24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਹੇਮਕੁੰਟ ਸਕੂਲ ਵਿਖੇ ਸ਼ਾਨੋ ਸ਼ੌਕਤ ਨਾਲ ਮਨਾਇਆ ਪੰਜਾਬੀ ਦਿਵਸ *ਮਾਂ ਬੋਲੀ ਪੰਜਾਬੀ ਹੀ ਸਾਡੀ ਅਸਲ ਪਛਾਣ-ਚੇਅਰਮੈਨ ਕੁਲਵੰਤ ਸਿੰਘ ਸੰਧੂ

ਕੋਟ ਈਸੇ ਖਾਂ, 23 ਸਤੰਬਰ (ਗੁਰਮੀਤ ਸਿੰਘ ਖ਼ਾਲਸਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ, ਕੋਟ ਈਸੇ ਖਾਂ ਵਿਖੇ ਪੰਜਾਬੀ ਭਾਸ਼ਾ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਪੰਜਾਬੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਸਵੇਰ ਦੀ ਅਸੈਂਬਲੀ ਦੌਰਾਨ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ, ਪੰਜਾਬੀ ਸਭਿਆਚਾਰ ਅਤੇ ਪੰਜਾਬੀ ਮਾਂ-ਬੋਲੀ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ।

ਅਜੀਤ ਡੈਸਕ 24-09-2026
ਕੋਟ ਈਸੇ ਖਾਂ, 23 ਸਤੰਬਰ (ਗੁਰਮੀਤ ਸਿੰਘ ਖ਼ਾਲਸਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ, ਕੋਟ ਈਸੇ ਖਾਂ ਵਿਖੇ ਪੰਜਾਬੀ ਭਾਸ਼ਾ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਪੰਜਾਬੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਸਵੇਰ ਦੀ ਅਸੈਂਬਲੀ ਦੌਰਾਨ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ, ਪੰਜਾਬੀ ਸਭਿਆਚਾਰ ਅਤੇ ਪੰਜਾਬੀ ਮਾਂ-ਬੋਲੀ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਅਧਿਆਪਕਾਂ ਨੇ ਬੱਚਿਆਂ ਨੂੰ ਆਪਣੀ ਮਾਂ-ਬੋਲੀ ਪੰਜਾਬੀ ਨਾਲ ਜੁੜੇ ਰਹਿਣ ਅਤੇ ਇਸ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਪੰਜਾਬੀ ਦਿਵਸ ਨਾਲ ਸਬੰਧਿਤ ਭਾਸ਼ਣ, ਕਵਿਤਾਵਾਂ ਅਤੇ ਹੋਰ ਪੇਸ਼ਕਾਰੀਆਂ ਕੀਤੀਆਂ। ਬੱਚਿਆਂ ਨੇ ਚਾਰਟ ਬਣਾ ਕੇ ਅਪਣੀ ਮਾਂ ਬੋਲੀ ਪੰਜਾਬੀ ਨੂੰ ਵਿਲੱਖਣ ਢੰਗ ਨਾਲ ਦਰਸਾ ਦਰਸਾਉਂਦਿਆਂ ਭਾਸ਼ਾ ਪ੍ਰਤੀ ਆਪਣੇ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਸਕੂਲ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ.ਡੀ. ਰਣਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੌਰ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਪੰਜਾਬੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਪੰਜਾਬੀ ਸਾਡੀ ਮਾਂ-ਬੋਲੀ ਅਤੇ ਸਾਡੀ ਪਹਿਚਾਣ ਹੈ। ਉਨ੍ਹਾਂ ਕਿਹਾ ਦੇਸ਼ ਦੁਨੀਆ ਦੀ ਹਰ ਜਾਣਕਾਰੀ ਤੇ ਭਵਿੱਖ ਦੀਆਂ ਲੋੜਾਂ ਲਈ ਵੱਖ-ਵੱਖ ਭਾਸ਼ਾਵਾਂ ਸਿੱਖਣੀਆਂ ਚੰਗੀ ਗੱਲ ਹੈ, ਪਰ ਸਾਨੂੰ ਅਪਣੀ ਮਾਂ ਬੋਲੀ ਨੂੰ ਵੀ ਵੱਧ ਤੋਂ ਵੱਧ ਅੱਗੇ ਲਿਜਾਣ ਲਈ ਯਤਨ ਕਰਨੇ ਚਾਹੀਦੇ ਹਨ। ਸਕੂਲ ਪ੍ਰਬੰਧਕਾਂ ਨੇ ਚੰਗੀਆਂ ਉਦਾਹਰਨਾਂ ਦਿੰਦਿਆਂ ਵਿਦਿਆਰਥੀਆਂ ਨੂੰ ਆਪਣੀ ਮਾਂ-ਬੋਲੀ ਪੰਜਾਬੀ ਨਾਲ ਪਿਆਰ ਕਰਨ ਅਤੇ ਹਮੇਸ਼ਾ ਪੰਜਾਬੀ ਭਾਸ਼ਾ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਤੀਜੀ ਸਰਦਾਰ ਚਰਤ ਸਿੰਘ ਸ਼ੂਟਿੰਗ ਚੈਂਪੀਅਨਸ਼ਿਪ ’ਚ ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਦੇ ਨਿਸ਼ਾਨੇਬਾਜ਼ਾਂ ਨੇ ਲਹਿਰਾਇਆ ਪਰਚਮ... ਅਗਲੀ ਖ਼ਬਰ ਗੁਰੂ ਨਾਨਕ ਕਾਲਜ ਮੋਗਾ ਵਲੋਂ ਅਰੋੜਾ ਮਹਾਂ ਸਭਾ ਦੇ ਸਹਿਯੋਗ ਨਾਲ ਸਿਲਾਈ ਮਸ਼ੀਨਾਂ ਦਿੱਤੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।