ਸੰਤ ਬਾਬਾ ਵਿਸਾਖਾ ਸਿੰਘ ਦੀ ਬਰਸੀ ਸਬੰਧੀ ਸਮਾਗਮ ਸਮਾਪਤ
ਕਿਸਾਨਾਂ ਨੇ ਮੋਗਾ ’ਚ ਰੇਲਵੇ ਟਰੈਕ ਕੀਤਾ ਜਾਮ, ਪੁਲਿਸ ਨਾਲ ਹੋਈ ਧੱਕਾ-ਮੁੱਕੀ
ਕਿਸ਼ਨਪੁਰਾ ਕਲਾਂ, 17 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਮਾਲਵਾ ਇਤਿਹਾਸ ਦੇ ਬਾਨੀ ਸੰਤ ਬਾਬਾ ਵਿਸਾਖਾ ਸਿੰਘ ਜੀ ਦੀ 58ਵੀਂ ਬਰਸੀ ਪੰਥਕ ਗੁਰਦੁਆਰਾ ਸਾਹਿਬ ਵਿਖੇ ਸਮੂਹ ਨਗਰ ਨਿਵਾਸੀਆਂ, ਐਨ. ਆਰ.
ਕਿਸ਼ਨਪੁਰਾ ਕਲਾਂ, 17 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਮਾਲਵਾ ਇਤਿਹਾਸ ਦੇ ਬਾਨੀ ਸੰਤ ਬਾਬਾ ਵਿਸਾਖਾ ਸਿੰਘ ਜੀ ਦੀ 58ਵੀਂ ਬਰਸੀ ਪੰਥਕ ਗੁਰਦੁਆਰਾ ਸਾਹਿਬ ਵਿਖੇ ਸਮੂਹ ਨਗਰ ਨਿਵਾਸੀਆਂ, ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਪਿੰਡ ਕਿਸ਼ਨਪੁਰਾ ਕਲਾਂ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਗਈ। ਜਿਸ ਵਿਚ 361 ਅਖੰਡ ਪਾਠ ਦੇ ਭੋਗ ਪੈਣ ਉਪਰੰਤ ਹਜ਼ੂਰੀ ਰਾਗੀ ਭਾਈ ਗੁਰਮੀਤ ਸਿੰਘ ਤੇ ਭਾਈ ਗੁਰਜਿੰਦਰ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਾਲਿਆ ਨੇ ਜਥੇ ਨੇ ਕੀਰਤਨ ਕੀਤਾ ਤੇ ਢਾਡੀ ਜਥਾ ਬਲਵੀਰ ਸਿੰਘ ਪਾਰਸ ਨੇ ਸੰਗਤਾਂ ਨੂੰ ਨਿਹਾਲ ਕੀਤਾ। ਹੁਕਮਨਾਮੇ ਦੀ ਕਥਾ ਸਿੱਖ ਪੰਥ ਦੀ ਮਾਣਮੱਤੀ ਸ਼ਖ਼ਸੀਅਤ ਸੰਤ ਗੁਰਮੀਤ ਸਿੰਘ ਖੋਸਾ ਕੋਟਲਾ ਵਾਲਿਆਂ ਨੇ ਕਿਹਾ ਕਿ ਸੰਤ ਬਾਬਾ ਵਿਸਾਖਾ ਸਿੰਘ ਨੇ ਸਿੱਖੀ ਪ੍ਰਚਾਰ ਪ੍ਰਸਾਰ ਦੀ ਬੇਮਿਸਾਲ ਸੇਵਾ ਨਿਭਾਈ ਹੈ ਤੇ ਸੰਗਤਾਂ ਨੂੰ ਬਾਬਾ ਜੀ ਦੇ ਪਾਏ ਹੋਏ ਪੂਰਨਿਆਂ ‘ਤੇ ਚੱਲਣ ਲਈ ਕਿਹਾ। ਸਮਾਗਮ ਵਿਚ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ, ਬਲਰਾਜ ਸਿੰਘ ਖ਼ਾਲਸਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਸੀਨੀਅਰ ਅਕਾਲੀ ਆਗੂ ਰਜਿੰਦਰ ਸਿੰਘ ਡੱਲਾ, ਪ੍ਰਧਾਨ ਜਸਵਿੰਦਰ ਸਿੰਘ ਸਿੱਧੂ, ਚੇਅਰਮੈਨ ਬਲਜੀਤ ਸਿੰਘ ਸਿੱਧੂ ਯੂ.