20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਪੰਜਾਬ ਵਪਾਰ ਕਮਿਸ਼ਨ ਵਪਾਰੀ ਭਾਈਚਾਰੇ ਦੀ ਸਹੂਲਤ ਲਈ ਸ਼ਹਿਰ ਦੇ ਬਾਜ਼ਾਰਾਂ ਵਿਚ ਦੁਕਾਨਾਂ ਸਥਾਪਿਤ ਕਰੇਗਾ - ਸੰਜੀਵ ਨਰੂਲਾ ਕਿਹਾ , ਲਗਾਏ ਜਾਣਗੇ ਸੀ . ਸੀ . ਟੀ . ਵੀ . ਕੈਮਰੇ

ਮੋਗਾ, 19 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-24 ਸਤੰਬਰ ਦਿਨ ਵੀਰਵਾਰ ਨੂੰ ਸਾਬਕਾ ਕੇਂਦਰੀ ਮੰਤਰੀ ਤੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਮੋਗਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨਾਲ ਸਾਲ 2027 ਦੀਆਂ ਚੋਣਾਂ ਨੂੰ ਲੈ ਕੇ ਇਕ ਵਿਸ਼ੇਸ਼ ਮੀਟਿੰਗ ਕਰਨਗੇ ਤਾਂ ਕਿ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸ਼ਾਨੋ-ਸ਼ੌਕਤ ਨਾਲ ਲਿਆਂਦੀ ਜਾਵੇ ਜਿਸ ਦਾ ਮੁੱਢ ਬੱਝ ਚੁੱਕਿਆ ਹੈ। ਬੀਬਾ ਬਾਦਲ ਦੀ ਮੋਗਾ ਆਮਦ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਹਲਕਾ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ ਹਲਕੇ ਦੇ ਵਰਕਰਾਂ ਤੇ ਆਗੂਆਂ ਨਾਲ ਮੀਟਿੰਗ ਕੀਤੀ।

ਅਜੀਤ ਡੈਸਕ 20-09-2026
ਮੋਗਾ, 19 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-24 ਸਤੰਬਰ ਦਿਨ ਵੀਰਵਾਰ ਨੂੰ ਸਾਬਕਾ ਕੇਂਦਰੀ ਮੰਤਰੀ ਤੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਮੋਗਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨਾਲ ਸਾਲ 2027 ਦੀਆਂ ਚੋਣਾਂ ਨੂੰ ਲੈ ਕੇ ਇਕ ਵਿਸ਼ੇਸ਼ ਮੀਟਿੰਗ ਕਰਨਗੇ ਤਾਂ ਕਿ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸ਼ਾਨੋ-ਸ਼ੌਕਤ ਨਾਲ ਲਿਆਂਦੀ ਜਾਵੇ ਜਿਸ ਦਾ ਮੁੱਢ ਬੱਝ ਚੁੱਕਿਆ ਹੈ। ਬੀਬਾ ਬਾਦਲ ਦੀ ਮੋਗਾ ਆਮਦ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਹਲਕਾ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ ਹਲਕੇ ਦੇ ਵਰਕਰਾਂ ਤੇ ਆਗੂਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਮੀਟਿੰਗ ਦੌਰਾਨ ਸੀਨੀਅਰ ਆਗੂਆਂ ਵਿਚ ਕੌਮੀ ਮੀਤ ਪ੍ਰਧਾਨ ਰਾਜਵੰਤ ਸਿੰਘ ਮਾਹਲਾ, ਕੌਮੀ ਮੀਤ ਪ੍ਰਧਾਨ ਰਣਜੀਤ ਸਿੰਘ ਭਾਊ, ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਝੰਡੇਆਣਾ, ਸਾਬਕਾ ਚੇਅਰਮੈਨ ਜਗਦੀਸ਼ ਛਾਬੜਾ, ਸੀਨੀਅਰ ਆਗੂ ਤੇ ਕੌਂਸਲਰ ਗੋਵਰਧਨ ਪੋਪਲੀ, ਸਾਬਕਾ ਕੌਂਸਲਰ ਦੀਪਇੰਦਰ ਸੰਧੂ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਦੇਬ ਅਸੀਸ ਮਲਿਕ, ਹਲਕਾ ਮੋਗਾ ਦੇ ਯੂਥ ਪ੍ਰਧਾਨ ਸੁਖਬੀਰ ਸਿੰਘ ਗਿੱਲ, ਐਸ.ਓ.ਆਈ. ਦੇ ਪ੍ਰਧਾਨ ਜੋਏਦੀਪ ਸ਼ਰਮਾ, ਸਰਫਿਰੋਜ ਅਲੀ ਭੁੱਟੋ ਹਾਜ਼ਰ ਸਨ। ਇਸ ਮੌਕੇ ਸੰਜੀਤ ਸਿੰਘ ਸਨੀ ਗਿੱਲ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 24 ਸਤੰਬਰ ਨੂੰ ਬੀਬਾ ਹਰਸਿਮਰਤ ਕੌਰ ਬਾਦਲ ਦੀ ਮੋਗਾ ਫੇਰੀ ਬੜੀ ਅਹਿਮ ਹੈ ਅਤੇ ਉਹ ਮੋਗਾ ਵਿਖੇ ਜਿੱਥੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨਾਲ ਇਕ ਮੀਟਿੰਗ ਕਰਨਗੇ ਉੱਥੇ ਉਹ ਆਪ ਸਰਕਾਰ ਦੀਆਂ ਸੂਬੇ ਪ੍ਰਤੀ ਗ਼ਲਤ ਨੀਤੀਆਂ ਦੇ ਖ਼ਿਲਾਫ਼ ਆਪਣੀ ਆਵਾਜ਼ ਵੀ ਬੁਲੰਦ ਕਰਨਗੇ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦਾ ਹਾਲ ਸੂਬੇ ਦੇ ਲੋਕ ਭਲੀਭਾਂਤ ਜਾਣ ਚੁੱਕੇ ਹਨ , ਆਪ ਸਰਕਾਰ ਹਰ ਫ਼ਰੰਟ ‘ਤੇ ਫ਼ੇਲ੍ਹ ਸਾਬਤ ਹੋ ਚੁੱਕੀ ਹੈ ਅਤੇ ਹੱਕ ਮੰਗਦੇ ਲੋਕਾਂ ਨੂੰ ਮਾਰਿਆ ਕੁੱਟਿਆ ਜਾ ਰਿਹਾ ਹੈ ਅਤੇ ਸੂਬੇ ਵਿਚ ਗੁੰਡਾਰਾਜ ਹੈ, ਅਮਨ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ ਹੈ । ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਜੰਟ ਸਿੰਘ ਰਾਮੂੰਵਾਲਾ, ਸੁਖਜੀਵਨ ਸਿੰਘ ਸੁੱਖਾ ਰੌਲੀ, ਪਰਮਿੰਦਰ ਸਿੰਘ ਸਫਰੀ ਸਾਬਕਾ ਕੌਂਸਲਰ, ਰਾਮਪਾਲ ਸਿੰਘ, ਨਵਦੀਪ ਸਿੰਘ ਨਿੰਮਾ ਲੰਢੇਕੇ, ਗੁਰਤੇਜ ਸਿੰਘ ਰਾਜੂ ਕਲਾਰ, ਜਸਵੀਰ ਸਿੰਘ ਗਿੱਲ ਪੈਲੇਸ ਵਾਲੇ, ਸੁਨੀਲ ਕੁਮਾਰ ਚਾਟਲੇ, ਦਵਿੰਦਰ ਸਿੰਘ ਵਾਰਡ ਇੰਚਾਰਜ, ਜਰਨੈਲ ਸਿੰਘ ਦੁੱਨੇਕੇ, ਜਲੌਰ ਸਿੰਘ ਜੱਲੀ, ਹਰਪ੍ਰੀਤ ਸਿੰਘ ਖੀਵਾ, ਗੁਰਪ੍ਰੀਤ ਸਿੰਘ ਹੈਪੀ, ਦਵਿੰਦਰ ਪੀ.ਏ., ਲਖਬੀਰ ਸਿੰਘ ਖੋਖਰ, ਦਿਲਬਾਗ ਸਿੰਘ ਬਿੱਟੂ, ਜਸਨੂਰ ਸਿੰਘ ਜੱਸਾ, ਸੁਖਵਿੰਦਰ ਸਿੰਘ ਸਫਰੀ, ਭੁਪਿੰਦਰਜੀਤ ਸਿੰਘ ਬਬਲੂ, ਲਵੀ ਬਾਬਾ, ਵਿੱਕੀ ਸਹੋਤਾ, ਪਰਵੀਨ ਸਿੰਘ, ਬਲਵੀਰ ਸਾਬਕਾ ਕੌਂਸਲਰ, ਵਿਜੇ, ਹਰੀਸ਼ ਕੁਮਾਰ, ਲਖਵਿੰਦਰ ਸਿੰਘ, ਕਸ਼ਮੀਰ ਸਿੰਘ ਲਾਲਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਨਛੱਤਰ ਸਿੰਘ ਛੱਤੀ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਐਸ.ਐਫ.ਸੀ. ਗਰੁੱਪ ਆਫ਼ ਇੰਸਟੀਚਿਊਟਸ ’ ਚ ਸ਼ਰਧਾ ਨਾਲ ਗਣਪਤੀ ਵਿਸਰਜਨ ਸੰਪੰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।