ਗੁਰਦੁਆਰਾ ਖੁਮਾਣੀਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
ਬਾਘਾ ਪੁਰਾਣਾ, 21 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)- ਮੀਰੀ ਪੀਰੀ ਦੇ ਮਾਲਕ ਛੇਵੇਂ ਗੁਰੂ ਹਰਗੋਬਿੰਦ ਸਾਹਿਬ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਖੁਮਾਣੀਸਰ ਸਾਹਿਬ ਚੰਦ ਪੁਰਾਣਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ| ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਪਵਿੱਤਰ ਧਾਰਮਿਕ ਅਸਥਾਨ ’ਤੇ ਜੋ ਵੀ ਵਿਅਕਤੀ ਸਰੋਵਰ ’ਚ ਇਸ਼ਨਾਨ ਕਰਨ ਉਪਰੰਤ ਗੁਰਦੁਆਰਾ ਸਾਹਿਬ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੁੰਦਾ ਹੈ ਉਸ ਦੀਆਂ ਅਰਦਾਸ ਬੇਨਤੀਆਂ ਪੂਰੀਆਂ ਹੁੰਦੀਆਂ ਹਨ| ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ| ਇਸ ਮੌਕੇ ਬਾਬਾ ਬਲਵਿੰਦਰ ਸਿੰਘ ਵਲੋਂ ਧਾਰਮਿਕ ਦੀਵਾਨ ਸਜਾਏ ਗਏ| ਜਿਸ ਦੌਰਾਨ ਉਨ੍ਹਾਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣ ਉਪਰੰਤ ਸਾਰੀ ਸੰਗਤ ਨੂੰ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਦੀ ਸਿੱਖਿਆ ਦਿੱਤੀ| ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ| ਇਸ ਮੌਕੇ ਗੁਰਪ੍ਰੀਤ ਸਿੰਘ ਸੰਧੂਆਣਾ, ਯਾਦਵਿੰਦਰ ਸਿੰਘ ਬਾਘਾ ਪੁਰਾਣਾ, ਜਸਕਰਨ ਸਿੰਘ ਸੰਗਤਪੁਰਾ, ਸਰਪੰਚ ਹਰਪ੍ਰੀਤ ਸਿੰਘ ਚੰਦ ਨਵਾਂ, ਜਸਵੰਤ ਸਿੰਘ ਚੰਦ ਪੁਰਾਣਾ, ਜਸਵੀਰ ਸਿੰਘ ਬਾਘਾ ਪੁਰਾਣਾ, ਗੁਰਿੰਦਰ ਸਿੰਘ ਜੈ ਸਿੰਘ ਵਾਲਾ, ਸੁਖਦੀਪ ਸਿੰਘ ਚੰਦ ਨਵਾਂ, ਦਲਜੀਤ ਸਿੰਘ ਗ੍ਰੰਥੀ ਚੰਦ ਨਵਾਂ, ਸਤਿਕਰਤਾਰ ਸਿੰਘ ਗ੍ਰੰਥੀ, ਸਨੀ ਫਰੀਦਕੋਟ, ਹਰਦੇਵ ਸਿੰਘ ਚੰਦ ਪੁਰਾਣਾ, ਅਮਨਦੀਪ ਸਿੰਘ ਖੁਖਰਾਣਾ, ਪਿਆਰਾ ਸਿੰਘ ਬੱਬੂ ਐਮ. ਸੀ.
