁਦਕੁਸ਼ੀ ਮਾਮਲੇ ਨੂੰ ਹੁਣ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਜਦ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ ਅਤੇ ਉਸ ਨੂੰ ਧਮਕੀਆਂ ਦੇਣ ਵਾਲੇ ਆਪ ਆਗੂਆਂ ‘ਤੇ ਪਰਚਾ ਦਰਜ ਕਰ ਕੇ ਸਰਕਾਰ ਬਣਦੀ ਕਾਰਵਾਈ ਕਰੇ। ਸੰਧੂ ਨੇ ਕਿਹਾ ਕਿ ਆਪ ਸਰਕਾਰ ਹਰ ਫ਼ਰੰਟ ‘ਤੇ ਫ਼ੇਲ੍ਹ ਸਾਬਤ ਹੋਈ ਹੈ। ਜਿੱਥੇ ਆਪ ਸਰਕਾਰ ਦੇ ਰਾਜ ਵਿਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ ਉੱਥੇ ਸੂਬੇ ਦੀ ਅਮਨ ਸ਼ਾਂਤੀ ਨੂੰ ਵੀ ਗ੍ਰਹਿਣ ਲੱਗ ਗਿਆ ਹੈ ਅਤੇ ਲੋਕ ਡਰ ਅਤੇ ਸਹਿਮ ਦੇ ਮਾਹੌਲ ਵਿਚ ਜੀ ਰਹੇ ਹਨ।
ਪਿਛਲੀ ਖ਼ਬਰ ਅਵਤਾਰ ਸਿੰਘ ਨੱਥੋਕੇ ਨੂੰ ਸੀਨੀਅਰ ਉਪ ਪ੍ਰਧਾਨ ਬਣਨ ’ਤੇ ਜਥੇਦਾਰ ਮਾਹਲਾ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਗੁਰਮੀਤ ਸਿੰਘ ਕਾਢੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।