ਐਸ.ਏ. ਆਦਿ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਵਲੋਂ ਆਏ ਹੋਏ ਸੰਤ ਮਹਾਂਪੁਰਸ਼ ਰਾਗੀ ਢਾਡੀ ਜਥਿਆਂ ਤੇ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਬਰਜਿੰਦਰ ਸਿੰਘ ਮੱਖਣ ਬਰਾੜ, ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖ਼ਾਲਸਾ ਆਦਿ ਹੋਰ ਪਤਵੰਤਿਆਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੇਅੰਤ ਪ੍ਰਾਣੀਆਂ ਨੇ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ। ਸਟੇਜ ਸੈਕਟਰੀ ਦੀ ਸੇਵਾ ਹੈੱਡ ਗ੍ਰੰਥੀ ਭਾਈ ਗੁਰਮੇਲ ਸਿੰਘ ਨੇ ਨਿਭਾਈ। ਇਸ ਸਮਾਗਮ ‘ਚ ਸੰਤ ਪਰਮਜੀਤ ਸਿੰਘ ਭਰੋਵਾਲ ਵਾਲੇ, ਮਹੰਤ ਬਲਵਿੰਦਰ ਦਾਸ ਡੇਰੇ ਵਾਲੇ, ਮਨਜਿੰਦਰ ਸਿੰਘ ਨੀਲਾ ਮਹੰਤ, ਗਿਆਨੀ ਪਰਮਿੰਦਰ ਸਿੰਘ ਢੁੱਡੀਕੇ ਵਾਲੇ, ਸੰਤ ਬਾਬਾ ਗੁਰਪ੍ਰੀਤ ਸਿੰਘ ਮੁਜੱਸਮ ਵਾਲੇ, ਕਥਾਵਾਚਕ ਭਾਈ ਅਰਜਿੰਦਰ ਸਿੰਘ ਕਾਲਾ ਆਦਿ ਸੰਤ ਮਹਾਂਪੁਰਸ਼ਾਂ ਨੇ ਵਿਚਾਰ ਪੇਸ਼ ਕੀਤੇ। ਇਸ ਬਰਸੀ ਮੌਕੇ ਸਰਪੰਚ ਪ੍ਰਿੰਸ ਚਾਵਲਾ, ਇਕਾਈ ਪ੍ਰਧਾਨ ਅਜਮੇਰ ਸਿੰਘ ਮਾਨ, ਪ੍ਰਧਾਨ ਜਸਵੀਰ ਸਿੰਘ ਸ਼ਾਹ, ਪੰਚ ਜਸਵਿੰਦਰ ਸਿੰਘ ਔਲਖ, ਅਵਤਾਰ ਸਿੰਘ ਮਾਨ ਪ੍ਰਧਾਨ ਗਊਸ਼ਾਲਾ ਕਮੇਟੀ, ਸੁਖਜਿੰਦਰ ਸਿੰਘ ਸੁਖ ਲੈਂਡ-ਲਾਰਡ, ਪ੍ਰਧਾਨ ਅਵਤਾਰ ਸਿੰਘ ਮਾਨ, ਜਗਤਾਰ ਸਿੰਘ ਬੈਟਰੀਆਂ ਵਾਲਾ, ਪਰਮਿੰਦਰ ਸਿੰਘ ਭੁੱਲਰ ਨਸੀਰੇ ਵਾਲਾ ਯੂਥ ਪ੍ਰਧਾਨ, ਅਜੀਤ ਸਿੰਘ ਸਾਗੂ, ਬਲਵਿੰਦਰ ਕਰਿਆਨਾ ਸਟੋਰ, ਪ੍ਰਦੀਪ ਗੋਲਾ, ਈਸ਼ਵਰ ਸਿੰਘ ਆੜ੍ਹਤੀਆਂ, ਗੁਰਮੀਤ ਸਿੰਘ ਲਾਡੀ ਜਸਪ੍ਰੀਤ ਸਿੰਘ ਜੱਸੀ, ਹਰਜਿੰਦਰ ਸਿੰਘ ਔਲਖ, ਅਮਨ ਗਰੇਵਾਲ, ਸੁਖਦੀਪ ਸਿੰਘ, ਕਰਨਵੀਰ ਸਿੰਘ ਕਲਸੀ ਆਦਿ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।