ਨੱਥੂਵਾਲਾ ਗਰਬੀ, 21 ਸਤੰਬਰ (ਨਵਦੀਪ ਸਿੰਘ)- ਜ਼ਿਲ੍ਹਾ ਮੋਗਾ ਦੇ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਵਲੋਂ ਕੀਤੇ ਗਏ ਤਬਾਦਲਿਆਂ ਤਹਿਤ ਤੀਰਥ ਸਿੰਘ ਨੇ ਪੁਲਿਸ ਚੌਕੀ ਨੱਥੂਵਾਲਾ ਗਰਬੀ ਵਿਖੇ ਮੁੱਖ ਮੁਨਸ਼ੀ ਵਜੋਂ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਲੋਕਾਂ ਦੇ ਆਪਸੀ ਸਹਿਯੋਗ ਨਾਲ ਸਮਾਜਿਕ ਬੁਰਾਈਆਂ ’ਤੇ ਕਾਬੂ ਪਾਉਣ ਵਿਚ ਵੱਡੀ ਮਦਦ ਮਿਲ ਸਕਦੀ ਹੈ।