22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

hਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਇਕੱਠੇ ਚੱਲਣ ਦਾ ਪ੍ਰਣ ਕੀਤਾ-ਪੰਚ ਔਲਖ, ਬੱਬੀ

ਧਰਮਕੋਟ/ਕਿਸ਼ਨਪੁਰਾ ਕਲਾਂ, 21 ਸਤੰਬਰ (ਪਰਮਜੀਤ ਸਿੰਘ, ਅਮੋਲਕ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਕਰਨ ਦੇ ਮਕਸਦ ਨਾਲ ਸ਼੍ਰੋਮਣੀ ਅਕਾਲੀ ਦੇ ਆਗੂਆਂ ਤੇ ਵਰਕਰਾਂ ਦੀ ਇਕ ਅਹਿਮ ਮੀਟਿੰਗ ਜਲਾਲਾਬਾਦ ਦੇ ਸਾਬਕਾ ਸਰਪੰਚ ਰਘਬੀਰ ਸਿੰਘ ਦੇ ਭਤੀਜੇ ਸੀਨੀਅਰ ਅਕਾਲੀ ਆਗੂ ਜਸਪਾਲ ਸਿੰਘ ਬੱਬੀ ਦੇ ਗ੍ਰਹਿ ਵਿਖੇ ਹੋਈ। ਮੀਟਿੰਗ ਵਿਚ ਪਾਰਟੀ ਦੀਆਂ ਗਤੀਵਿਧੀਆਂ ਅਤੇ ਜਥੇਬੰਦਕ ਮਾਮਲਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 22-09-2026
ਧਰਮਕੋਟ/ਕਿਸ਼ਨਪੁਰਾ ਕਲਾਂ, 21 ਸਤੰਬਰ (ਪਰਮਜੀਤ ਸਿੰਘ, ਅਮੋਲਕ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਕਰਨ ਦੇ ਮਕਸਦ ਨਾਲ ਸ਼੍ਰੋਮਣੀ ਅਕਾਲੀ ਦੇ ਆਗੂਆਂ ਤੇ ਵਰਕਰਾਂ ਦੀ ਇਕ ਅਹਿਮ ਮੀਟਿੰਗ ਜਲਾਲਾਬਾਦ ਦੇ ਸਾਬਕਾ ਸਰਪੰਚ ਰਘਬੀਰ ਸਿੰਘ ਦੇ ਭਤੀਜੇ ਸੀਨੀਅਰ ਅਕਾਲੀ ਆਗੂ ਜਸਪਾਲ ਸਿੰਘ ਬੱਬੀ ਦੇ ਗ੍ਰਹਿ ਵਿਖੇ ਹੋਈ। ਮੀਟਿੰਗ ਵਿਚ ਪਾਰਟੀ ਦੀਆਂ ਗਤੀਵਿਧੀਆਂ ਅਤੇ ਜਥੇਬੰਦਕ ਮਾਮਲਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਐਸ.ਸੀ. ਵਿੰਗ ਦੇ ਪ੍ਰਧਾਨ ਇਕਬਾਲ ਸਿੰਘ ਘਾਲਾ, ਕਿਸ਼ਨਪੁਰਾ ਕਲਾਂ, ਸਰਕਲ ਪ੍ਰਧਾਨ ਗੁਰਦੀਪ ਸਿੰਘ ਰਾਜੂ, ਪੰਚਾਇਤ ਮੈਂਬਰ ਜਸਵਿੰਦਰ ਸਿੰਘ ਔਲਖ, ਪ੍ਰਧਾਨ ਜਸਵੀਰ ਸਿੰਘ ਸ਼ਾਹ, ਜਲਾਲਾਬਾਦ ਦੇ ਸੀਨੀਅਰ ਆਗੂ ਜਸਪਾਲ ਸਿੰਘ ਬੱਬੀ ਸਮੇਤ ਹੋਰ ਆਗੂ ਹਾਜ਼ਰ ਸਨ। ਮੀਟਿੰਗ ਦੌਰਾਨ ਆਗੂਆਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੀਆਂ ਗਤੀਵਿਧੀਆਂ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਜਸਪਾਲ ਸਿੰਘ ਬੱਬੀ ਅਤੇ ਪੰਚ ਜਸਵਿੰਦਰ ਸਿੰਘ ਔਲਖ ਨੇ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਲਈ ਆਗੂਆਂ ਅਤੇ ਵਰਕਰਾਂ ਦਾ ਇਕਜੁੱਟ ਹੋ ਕੇ ਕੰਮ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਿੰਡ ਕਿਸ਼ਨਪੁਰਾ ਕਲਾਂ ਅਤੇ ਜਲਾਲਾਬਾਦ ਦੇ ਉੱਦਮੀ ਨੌਜਵਾਨਾਂ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਮਿਲ ਕੇ ਕੰਮ ਕਰਨ ਅਤੇ ਇਕੱਠੇ ਚੱਲਣ ਦਾ ਪ੍ਰਣ ਕਰਦਿਆਂ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਵਿਚ ਚੱਲਣ ਦਾ ਪੂਰਨ ਤੌਰ ਤੇ ਭਰੋਸਾ ਪ੍ਰਗਟ ਕੀਤਾ। ਮੀਟਿੰਗ ਦੌਰਾਨ ਸਾਰਿਆਂ ਆਗੂਆਂ ਨੇ ਪਾਰਟੀ ਦੀ ਮਜ਼ਬੂਤੀ ਲਈ ਜਥੇਬੰਧਕ ਢਾਂਚੇ ਵਿਚ ਸੁਧਾਰ ਲਿਆਉਣ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਨੌਜਵਾਨਾਂ ਦੀ ਸਰਗਰਮ ਭੂਮਿਕਾ ਨਾਲ ਪਾਰਟੀ ਦੀ ਜਥੇਬੰਦਕ ਤਾਕਤ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਜਥੇਬੰਧਕ ਢਾਂਚੇ ਨੂੰ ਵਿਸਥਾਰ ਕਰਨ ਉਪਰੰਤ ਹਾਜ਼ਰ ਆਗੂਆਂ ਨੇ ਪਾਰਟੀ ਦੀ ਮਜ਼ਬੂਤੀ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ਦਾ ਭਰੋਸਾ ਵੀ ਦਿੱਤਾ। ਇਸ ਮੀਟਿੰਗ ਦੌਰਾਨ ਸਾਬਕਾ ਸਰਪੰਚ ਕਰਨੈਲ ਸਿੰਘ, ਸਰਕਲ ਪ੍ਰਧਾਨ ਗੁਰਦੀਪ ਸਿੰਘ ਰਾਜੂ, ਗੁਰਪਾਲ ਸਿੰਘ ਕੁੱਕੂ ਸਾਬਕਾ ਮੈਂਬਰ, ਬਲਜਿੰਦਰ ਸਿੰਘ ਸਾਬਕਾ ਪੰਚ, ਨਰਿੰਦਰ ਸਿੰਘ ਔਲਖ,ਰਣਜੋਧ ਸਿੰਘ, ਮਨਦੀਪ ਸਿੰਘ ਮੰਨੂ, ਨਵਜੋਤ ਸਿੰਘ, ਈਸ਼ਵਰ ਸਿੰਘ ਆੜ੍ਹਤੀਆ, ਗੁਰਪ੍ਰੀਤ ਸਿੰਘ ਗੁਰੂ ਸਾਬਕਾ ਪੰਚ, ਅੰਗਰੇਜ਼ ਸਿੰਘ ਗੇਜਾ, ਅਮਰ ਸਿੰਘ ਰੋਡਾ, ਪ੍ਰਗਟ ਸਿੰਘ ਬੱਬਾ,ਤਾਰਾ ਏਲੇ ਕਾ, ਜਸ਼ਨ ਮਾਨ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ ਵਰਕਰਾਂ ਨੇ ਲਾਡੀ ਪ੍ਰਧਾਨ ਦੀ ਅਗਵਾਈ ਹੇਠ ਬਿੱਲਾ ਸ਼ੇਰੋਂ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਬਾਬਾ ਸੁਖਦੇਵ ਸਿੰਘ ਨੂੰ ਭਾਜਪਾ ਨੇ ਕਿਸਾਨ ਮੋਰਚੇ ਦਾ ਸਰਕਲ ਬਾਘਾ ਪੁਰਾਣਾ ਦਾ ਪ੍ਰਧਾਨ ਕੀਤਾ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।