25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਕਿਸ਼ਨਪੁਰਾ ਕਲਾਂ ਦੀ ਕੋਆਪ੍ਰੇਟਿਵ ਸੁਸਾਇਟੀ ਵਿਖੇ ਨਵੀਂ ਖੇਤੀਬਾੜੀ ਮਸ਼ੀਨਰੀ ਲਿਆਂਦੀ

ਕਿਸ਼ਨਪੁਰਾ ਕਲਾਂ, 24 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਕਸਬਾ ਕਿਸ਼ਨਪੁਰਾ ਕਲਾਂ ਦੀ ਕੋਆਪਰੇਟਿਵ ਸੁਸਾਇਟੀ ਦੇ ਪ੍ਰਬੰਧਕਾਂ ਵਲੋਂ ਕਿਸਾਨ ਭਰਾਵਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਨਵੀਂ ਖੇਤੀਬਾੜੀ ਮਸ਼ੀਨਰੀ ਸੁਸਾਇਟੀ ਵਿਖੇ ਲਿਆਂਦੀ ਗਈ ਹੈ। ਇਸ ਮੌਕੇ ਉਦਾਸੀਨ ਡੇਰਾ ਬਾਬਾ ਸ੍ਰੀ ਚੰਦ ਜੀ ਦੇ ਮੁੱਖ ਪ੍ਰਬੰਧਕ ਮਹੰਤ ਬਲਵਿੰਦਰ ਦਾਸ ਵਲੋਂ ਗੁਰੂ ਚਰਨਾਂ ਵਿਚ ਅਰਦਾਸ ਕੀਤੀ ਗਈ।

ਅਜੀਤ ਡੈਸਕ 25-09-2026
ਕਿਸ਼ਨਪੁਰਾ ਕਲਾਂ, 24 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਕਸਬਾ ਕਿਸ਼ਨਪੁਰਾ ਕਲਾਂ ਦੀ ਕੋਆਪਰੇਟਿਵ ਸੁਸਾਇਟੀ ਦੇ ਪ੍ਰਬੰਧਕਾਂ ਵਲੋਂ ਕਿਸਾਨ ਭਰਾਵਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਨਵੀਂ ਖੇਤੀਬਾੜੀ ਮਸ਼ੀਨਰੀ ਸੁਸਾਇਟੀ ਵਿਖੇ ਲਿਆਂਦੀ ਗਈ ਹੈ। ਇਸ ਮੌਕੇ ਉਦਾਸੀਨ ਡੇਰਾ ਬਾਬਾ ਸ੍ਰੀ ਚੰਦ ਜੀ ਦੇ ਮੁੱਖ ਪ੍ਰਬੰਧਕ ਮਹੰਤ ਬਲਵਿੰਦਰ ਦਾਸ ਵਲੋਂ ਗੁਰੂ ਚਰਨਾਂ ਵਿਚ ਅਰਦਾਸ ਕੀਤੀ ਗਈ। ਸੁਸਾਇਟੀ ਦੇ ਪ੍ਰਧਾਨ ਤੇਜਿੰਦਰਪਾਲ ਸਿੰਘ ਲਵਲੀ ਨੇ ਦੱਸਿਆ ਕਿ ਕਿਸਾਨਾਂ ਨੂੰ ਆਧੁਨਿਕ ਖੇਤੀਬਾੜੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸੁਸਾਇਟੀ ਵਲੋਂ ਬੇਲਰ, ਰੈਕ, ਮਲਚਰ, ਪਲਾਓ ਤੋਂ ਇਲਾਵਾ ਪਰਾਲੀ ਦੀਆਂ ਗੱਠਾਂ ਬਣਾਉਣ ਲਈ ਵੱਡੇ ਦੋ ਟਰਾਲੇ ਲਿਆਂਦੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਮਸ਼ੀਨਰੀ ਨਾਲ ਕਿਸਾਨਾਂ ਨੂੰ ਫ਼ਸਲ ਦੀ ਕਟਾਈ ਤੋਂ ਬਾਅਦ ਪਰਾਲੀ ਦੇ ਸੁਚੱਜੇ ਪ੍ਰਬੰਧਨ ਵਿਚ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਨਵੀਂ ਮਸ਼ੀਨਰੀ ਦੀ ਮਦਦ ਨਾਲ ਫ਼ਸਲ ਦੀ ਕਟਾਈ ਉਪਰੰਤ ਖੇਤਾਂ ਵਿਚ ਪਈ ਪਰਾਲੀ ਨੂੰ ਮੌਕੇ ‘ਤੇ ਹੀ ਸੰਭਾਲ ਕੇ ਉਸ ਦੀਆਂ ਗੱਠਾਂ ਤਿਆਰ ਕੀਤੀਆਂ ਜਾ ਸਕਣਗੀਆਂ, ਜਿਸ ਨਾਲ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਆਸਾਨ ਅਤੇ ਸੁਚੱਜਾ ਹੱਲ ਮਿਲੇਗਾ। ਸੁਸਾਇਟੀ ਪ੍ਰਬੰਧਕਾਂ ਨੇ ਕਿਹਾ ਕਿ ਕਿਸਾਨ ਭਰਾਵਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਭਵਿੱਖ ਵਿਚ ਵੀ ਲੋੜ ਅਨੁਸਾਰ ਖੇਤੀਬਾੜੀ ਮਸ਼ੀਨਰੀ ਮੁਹੱਈਆ ਕਰਵਾਉਣ ਦੇ ਉਪਰਾਲੇ ਕੀਤੇ ਜਾਣਗੇ। ਇਸ ਪ੍ਰਧਾਨ ਤੇਜਿੰਦਰਪਾਲ ਸਿੰਘ ਲਵਲੀ ਵਲੋਂ ਮਹੰਤ ਬਲਵਿੰਦਰ ਦਾਸ ਤੇ ਹੋਰ ਪਹੁੰਚੇ ਪਤਵੰਤਿਆਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ। ਅੰਤ ਵਿਚ ਸਕੱਤਰ ਕੁਲਵਿੰਦਰ ਸਿੰਘ ਵਲੋਂ ਆਏ ਹੋਏ ਪਤਵੰਤਿਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਕੱਤਰ ਕੁਲਵਿੰਦਰ ਸਿੰਘ, ਤੇਜਿੰਦਰਪਾਲ ਸਿੰਘ ਲਵਲੀ ਪ੍ਰਧਾਨ, ਅਵਤਾਰ ਸਿੰਘ ਮਾਨ ਮੀਤ ਪ੍ਰਧਾਨ, ਮਲੂਕ ਸਿੰਘ ਮੀਤ ਪ੍ਰਧਾਨ, ਬਲਵੀਰ ਸਿੰਘ, ਪ੍ਰੀਤਮ ਸਿੰਘ, ਪੰਚ ਜਸਵਿੰਦਰ ਸਿੰਘ ਔਲਖ, ਨਿਰਮਲ ਸਿੰਘ ਅਜੈਬ ਸਿੰਘ, ਛਿੰਦਰਪਾਲ ਕੌਰ ਸੁਰਿੰਦਰ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੰਤ ਵਿਸਾਖਾ ਸਿੰਘ ਸਕੂਲ ’ਚ ਮਾਪੇ ਅਧਿਆਪਕ ਮਿਲਣੀ ਅਗਲੀ ਖ਼ਬਰ ਨਸ਼ਾ ਮੁਕਤੀ ਯਾਤਰਾ ਅੱਜ ਪਹੁੰਚੇਗੀ ਬਾਘਾ ਪੁਰਾਣਾ- ਲੰਗੇਆਣਾ, ਅਗਰਵਾਲ, ਅਮਿਤ ਅਗਰਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।