27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

10 ਸਾਲ ਬਾਅਦ ਦਾਣਾ ਮੰਡੀ ਅਜੀਤਵਾਲ ਦੀਆਂ ਸੜਕਾਂ ਨੂੰ ਮਿਲੀ ਨਵੀਂ ਦਿੱਖ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕੀਤਾ ਨਵੀਆਂ ਸੜਕਾਂ ਦਾ ਉਦਘਾਟਨ

ਅਜੀਤਵਾਲ, 26 ਸਤੰਬਰ (ਹਰਦੇਵ ਸਿੰਘ ਮਾਨ)-ਦਾਣਾ ਮੰਡੀ ਅਜੀਤਵਾਲ ਵਿਚ ਪਿਛਲੇ ਕਰੀਬ 10 ਸਾਲਾਂ ਤੋਂ ਤਰਸਯੋਗ ਹਾਲਤ ਵਿਚ ਪਈਆਂ ਸੜਕਾਂ ਨਵੀਨੀਕਰਨ ਹੋਣ ਨਾਲ ਮੰਡੀ ਵਿਚ ਆਉਣ ਵਾਲੇ ਕਿਸਾਨਾਂ, ਆੜ੍ਹਤੀਆਂ ਅਤੇ ਹੋਰ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਨਵੀਆਂ ਬਣਾਈਆਂ ਗਈਆਂ ਸੜਕਾਂ ਦਾ ਉਦਘਾਟਨ ਹੁਣ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਕੀਤਾ ਗਿਆ।

ਅਜੀਤ ਡੈਸਕ 27-09-2026
ਅਜੀਤਵਾਲ, 26 ਸਤੰਬਰ (ਹਰਦੇਵ ਸਿੰਘ ਮਾਨ)-ਦਾਣਾ ਮੰਡੀ ਅਜੀਤਵਾਲ ਵਿਚ ਪਿਛਲੇ ਕਰੀਬ 10 ਸਾਲਾਂ ਤੋਂ ