24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਆਈ. ਐਸ. ਐਫ. ਕਾਲਜ ਆਫ਼ ਫਾਰਮੇਸੀ ’ਚ ਡੀ.ਫਾਰਮ ਵਿਦਿਆਰਥੀਆਂ ਲਈ ਮੋਟੀਵੇਸ਼ਨਲ ਲੈਕਚਰ ਦਾ ਆਯੋਜਨ

ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ)-ਸੂਬੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਈ. ਐਸ.

ਕੈਂਬਰਿਜ ਇੰਟਰਨੈਸ਼ਨਲ ਸਕੂਲ, ਮੋਗਾ ਦੇ ਵਿਦਿਆਰਥੀਆਂ ਦੀ ਵਿੱਦਿਅਕ ਤੇ ਮਨੋਰੰਜਕ ਟੂਰ ਦੌਰਾਨ । ਅਜੀਤ ਤਸਵੀਰ 23-09-2026
ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ)-ਸੂਬੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਚ ਡੀ.ਫਾਰਮ ਦੇ ਵਿਦਿਆਰਥੀਆਂ ਲਈ ਮੋਟੀਵੇਸ਼ਨਲ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡੀ.ਫਾਰਮ ਦੀ ਹੈੱਡ ਕ੍ਰਿਸ਼ਮਾ ਅਗਰਵਾਲ, ਲਵ ਗੋਇਲ, ਨਵਨੀਸ਼ ਕੁਮਾਰ, ਨੀਤਿਕਾ, ਪੰਕਜ, ਪ੍ਰਿਯਾਂਸ਼ੂ ਅਤੇ ਵਿਸ਼ਾਲ ਬੋਲਡਰ ਵਲੋਂ ਮੁੱਖ ਬੁਲਾਰੇ ਅਤੇ ਡਾਇਰੈਕਟਰ ਡਾ. ਜੀ.ਡੀ. ਗੁਪਤਾ ਦਾ ਸਵਾਗਤ ਕੀਤਾ ਗਿਆ। ਇਸ ਲੈਕਚਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਫਾਰਮੇਸੀ ਪ੍ਰੋਫੈਸ਼ਨ ਦੀ ਵਿਸਥਾਰਪੂਰਵਕ ਜਾਣਕਾਰੀ ਦੇਣ ਦੇ ਨਾਲ-ਨਾਲ ਉਨ੍ਹਾਂ ਵਿਚ ਨਵੀਂ ਊਰਜਾ ਅਤੇ ਆਤਮ-ਵਿਸ਼ਵਾਸ ਦਾ ਸੰਚਾਰ ਕਰਨਾ ਸੀ। ਡਾ. ਜੀ.ਡੀ. ਗੁਪਤਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਸਮਾਜਿਕ ਤਾਣੇ-ਬਾਣੇ ਨਾਲ ਵੀ ਜੁੜ ਕੇ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਤਕਨਾਲੋਜੀ, ਖ਼ਾਸ ਕਰਕੇ ਆਰਟੀਫ਼ੀਸ਼ਲ ਇੰਟੈਲੀਜੈਂਸ ਦਾ ਉਪਯੋਗ ਸਾਵਧਾਨੀ ਦੇ ਨਾਲ-ਨਾਲ ਨੈਤਿਕਤਾ ਅਤੇ ਜ਼ਿੰਮੇਵਾਰੀ ਨਾਲ ਕਰਨਾ ਬਹੁਤ ਜ਼ਰੂਰੀ ਹੈ। ਡਾ. ਗੁਪਤਾ ਨੇ ਵਿਦਿਆਰਥੀਆਂ ਨੂੰ ਕਾਨਸੈਪਟ, ਕਾਨਫੀਡੈਂਸ ਅਤੇ ਕਮਿਟਮੈਂਟ ਦੇ ਨਾਲ-ਨਾਲ 3-ਟਾਈਮ, ਟੈਮਪਰਾਮੈਂਟ ਅਤੇ ਟੈਕਨਾਲੋਜੀ ‘ਤੇ ਵਿਸ਼ੇਸ਼ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਭਵਿੱਖ ਦਾ ਫਾਰਮਾਸਿਸਟ ਅਤਿ-ਆਧੁਨਿਕ ਤਕਨਾਲੋਜੀ ਨਾਲ ਪੂਰੀ ਤਰ੍ਹਾਂ ਜਾਣੂੰ ਹੋਵੇਗਾ, ਇਸ ਲਈ ਸਾਰੇ ਵਿਦਿਆਰਥੀਆਂ ਨੂੰ ਹੁਣ ਤੋਂ ਹੀ ਆਪਣੇ ਆਪ ਨੂੰ ਇਸ ਬਦਲਦੇ ਤਕਨੀਕੀ ਯੁੱਗ ਲਈ ਮਾਨਸਿਕ ਅਤੇ ਪੇਸ਼ੇਵਾਰ ਤੌਰ ‘ਤੇ ਤਿਆਰ ਕਰਨਾ ਚਾਹੀਦਾ ਹੈ। ਲੈਕਚਰ ਦੌਰਾਨ ਡਾ. ਗੁਪਤਾ ਵਲੋਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਦਿਲ ਨੂੰ ਛੂਹਣ ਵਾਲੀਆਂ ਅਤੇ ਬਹੁਤ ਹੀ ਸਟੀਕ ਉਦਾਹਰਨਾਂ ਪੇਸ਼ ਕੀਤੀਆਂ ਗਈਆਂ। ਵਿਦਿਆਰਥੀਆਂ ਵਲੋਂ ਪੁੱਛੇ ਗਏ ਵੱਖ-ਵੱਖ ਸਵਾਲਾਂ ਦੇ ਡਾ. ਗੁਪਤਾ ਨੇ ਵਿਸਥਾਰਪੂਰਵਕ ਅਤੇ ਤਕਨੀਕੀ ਢੰਗ ਨਾਲ ਜਵਾਬ ਦਿੱਤੇ। ਅੰਤ ਵਿਚ ਡੀ.ਫਾਰਮ ਦੀ ਹੈੱਡ ਕ੍ਰਿਸ਼ਮਾ ਅਗਰਵਾਲ ਨੇ ਸਾਰੇ ਮਹਿਮਾਨਾਂ, ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ, ਸਕੱਤਰ ਇੰਜੀ. ਜਨੇਸ਼ ਗਰਗ, ਡਾ. ਮੁਸਕਾਨ ਗਰਗ, ਡਾਇਰੈਕ ਟਰ ਡਾ. ਜੀ.ਡੀ. ਗੁਪਤਾ, ਪ੍ਰਿੰਸੀਪਲ ਡਾ. ਆਰ.ਕੇ. ਨਾਰੰਗ ਨੇ ਲੈਕਚਰ ਦੇ ਸਫਲ ਆਯੋਜਨ ਲਈ ਸਾਰਿਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਇਸ ਤਰ੍ਹਾਂ ਦੇ ਮੋਟੀਵੇਸ਼ਨਲ ਅਤੇ ਗਿਆਨ ਵਰਧਕ ਲੈਕਚਰ ਸੰਸਥਾ ਵਿਚ ਨਿਰੰਤਰ ਆਯੋਜਿਤ ਕੀਤੇ ਜਾਂਦੇ ਰਹਿਣਗੇ।
ਪਿਛਲੀ ਖ਼ਬਰ ਕਲੇਰ ਇੰਟਰਨੈਸ਼ਨਲ ਸਕੂਲ ਸਮਾਧ ਭਾਈ ਵਿਖੇ ਸੀ.ਆਈ. ਐਸ.ਸੀ. ਨੈਸ਼ਨਲ ਕ੍ਰਿਕਟ ਖੇਡਾਂ ਦਾ ਸ਼ਾਨਦਾਰ ਆਗਾਜ਼ ਅਗਲੀ ਖ਼ਬਰ ਨਸ਼ਾ ਮੁਕਤ ਪੰਜਾਬ ਯਾਤਰਾ ਦੌਰਾਨ 26 ਨੂੰ ਨਿਹਾਲ ਸਿੰਘ ਵਾਲਾ ਅਤੇ ਬੱਧਨੀ ਕਲਾਂ ’ਚ ਹੋਣਗੀਆਂ ਰੈਲੀਆਂ-ਮੁਖਤਿਆਰ ਸਿੰਘ ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।