ਬਾਘਾ ਪੁਰਾਣਾ, 21 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)- ਮੀਰੀ ਪੀਰੀ ਦੇ ਮਾਲਕ ਛੇਵੇਂ ਗੁਰੂ ਹਰਗੋਬਿੰਦ ਸਾਹਿਬ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਖੁਮਾਣੀਸਰ ਸਾਹਿਬ ਚੰਦ ਪੁਰਾਣਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ| ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਪਵਿੱਤਰ ਧਾਰਮਿਕ ਅਸਥਾਨ ’ਤੇ ਜੋ ਵੀ ਵਿਅਕਤੀ ਸਰੋਵਰ ’ਚ ਇਸ਼ਨਾਨ ਕਰਨ ਉਪਰੰਤ ਗੁਰਦੁਆਰਾ ਸਾਹਿਬ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੁੰਦਾ ਹੈ ਉਸ ਦੀਆਂ ਅਰਦਾਸ ਬੇਨਤੀਆਂ ਪੂਰੀਆਂ ਹੁੰਦੀਆਂ ਹਨ| ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ| ਇਸ ਮੌਕੇ ਬਾਬਾ ਬਲਵਿੰਦਰ ਸਿੰਘ ਵਲੋਂ ਧਾਰਮਿਕ ਦੀਵਾਨ ਸਜਾਏ ਗਏ| ਜਿਸ ਦੌਰਾਨ ਉਨ੍ਹਾਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣ ਉਪਰੰਤ ਸਾਰੀ ਸੰਗਤ ਨੂੰ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਦੀ ਸਿੱਖਿਆ ਦਿੱਤੀ| ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ| ਇਸ ਮੌਕੇ ਗੁਰਪ੍ਰੀਤ ਸਿੰਘ ਸੰਧੂਆਣਾ, ਯਾਦਵਿੰਦਰ ਸਿੰਘ ਬਾਘਾ ਪੁਰਾਣਾ, ਜਸਕਰਨ ਸਿੰਘ ਸੰਗਤਪੁਰਾ, ਸਰਪੰਚ ਹਰਪ੍ਰੀਤ ਸਿੰਘ ਚੰਦ ਨਵਾਂ, ਜਸਵੰਤ ਸਿੰਘ ਚੰਦ ਪੁਰਾਣਾ, ਜਸਵੀਰ ਸਿੰਘ ਬਾਘਾ ਪੁਰਾਣਾ, ਗੁਰਿੰਦਰ ਸਿੰਘ ਜੈ ਸਿੰਘ ਵਾਲਾ, ਸੁਖਦੀਪ ਸਿੰਘ ਚੰਦ ਨਵਾਂ, ਦਲਜੀਤ ਸਿੰਘ ਗ੍ਰੰਥੀ ਚੰਦ ਨਵਾਂ, ਸਤਿਕਰਤਾਰ ਸਿੰਘ ਗ੍ਰੰਥੀ, ਸਨੀ ਫਰੀਦਕੋਟ, ਹਰਦੇਵ ਸਿੰਘ ਚੰਦ ਪੁਰਾਣਾ, ਅਮਨਦੀਪ ਸਿੰਘ ਖੁਖਰਾਣਾ, ਪਿਆਰਾ ਸਿੰਘ ਬੱਬੂ ਐਮ.ਸੀ. ਦੁੱਨੇਕੇ, ਜਗਸੀਰ ਸਿੰਘ ਰੌਂਤਾ, ਬਲਜੀਤ ਸਿੰਘ ਲੁਧਿਆਣਾ, ਹਰਜੀਤ ਸਿੰਘ, ਸੁਖਵਿੰਦਰਪਾਲ ਸਿੰਘ ਲੁਧਿਆਣਾ, ਪ੍ਰਧਾਨ ਰੇਸ਼ਮ ਸਿੰਘ, ਰਾਜਦੀਪ ਸਿੰਘ ਚੰਦ ਪੁਰਾਣਾ, ਸਰਪੰਚ ਹਰਬੰਸ ਸਿੰਘ ਚੰਦ ਪੁਰਾਣਾ, ਜਸ਼ਨ ਸਿੰਘ ਚੰਦ ਪੁਰਾਣਾ, ਭਰਪੂਰ ਸਿੰਘ ਦੁੱਨੇਕੇ, ਸੋਨੰੂ ਲੁਧਿਆਣਾ, ਮਨਜੀਤ ਸਿੰਘ ਸਿੰਘਾਂਵਾਲਾ, ਸਰਪੰਚ ਰਾਮ ਸਿੰਘ ਜੈ ਸਿੰਘ ਵਾਲਾ, ਗੁਰਪਿਆਰ ਸਿੰਘ ਬੁੱਕਣ ਵਾਲਾ ਤੋਂ ਇਲਾਵਾ ਵੱਡੀ ਗਿਣਤੀ ਸੰਗਤ ਹਾਜ਼ਰ ਸੀ|