22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਹਲਕਾ ਧਰਮਕੋਟ ’ਚ ਜਸਵਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਲਹਿਰ ਤੇਜ਼ ਛਪਾਰ ਦੇ ਮੇਲੇ 26 ਸਤੰਬਰ ਨੂੰ ਵੱਡਾ ਕਾਫ਼ਲਾ ਧਰਮਕੋਟ ਤੋਂ ਰਵਾਨਾ ਹੋਵੇਗਾ

ਧਰਮਕੋਟ, 21 ਸਤੰਬਰ (ਪਰਮਜੀਤ ਸਿੰਘ)-ਹਲਕਾ ਧਰਮਕੋਟ ਵਿਚ ਅਕਾਲੀ ਦਲ ਵਾਰਸ ਪੰਜਾਬ ਦੇ ਦੀਆਂ ਸਿਆਸੀ ਸਰਗਰਮੀਆਂ ਲਗਾਤਾਰ ਤੇਜ਼ ਹੋ ਰਹੀਆਂ ਹਨ। ਪਿੰਡ ਅੰਮੀਵਾਲਾ ਵਿਖੇ ਨਵਦੀਪ ਸਿੰਘ ਦੇ ਨਿਵਾਸ ਸਥਾਨ ’ਤੇ ਹਲਕਾ ਆਗੂ ਜਸਵਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਹੋਏ ਇਕੱਠ ਦੌਰਾਨ ਆਮ ਆਦਮੀ ਪਾਰਟੀ ਨਾਲ ਜੁੜੇ ਸੈਂਕੜੇ ਪਰਿਵਾਰ ਅਕਾਲੀ ਦਲ ਵਾਰਸ ਪੰਜਾਬ ਵਿਚ ਸ਼ਾਮਲ ਹੋਏ।

ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੁੰਦੇ ਹੋਏ ਅਮੀਵਾਲ ਦੇ ਵਸਨੀਕ। 22-09-2026
ਧਰਮਕੋਟ, 21 ਸਤੰਬਰ (ਪਰਮਜੀਤ ਸਿੰਘ)-ਹਲਕਾ ਧਰਮਕੋਟ ਵਿਚ ਅਕਾਲੀ ਦਲ ਵਾਰਸ ਪੰਜਾਬ ਦੇ ਦੀਆਂ ਸਿਆਸੀ ਸਰਗਰਮੀਆਂ ਲਗਾਤਾਰ ਤੇਜ਼ ਹੋ ਰਹੀਆਂ ਹਨ। ਪਿੰਡ ਅੰਮੀਵਾਲਾ ਵਿਖੇ ਨਵਦੀਪ ਸਿੰਘ ਦੇ ਨਿਵਾਸ ਸਥਾਨ ’ਤੇ ਹਲਕਾ ਆਗੂ ਜਸਵਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਹੋਏ ਇਕੱਠ ਦੌਰਾਨ ਆਮ ਆਦਮੀ ਪਾਰਟੀ ਨਾਲ ਜੁੜੇ ਸੈਂਕੜੇ ਪਰਿਵਾਰ ਅਕਾਲੀ ਦਲ ਵਾਰਸ ਪੰਜਾਬ ਵਿਚ ਸ਼ਾਮਲ ਹੋਏ। ਇਸ ਮੌਕੇ ਜਸਵਿੰਦਰ ਸਿੰਘ ਸਿੱਧੂ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਲੋਕਾਂ ਦਾ ਰੁਝਾਨ ਲਗਾਤਾਰ ਅਕਾਲੀ ਦਲ ਵਾਰਸ ਪੰਜਾਬ ਦੇ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਲੋਕ ਆਪਣੇ ਭਵਿੱਖ ਅਤੇ ਹਲਕੇ ਦੀ ਬਿਹਤਰੀ ਨੂੰ ਲੈ ਕੇ ਨਵੀਂ ਸਿਆਸੀ ਦਿਸ਼ਾ ਦੀ ਭਾਲ ਕਰ ਰਹੇ ਹਨ। ਪਾਰਟੀ ਆਗੂਆਂ ਨੇ ਕਿਹਾ ਕਿ ਅੰਮੀਵਾਲਾ ਵਿਚ ਹੋਇਆ ਇਹ ਇਕੱਠ ਹਲਕੇ ਵਿੱਚ ਪਾਰਟੀ ਦੀ ਜਥੇਬੰਦਕ ਸਰਗਰਮੀ ਨੂੰ ਹੋਰ ਮਜ਼ਬੂਤ ਕਰਨ ਵਾਲਾ ਕਦਮ ਹੈ। ਨਵੇਂ ਸ਼ਾਮਲ ਹੋਏ ਪਰਿਵਾਰਾਂ ਨੇ ਪਾਰਟੀ ਦੀਆਂ ਨੀਤੀਆਂ ਨਾਲ ਜੁੜ ਕੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤ ਕਰਨ ਦੀ ਗੱਲ ਆਖੀ। ਇਸ ਮੌਕੇ ਉਨ੍ਹਾਂ ਨਾਲ ਸੰਦੀਪ ਸਿੰਘ ਮੌਜਗੜ੍ਹ, ਦਵਿੰਦਰ ਸਿੰਘ ਭੋਇਪੁਰ, ਗੁਰਵੰਤ ਸਿੰਘ ਨਿਹਾਲਗੜ੍ਹ ਮਨਜੀਤ ਸਿੰਘ ਸਿੱਧੂ, ਮਨਜੀਤ ਸਿੰਘ ਸੇਖੋਂ ਹਰਪ੍ਰੀਤ ਸਿੰਘ ਸਮਰਾ, ਇਕਬਾਲ ਸਿੰਘ ਪੰਡੋਰੀ, ਸਮਨਦੀਪ ਸਿੰਘ, ਗੁਰਸੇਵਕ ਸਿੰਘ, ਹਰਪ੍ਰੀਤ ਸਿੰਘ, ਸਰਬਜੀਤ ਸਿੰਘ, ਨਿਰਵੈਰ ਸਿੰਘ, ਹਰਪਾਲ ਸਿੰਘ, ਰਮਨਦੀਪ ਸਿੰਘ, ਨਛੱਤਰ ਸਿੰਘ, ਦਵਿੰਦਰ ਸਿੰਘ, ਬਲਦੇਵ ਸਿੰਘ, ਜੋਬਨਪਰੀਤ ਸਿੰਘ, ਰਛਪਾਲ ਸਿੰਘ, ਜਗਤਾਰ ਸਿੰਘ, ਜਗਰਾਜ ਸਿੰਘ ਮੰਗਾ ਕਮਾਲ ਕੇ ਆਦਿ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਸੁਖਦੇਵ ਸਿੰਘ ਨੂੰ ਭਾਜਪਾ ਨੇ ਕਿਸਾਨ ਮੋਰਚੇ ਦਾ ਸਰਕਲ ਬਾਘਾ ਪੁਰਾਣਾ ਦਾ ਪ੍ਰਧਾਨ ਕੀਤਾ ਨਿਯੁਕਤ ਅਗਲੀ ਖ਼ਬਰ ਵੱਖ-ਵੱਖ ਆਗੂਆਂ ਨੇ ਸਾਬਕਾ ਮੰਡੀ ਸੁਪਰਵਾਈਜ਼ਰ ਹਾਕਮ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।