22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਵੱਖ-ਵੱਖ ਆਗੂਆਂ ਨੇ ਸਾਬਕਾ ਮੰਡੀ ਸੁਪਰਵਾਈਜ਼ਰ ਹਾਕਮ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਨੱਥੂਵਾਲਾ ਗਰਬੀ, 21 ਸਤੰਬਰ (ਨਵਦੀਪ ਸਿੰਘ)-ਪਿੰਡ ਹਰੀਏਵਾਲਾ ਦੇ ਸਾਬਕਾ ਮੰਡੀ ਸੁਪਰਵਾਈਜ਼ਰ ਹਾਕਮ ਸਿੰਘ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਵੱਖ-ਵੱਖ ਰਾਜਨੀਤਕ ਅਤੇ ਸਮਾਜਿਕ ਆਗੂ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਸੀਨੀਅਰ ਕਾਂਗਰਸੀ ਆਗੂ ਸੂਬੇਦਾਰ ਗੁਰਬਚਨ ਸਿੰਘ ਬਰਾੜ, ਭੋਲਾ ਸਿੰਘ ਬਰਾੜ ਸਮਾਧ ਭਾਈ, ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਤੇ ਐਡਵੋਕੇਟ ਧਰਮਪਾਲ ਡੀ.

ਅਜੀਤ ਡੈਸਕ 22-09-2026
ਨੱਥੂਵਾਲਾ ਗਰਬੀ, 21 ਸਤੰਬਰ (ਨਵਦੀਪ ਸਿੰਘ)-ਪਿੰਡ ਹਰੀਏਵਾਲਾ ਦੇ ਸਾਬਕਾ ਮੰਡੀ ਸੁਪਰਵਾਈਜ਼ਰ ਹਾਕਮ ਸਿੰਘ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਵੱਖ-ਵੱਖ ਰਾਜਨੀਤਕ ਅਤੇ ਸਮਾਜਿਕ ਆਗੂ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਸੀਨੀਅਰ ਕਾਂਗਰਸੀ ਆਗੂ ਸੂਬੇਦਾਰ ਗੁਰਬਚਨ ਸਿੰਘ ਬਰਾੜ, ਭੋਲਾ ਸਿੰਘ ਬਰਾੜ ਸਮਾਧ ਭਾਈ, ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਤੇ ਐਡਵੋਕੇਟ ਧਰਮਪਾਲ ਡੀ.ਪੀ. ਸਮੇਤ ਹੋਰ ਆਗੂਆਂ ਨੇ ਸਵਰਗਵਾਸੀ ਹਾਕਮ ਸਿੰਘ ਦੇ ਸਪੁੱਤਰ ਗੁਰਪ੍ਰੀਤ ਸਿੰਘ ਅਤੇ ਸਮੂਹ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ। ਇਸ ਦੌਰਾਨ ਰਣਜੀਤ ਸਿੰਘ, ਨਛੱਤਰ ਸਿੰਘ ਅਤੇ ਥਾਣਾ ਸਿੰਘ ਵੀ ਮੌਜੂਦ ਸਨ। ਆਗੂਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕ ਰਦਿਆਂ ਕਿਹਾ ਕਿ ਹਾਕਮ ਸਿੰਘ ਅਤੇ ਉਨ੍ਹਾਂ ਦਾ ਪਰਿਵਾਰ ਵੱਖ-ਵੱਖ ਅਹੁਦਿਆਂ ’ਤੇ ਰਹਿੰਦਿਆਂ ਪਿੰਡ ਅਤੇ ਇਲਾਕੇ ਦੀ ਸੇਵਾ ਵਿਚ ਆਪਣਾ ਯੋਗਦਾਨ ਪਾਉਂਦਾ ਰਿਹਾ ਹੈ।
ਪਿਛਲੀ ਖ਼ਬਰ ਹਲਕਾ ਧਰਮਕੋਟ ’ਚ ਜਸਵਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਲਹਿਰ ਤੇਜ਼ ਛਪਾਰ ਦੇ ਮੇਲੇ 26... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਨੀ ਗਿੱਲ ਨੇ ਕੀਤੀ ਵਰਕਰਾਂ ਨਾਲ ਬੂਥ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।