22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਐਸ.ਬੀ.ਬੀ.ਐਸ. ਪਬਲਿਕ ਸਕੂਲ ਸੁਖਾਨੰਦ ਦੇ 10 ਵਿਦਿਆਰਥੀਆਂ ਦੀ ਅੰਡਰ-14 ਰਗਬੀ ਲਈ ਸਟੇਟ ਪੱਧਰ ’ਤੇ ਚੋਣ

ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)-ਐਸ. ਬੀ.

ਅਜੀਤ ਡੈਸਕ 22-09-2026
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)-ਐਸ.ਬੀ.ਬੀ.ਐਸ. ਪਬਲਿਕ ਸਕੂਲ ਸੁਖਾਨੰਦ ਨੇ ਖੇਡਾਂ ਦੇ ਖੇਤਰ ਵਿਚ ਇਕ ਹੋਰ ਮਾਣਮੱਤੀ ਪ੍ਰਾਪਤੀ ਹਾਸਲ ਕੀਤੀ ਹੈ। ਸਕੂਲ ਦੇ 10 ਹੋਣਹਾਰ ਵਿਦਿਆਰਥੀਆਂ ਦੀ ਚੋਣ ਅੰਡਰ-14 ਰਗਬੀ ਸਟੇਟ ਪੱਧਰ ਦੀਆਂ ਖੇਡਾਂ ਲਈ ਹੋਈ ਹੈ। ਇਸ ਮੌਕੇ ਸਕੂਲ ਦੀ ਡਾਇਰੈਕਟਰ ਮੈਡਮ ਅਤੇ ਪ੍ਰਿੰਸੀਪਲ ਮੈਡਮ ਪ੍ਰੋਮਿਲਾ ਸ਼ਰਮਾ ਨੇ ਚੁਣੇ ਗਏ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ। ਡਾਇਰੈਕਟਰ ਮੈਡਮ ਨੇ ਕਿਹਾ ਕਿ ਸਾਡੇ ਸਕੂਲ ਦਾ ਮੁੱਖ ਉਦੇਸ਼ ਬੱਚਿਆਂ ਦਾ ਸਰਵਪੱਖੀ ਵਿਕਾਸ ਕਰਨਾ ਹੈ। ਅਸੀਂ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਅੱਗੇ ਵਧਣ ਲਈ ਹਰ ਸੰਭਵ ਸਹੂਲਤ ਅਤੇ ਸਹਿਯੋਗ ਦੇ ਰਹੇ ਹਾਂ। ਉਨ੍ਹਾਂ ਕਿਹਾ ਕਿ ਇਨ੍ਹਾਂ 10 ਵਿਦਿਆਰਥੀਆਂ ਦੀ ਸਟੇਟ ਪੱਧਰ ਲਈ ਚੋਣ ਸਕੂਲ ਲਈ ਬਹੁਤ ਮਾਣ ਵਾਲੀ ਗੱਲ ਹੈ। ਪ੍ਰਿੰਸੀਪਲ ਪ੍ਰੋਮਿਲਾ ਸ਼ਰਮਾ ਨੇ ਕਿਹਾ ਕਿ ਬੱਚਿਆਂ ਦੀ ਲਗਨ, ਮਿਹਨਤ ਅਤੇ ਕੋਚ ਸਾਹਿਬ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ ਕਿ ਸਕੂਲ ਦੇ ਵਿਦਿਆਰਥੀਆਂ ਨੇ ਰਗਬੀ ਦੇ ਖੇਤਰ ਵਿਚ ਇਹ ਉਪਲਬਧੀ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਪੂਰਾ ਭਰੋਸਾ ਹੈ ਕਿ ਇਹ ਬੱਚੇ ਸਟੇਟ ਪੱਧਰ ‘ਤੇ ਵੀ ਸਕੂਲ ਦਾ ਨਾਂਅ ਰੌਸ਼ਨ ਕਰਨਗੇ। ਇਸ ਮੌਕੇ ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਸਮੂਹ ਸਟਾਫ਼ ਵਲੋਂ ਚੁਣੇ ਗਏ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।
ਪਿਛਲੀ ਖ਼ਬਰ ਪਰਮਜੀਤ ਸਿੰਘ ਫ਼ੌਜੀ ਬੰਬੀਹਾ ਭਾਈ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ’ਤੇ ਡੇਰਾ ਝਿੜੀ ਵਿਖੇ ਮੈਡੀਕਲ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।