22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਨੀ ਗਿੱਲ ਨੇ ਕੀਤੀ ਵਰਕਰਾਂ ਨਾਲ ਬੂਥ ਮੀਟਿੰਗ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਹਲਕਾ ਇੰਚਾਰਜ ਮੋਗਾ ਸੰਜੀਤ ਸਿੰਘ ਸੰਨੀ ਗਿੱਲ ਨੇ ਪਿੰਡ ਚੜਿੱਕ ਵਿਖੇ ਬਲਾਕ ਸੰਮਤੀ ਮੈਂਬਰ ਹਰਬੰਸ ਕੌਰ ਪਤਨੀ ਸਾਬਕਾ ਸਰਪੰਚ ਮੇਜਰ ਸਿੰਘ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨਾਲ ਬੂਥ ਪੱਧਰ ਦੀ ਮੀਟਿੰਗ ਕੀਤੀ ਜਿਸ ਦੌਰਾਨ ਵੱਡੀ ਗਿਣਤੀ ਵਿਚ ਯੂਥ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੰਜੀਤ ਸਿੰਘ ਸੰਨੀ ਗਿੱਲ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਇਕਜੁੱਟ ਹੋ ਕੇ ਚੋਣ ਮੈਦਾਨ ਵਿਚ ਡਟਣ ਦੀ ਅਪੀਲ ਕੀਤੀ।

ਅਜੀਤ ਡੈਸਕ 22-09-2026
ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਹਲਕਾ ਇੰਚਾਰਜ ਮੋਗਾ ਸੰਜੀਤ ਸਿੰਘ ਸੰਨੀ ਗਿੱਲ ਨੇ ਪਿੰਡ ਚੜਿੱਕ ਵਿਖੇ ਬਲਾਕ ਸੰਮਤੀ ਮੈਂਬਰ ਹਰਬੰਸ ਕੌਰ ਪਤਨੀ ਸਾਬਕਾ ਸਰਪੰਚ ਮੇਜਰ ਸਿੰਘ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨਾਲ ਬੂਥ ਪੱਧਰ ਦੀ ਮੀਟਿੰਗ ਕੀਤੀ ਜਿਸ ਦੌਰਾਨ ਵੱਡੀ ਗਿਣਤੀ ਵਿਚ ਯੂਥ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੰਜੀਤ ਸਿੰਘ ਸੰਨੀ ਗਿੱਲ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਇਕਜੁੱਟ ਹੋ ਕੇ ਚੋਣ ਮੈਦਾਨ ਵਿਚ ਡਟਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ 24 ਸਤੰਬਰ ਦਿਨ ਵੀਰਵਾਰ ਨੂੰ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਅੱਗੇ ਪਹੁੰਚ ਕੇ ਧਰਨਾ ਲਗਾਉਣਗੇ ਇਸ ਲਈ ਉਨ੍ਹਾਂ ਦੇ ਧਰਨੇ ਵਿਚ ਔਰਤ ਵਰਗ ਦੀ ਸ਼ਮੂਲੀਅਤ ਜ਼ਰੂਰੀ ਹੈ ਅਤੇ ਹਰ ਵਰਕਰ ਆਪਣੀਆਂ ਪਰਿਵਾਰਕ ਮੈਂਬਰਾਂ ਖ਼ਾਸ ਕਰਕੇ ਔਰਤਾਂ ਨੂੰ ਜ਼ਰੂਰ ਧਰਨੇ ਵਿਚ ਲੈ ਕੇ ਆਉਣ ਤੇ ਬੀਬਾ ਹਰਸਿਮਰਤ ਕੌਰ ਬਾਦਲ ਦੇ ਵਿਚਾਰ ਸੁਣਨ ਤਾਂ ਕਿ ਆਪ ਸਰਕਾਰ ਦੀਆਂ ਸੂਬੇ ਪ੍ਰਤੀ ਗਲਤ ਨੀਤੀਆਂ ਬਾਰੇ ਜਾਣਿਆਂ ਜਾਵੇ। ਸੰਨੀ ਗਿੱਲ ਨੇ ਕਿਹਾ ਕਿ ਆਉਣ ਵਾਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਹੋਵੇਗੀ ਕਿਉਂਕਿ ਲੋਕ ਹੁਣ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਤਿਆਰ ਬੈਠੇ ਹਨ। ਇਸ ਮੌਕੇ ਸਾਬਕਾ ਸਰਪੰਚ ਸੁਲੱਖਣ ਸਿੰਘ, ਨਿਰਮਲ ਸਿੰਘ, ਤਰਸੇਮ ਸਿੰਘ, ਡਾ. ਸੇਵਾ ਸਿੰਘ, ਪੰਮਾ ਸਿੰਘ ਮੈਂਬਰ, ਭੋਲੂ ਨੰਬਰਦਾਰ, ਭੁਪਿੰਦਰ ਸਿੰਘ ਸਰਾਂ ਸਰਕਲ ਯੂਥ ਪ੍ਰਧਾਨ ਯੂਥ, ਰਵੀ ਕੁਮਾਰ, ਗੁਰਚੰਦ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵੱਖ-ਵੱਖ ਆਗੂਆਂ ਨੇ ਸਾਬਕਾ ਮੰਡੀ ਸੁਪਰਵਾਈਜ਼ਰ ਹਾਕਮ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਗਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ’ਚ ਵਿਦਿਆਰਥੀਆਂ ਨੂੰ ਸ਼ਾਂਤੀ ਦਿਵਸ ਦੀ ਮਹੱਤਤਾ ਬਾਰੇ ਦਿੱਤੀ ਜਾਣਕਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।