24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਹੋਲੀ ਹਾਰਟ ਸਕੂਲ ’ਚ ਮਾਂ ਬੋਲੀ ‘ਪੰਜਾਬੀ ਦਿਵਸ’ ਮਨਾਇਆ

ਮੋਗਾ, 23 ਸਤੰਬਰ (ਸੁਰਿੰਦਰਪਾਲ ਸਿੰਘ)-ਡੀ. ਐਸ.

ਅਜੀਤ ਡੈਸਕ 24-09-2026
ਮੋਗਾ, 23 ਸਤੰਬਰ (ਸੁਰਿੰਦਰਪਾਲ ਸਿੰਘ)-ਡੀ.ਐਸ. ਬਲੌਸਮ ਹਾਈ ਸਕੂਲ ਨਾਨਕ ਨਗਰੀ ਮੋਗਾ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਪ੍ਰੇਮ ਚੰਦ ਗੁਪਤਾ, ਸਕੂਲ ਦੇ ਡਾਇਰੈਕਟਰ ਮੇਜਰ ਸਤਿੰਦਰ ਸਿੰਘ, ਸਕੂਲ ਦੇ ਪ੍ਰਿੰਸੀਪਲ ਤੇਜਿੰਦਰ ਸਿੰਘ ਅਤੇ ਵਾਈਸ ਪ੍ਰਿੰਸੀਪਲ ਅਮਨਦੀਪ ਕੌਰ ਨੇ ਦੱਸਿਆ ਕਿ ਆਪਣਾ ਪੰਜਾਬ ਫਾਊਂਡੇਸ਼ਨ ਅਤੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਸੋਸੀਏਸ਼ਨ ਦੇ ਉਪਰਾਲੇ ਨਾਲ ਸਕੂਲਾਂ ਵਿਚ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬੀ ਦਿਵਸ ਬਾਬਾ ਫਰੀਦ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ ਹਰ ਸਾਲ 23 ਸਤੰਬਰ ਨੂੰ ਮਨਾਇਆ ਜਾਂਦਾ ਹੈ। ਬਾਬਾ ਫਰੀਦ ਜੀ ਪੰਜਾਬੀ ਦੇ ਪਹਿਲੇ ਸਿਰਮੌਰ ਕਵੀਆਂ ਵਿਚੋਂ ਹਨ ਉਨ੍ਹਾਂ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਵੀ ਦਰਜ ਹੈ। ਉਨ੍ਹਾਂ ਕਿਹਾ ਕਿ ਮਾਂ ਬੋਲੀ ਪੰਜਾਬੀ ਦੇ ਵਾਰਿਸ ਹੋਣ ਦੇ ਨਾਤੇ 23 ਸਤੰਬਰ ਨੂੰ ਸਾਡਾ ਫ਼ਰਜ਼ ਬਣਦਾ ਹੈ ਕਿ ਸਾਰੇ ਪੰਜਾਬੀ ਦਿਵਸ ਮਨਾਈਏ। ਉਨ੍ਹਾਂ ਕਿਹਾ ਕਿ ਵਿਸ਼ਵ ਵਿਚ ਵੱਸਦੇ ਸਮੂਹ ਪੰਜਾਬੀ ਹਰ ਸਾਲ ਪੰਜਾਬੀ ਦਿਵਸ ਮਨਾਉਣ ਤਾਂ ਕਿ ਆਪਣੇ ਬੱਚਿਆਂ ਨੂੰ ਵੀ ਆਪਣੀ ਮਾਂ ਬੋਲੀ ਪੰਜਾਬੀ ਨਾਲ ਜੋੜ ਕੇ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਆਪਣੀ ਮਾਂ ਬੋਲੀ ਪੰਜਾਬੀ ਨੂੰ ਕਦੇ ਨਹੀ ਭੁੱਲਣਾ ਚਾਹੀਦਾ ਇਹ ਹੀ ਸਾਡੀ ਪੰਜਾਬੀ ਹੋਣ ਦੀ ਅਸਲੀ ਪਹਿਚਾਣ ਹੈ। ਇਸ ਮੌਕੇ ਬੱਚੇ ਅਤੇ ਸਕੂਲ ਦਾ ਸਟਾਫ਼ ਪੰਜਾਬੀ ਪਹਿਰਾਵੇ ਵਿਚ ਸਕੂਲ ਆਇਆ ਅਤੇ ਸਾਰਿਆਂ ਨੇ ਆਪਣੀ ਗੱਲਬਾਤ ਵੀ ਨਿਰੋਲ ਪੰਜਾਬੀ ਵਿਚ ਕੀਤੀ। ਇਸ ਮੌਕੇ ਬੱਚਿਆਂ ਨੇ ਪੰਜਾਬੀ ਕਵਿਤਾਵਾਂ, ਗੀਤ ਗਾਏ ਅਤੇ ਗੁਰਮੁਖੀ ਲਿਖੀ ਸਾਰਿਆਂ ਨੇ ਆਪਣੀਆ ਂ ਕਾਪੀਆਂ ਤੇ ਸੁੰਦਰ ਲਿਖਾਈ ਵਿਚ ਲਿਖੀ। ਇਸ ਮੌਕੇ ਪ੍ਰਿੰਸੀਪਲ ਤੇਜਿੰਦਰ ਸਿੰਘ ਨੇ ਸਾਰਿਆਂ ਨੂੰ ਵਿਸ਼ਵ ਪੰਜਾਬੀ ਦਿਵਸ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਸਕੂਲ ਸਟਾਫ਼ ਬਲਜਿੰਦਰ ਕੌਰ, ਕਿਰਨ ਬਾਲਾ, ਪ੍ਰਿੰਕਾ, ਪਾਇਲ, ਸੁਖਪ੍ਰੀਤ ਕੌਰ, ਪੂਜਾ ਵਰਮਾ, ਜਸਪ੍ਰੀਤ ਕੌਰ, ਪੂਜਾ ਰਾਣੀ, ਹੇਮਲਤਾ, ਵੰਦਨਾਂ ਬਾਂਸਲ, ਜਸਪ੍ਰੀਤ ਕੌਰ, ਸਾਕਸ਼ੀ, ਪ੍ਰਭਜੋਤ ਕੌਰ, ਬਲਜੀਤ ਕੌਰ ਅਤੇ ਸਕੂਲ ਦੇ ਬੱਚੇ ਹਾਜ਼ਰ ਸਨ।
ਪਿਛਲੀ ਖ਼ਬਰ ਸਮਾਜ ਸੇਵੀ ਸੰਸਥਾਵਾਂ ਨੇ ਸੜਕ ਸੁਰੱਖਿਆ ਫੋਰਸ ਮੋਗਾ ਲਈ ਕਮਰਾ, ਸ਼ੈੱਡ, ਪਾਣੀ ਲਈ ਮੋਟਰ ਤੇ ਬਾਥਰੂਮ ਦਾ ਪ੍ਰਬੰਧ ਕਰਵਾਇਆ ਅਗਲੀ ਖ਼ਬਰ ਅਧਿਆਪਕ ਦਲ ਦਾ ਵਫਦ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।