25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਝੋਨੇ ਦੀ ਆਮਦ ਨੂੰ ਲੈ ਕੇ ਐਸ.ਡੀ.ਐਮ. ਸਤਵਿੰਦਰ ਸਿੰਘ ਨੇ ਅਧਿਕਾਰੀਆਂ ਤੇ ਆੜ੍ਹਤੀ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ

ਮੋਗਾ, 24 ਸਤੰਬਰ (ਅਸ਼ੋਕ ਬਾਂਸਲ)-ਝੋਨੇ ਦੀ ਆਮਦ ਦੇ ਸੀਜ਼ਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦੇਣ ਲਈ ਐਸ. ਡੀ.

ਪਿੰਡ ਥਰਾਜ ਤੋਂ ਕਾਫ਼ਲਾ ਰਵਾਨਾ ਕਰਨ ਮੌਕੇ ਬੀਬੀ ਸ਼ਿੰਦਰਪਾਲ ਕੌਰ ਥਰਾਜ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਮੋਗਾ। ਤਸਵੀਰ : ਜਗਰੂਪ ਸਿੰਘ ਮਠਾੜੂ 25-09-2026
ਮੋਗਾ, 24 ਸਤੰਬਰ (ਅਸ਼ੋਕ ਬਾਂਸਲ)-ਝੋਨੇ ਦੀ ਆਮਦ ਦੇ ਸੀਜ਼ਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦੇਣ ਲਈ ਐਸ.ਡੀ.ਐਮ. ਮੋਗਾ ਸਤਵਿੰਦਰ ਸਿੰਘ ਵਲੋਂ ਅੱਜ ਸਬ-ਡਵੀਜ਼ਨ ਮੋਗਾ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਆੜ੍ਹਤੀਆ ਐਸੋਸੀਏਸ਼ਨਾਂ ਦੇ ਪ੍ਰਧਾਨਾਂ, ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮੰਡੀਆਂ ਵਿਚ ਲੋੜੀਂਦੇ ਬੁਨਿਆਦੀ ਢਾਂਚੇ, ਬਿਜਲੀ ਸਪਲਾਈ, ਸਫਾਈ, ਸੜਕਾਂ, ਸੁਰੱਖਿਆ, ਮੈਡੀਕਲ ਸਹਾਇਤਾ, ਲੇਬਰ, ਬਾਰਦਾਨੇ, ਨਮੀ ਦੀ ਜਾਂਚ, ਕਿਸਾਨਾਂ ਦੀਆਂ ਅਦਾਇਗੀਆਂ ਅਤੇ ਝੋਨੇ ਦੀ ਚੁਕਾਈ ਸਮੇਤ ਵੱਖ-ਵੱਖ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਮੀਟਿੰਗ ਦੌਰਾਨ ਐਸ.ਡੀ.ਐਮ. ਵਲੋਂ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਮੰਡੀਆਂ ਵਿਚ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਪੀ.ਡਬਲਿਊ.ਡੀ. ਵਿਭਾਗ ਨੂੰ ਮੰਡੀਆਂ ਨੂੰ ਜਾਂਦੀਆਂ ਸੜਕਾਂ ਦੀ ਮੁਰੰਮਤ ਤੁਰੰਤ ਕਰਵਾਉਣ ਲਈ ਕਿਹਾ ਗਿਆ ਤਾਂ ਜੋ ਸੀਜ਼ਨ ਦੌਰਾਨ ਆਵਾਜਾਈ ਵਿਚ ਕੋਈ ਰੁਕਾਵਟ ਨਾ ਆਵੇ। ਨਗਰ ਨਿਗਮ ਦੇ ਅਧਿਕਾਰੀਆਂ ਨੂੰ ਮੰਡੀਆਂ ਵਿਚ ਸਫਾਈ ਅਤੇ ਸੈਨੀਟੇਸ਼ਨ ਦੇ ਪੁਖਤਾ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਗਈ। ਮੰਡੀਆਂ ਵਿਚ ਝੋਨੇ ਦੀ ਆਮਦ ਨੂੰ ਸੁਚਾਰੂ ਬਣਾਉਣ ਲਈ ਜ਼ਿਲ੍ਹਾ ਮੰਡੀ ਅਫਸਰ ਨੂੰ ਲੋੜੀਂਦੇ ਪ੍ਰਬੰਧਾਂ ਦੀ ਨਿਰੰਤਰ ਨਿਗਰਾਨੀ ਕਰਨ ਅਤੇ ਕਿਸੇ ਵੀ ਸਮੱਸਿਆ ਦੇ ਸਾਹਮਣੇ ਆਉਂਦਿਆਂ ਹੀ ਤੁਰੰਤ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਉਣ ਲਈ ਕਿਹਾ ਗਿਆ। ਇਸੇ ਤਰ੍ਹਾਂ ਪੁਲਿਸ ਵਿਭਾਗ ਨੂੰ ਮੰਡੀਆਂ ਵਿਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ। ਮੀਟਿੰਗ ਵਿਚ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ ਗਿਆ। ਲੀਡ ਬੈਂਕ ਮੈਨੇਜਰ ਨੂੰ ਸਬੰਧਿਤ ਬੈਂਕਾਂ ਨਾਲ ਪਹਿਲਾਂ ਹੀ ਤਾਲਮੇਲ ਕਰਕੇ ਅਦਾਇਗੀਆਂ ਸਬੰਧੀ ਸੰਭਾਵਿਤ ਸਮੱਸਿਆਵਾਂ ਦਾ ਹੱਲ ਯਕੀਨੀ ਬਣਾਉਣ ਲਈ ਕਿਹਾ ਗਿਆ। ਆੜ੍ਹਤੀਆ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੂੰ ਆਪਣੀਆਂ-ਆਪਣੀਆਂ ਮੰਡੀਆਂ ਵਿਚ ਐਂਟਰੀ ਪੁਆਇੰਟ ਨਿਰਧਾਰਿਤ ਕਰਨ ਲਈ ਕਿਹਾ ਗਿਆ ਤਾਂ ਜੋ ਆਵਾਜਾਈ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਪ੍ਰਬੰਧ ਕੀਤੇ ਜਾ ਸਕਣ। ਮੀਟਿੰਗ ਦੌਰਾਨ ਸਬੰਧਿਤ ਅਧਿਕਾਰੀਆਂ ਨੂੰ ਝੋਨੇ ਦੀ ਰੋਜ਼ਾਨਾ ਆਮਦ ਅਤੇ ਚੁਕਾਈ ਦੀ ਰਿਪੋਰਟ ਨਿਯਮਤ ਤੌਰ ’ਤੇ ਭੇਜਣ ਦੇ ਨਿਰਦੇਸ਼ ਦਿੱਤੇ ਗਏ।
ਪਿਛਲੀ ਖ਼ਬਰ ਭਿੰਡਰ ਕਲਾਂ ‘ਚ ਸ਼੍ਰੋਮਣੀ ਅਕਾਲੀ (ਬ) ਦੇ ਆਗੂਆਂ ਦੀ ਐਸ.ਸੀ. ਭਾਈਚਾਰੇ ਨਾਲ ਮੀਟਿੰਗ ਅਗਲੀ ਖ਼ਬਰ ਪੂਰੇ ਮੁਆਵਜ਼ੇ ਦੀ ਪ੍ਰਾਪਤੀ ਤੋਂ ਬਾਅਦ ਪੱਕਾ ਮੋਰਚਾ ਜੇਤੂ ਰੈਲੀ ਕਰ ਕੇ ਕੀਤਾ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।