22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ’ਤੇ ਡੇਰਾ ਝਿੜੀ ਵਿਖੇ ਮੈਡੀਕਲ ਕੈਂਪ ਲਗਾਇਆ

ਅਜੀਤਵਾਲ, 21 ਸਤੰਬਰ (ਹਰਦੇਵ ਸਿੰਘ ਮਾਨ)-ਤਪ ਅਸਥਾਨ ਬਾਬਾ ਤੋਤਾ ਰਾਮ ਜੀ ਡੇਰਾ ਝਿੜੀ ਚੂਹੜਚੱਕ ਵਿਖੇ ਅਸਥਾਨ ਦੇ ਮੁੱਖ ਸੇਵਾਦਾਰ ਮਹੰਤ ਨਿਰਵਾਣ ਸ਼ੁੱਧ ਮੁਨੀ ਦੇ ਪ੍ਰਬੰਧਾਂ ਹੇਠ ਬਾਬਾ ਸ੍ਰੀ ਚੰਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਏ ਗਏ| ਜਿਸ ਦੌਰਾਨ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਸਮਾਗਮਾਂ ਸਮੇਂ ਗੁਰਬਾਣੀ ਕੀਰਤਨ ਦੇ ਪ੍ਰਵਾਹ ਚੱਲੇ ਅਤੇ ਮਹਾਂਪੁਰਸ਼ਾਂ ਵਲੋਂ ਕਥਾ-ਵਿਚਾਰਾਂ ਰਾਹੀਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਸੰਦੇਸ਼ ਨੂੰ ਜੀਵਨ ’ਚ ਅਪਣਾਉਂਦਿਆਂ ਬੁਰਾਈ ਤਿਆਗ ਕੇ ਮਨੁੱਖਤਾ ਦੇ ਭਲੇ ਲਈ ਕਾਰਜ ਕਰਦਿਆਂ, ਵੈਰ-ਵਿਰੋਧ ਦੀ ਭਾਵਨਾ ਤਿਆਗ ਕਰਕੇ ਆਪਸੀ ਪਿਆਰ ਤੇ ਇਨਸਾਨੀ ਕਦਰਾਂ ਕੀਮਤਾਂ ਨੂੰ ਬਰਕਰਾਰ ਰੱਖਦਿਆਂ ਜੀਵਨ ਜਿਊਣ ਦੀ ਪ੍ਰੇਰਨਾ ਦਿੱਤੀ।

ਅਜੀਤ ਡੈਸਕ 22-09-2026
ਅਜੀਤਵਾਲ, 21 ਸਤੰਬਰ (ਹਰਦੇਵ ਸਿੰਘ ਮਾਨ)-ਤਪ ਅਸਥਾਨ ਬਾਬਾ ਤੋਤਾ ਰਾਮ ਜੀ ਡੇਰਾ ਝਿੜੀ ਚੂਹੜਚੱਕ ਵਿਖੇ ਅਸਥਾਨ ਦੇ ਮੁੱਖ ਸੇਵਾਦਾਰ ਮਹੰਤ ਨਿਰਵਾਣ ਸ਼ੁੱਧ ਮੁਨੀ ਦੇ ਪ੍ਰਬੰਧਾਂ ਹੇਠ ਬਾਬਾ ਸ੍ਰੀ ਚੰਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਏ ਗਏ| ਜਿਸ ਦੌਰਾਨ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਸਮਾਗਮਾਂ ਸਮੇਂ ਗੁਰਬਾਣੀ ਕੀਰਤਨ ਦੇ ਪ੍ਰਵਾਹ ਚੱਲੇ ਅਤੇ ਮਹਾਂਪੁਰਸ਼ਾਂ ਵਲੋਂ ਕਥਾ-ਵਿਚਾਰਾਂ ਰਾਹੀਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਸੰਦੇਸ਼ ਨੂੰ ਜੀਵਨ ’ਚ ਅਪਣਾਉਂਦਿਆਂ ਬੁਰਾਈ ਤਿਆਗ ਕੇ ਮਨੁੱਖਤਾ ਦੇ ਭਲੇ ਲਈ ਕਾਰਜ ਕਰਦਿਆਂ, ਵੈਰ-ਵਿਰੋਧ ਦੀ ਭਾਵਨਾ ਤਿਆਗ ਕਰਕੇ ਆਪਸੀ ਪਿਆਰ ਤੇ ਇਨਸਾਨੀ ਕਦਰਾਂ ਕੀਮਤਾਂ ਨੂੰ ਬਰਕਰਾਰ ਰੱਖਦਿਆਂ ਜੀਵਨ ਜਿਊਣ ਦੀ ਪ੍ਰੇਰਨਾ ਦਿੱਤੀ। ਸਮਾਗਮਾਂ ਸਮੇਂ ਲੋੜਵੰਦਾਂ ਦੀ ਸਹਾਇਤਾ ਲਈ ਮੁਫਤ ਮੈਡੀਕਲ ਕੈਂਪ ਵੀ ਲਗਾਇਆ ਗਿਆ| ਜਿਸ ’ਚ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਮਰੀਜ਼ਾਂ ਦੀ ਜਾਂਚ ਕਰਕੇ ਦਵਾਈਆਂ ਦੀ ਮੁਫਤ ਸੇਵਾ ਕੀਤੀ ਗਈ। ਮਹੰਤ ਨਿਰਵਾਣ ਸ਼ੁੱਧ ਮੁਨੀ ਨੇ ਦੱਸਿਆ ਕਿ ਲੋੜਵੰਦ ਮਰੀਜ਼ਾਂ ਤੇ ਦੁਖੀਆਂ ਦੀ ਸੇਵਾ ਅਤੇ ਸਹਾਇਤਾ ਸਾਡਾ ਸਾਰਿਆਂ ਦਾ ਮੁੱਢਲਾ ਫਰਜ਼ ਹੈ। ਉਨ੍ਹਾਂ ਸਾਰੀਆਂ ਸਹਿਯੋਗੀ ਸੰਗਤਾਂ, ਸੇਵਾਦਾਰਾਂ, ਪ੍ਰਬੰਧਕਾਂ ਅਤੇ ਵਿਸ਼ੇਸ਼ ਕਰਕੇ ਡਾਕਟਰ ਤੇ ਮੈਡੀਕਲ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਡਾ. ਜਗਦੀਪ ਸਿੰਘ, ਡਾ. ਸੰਜੀਤ ਸਿੰਘ, ਡਾ. ਜਸਮੀਤ ਸਿੰਘ, ਡਾ. ਸੈਂਡੀ ਸ਼ਰਮਾ, ਡਾ. ਜਗਤਾਰ ਸਿੰਘ, ਜਸਵੀਰ ਸਿੰਘ ਖਾਲਸਾ ਕੁਲਵਿੰਦਰ ਸਿੰਘ, ਜਸਵੀਰ ਸਿੰਘ, ਸੁਖਮੰਦਰ ਸਿੰਘ, ਸਾਬਕਾ ਸਰਪੰਚ ਗੁਰਸੇਵਕ ਸਿੰਘ, ਪਰਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।
ਪਿਛਲੀ ਖ਼ਬਰ ਐਸ.ਬੀ.ਬੀ.ਐਸ. ਪਬਲਿਕ ਸਕੂਲ ਸੁਖਾਨੰਦ ਦੇ 10 ਵਿਦਿਆਰਥੀਆਂ ਦੀ ਅੰਡਰ-14 ਰਗਬੀ ਲਈ ਸਟੇਟ ਪੱਧਰ ’ਤੇ ਚੋਣ ਅਗਲੀ ਖ਼ਬਰ ਤੀਰਥ ਸਿੰਘ ਨੇ ਮੁੱਖ ਮੁਨਸ਼ੀ ਵਜੋਂ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।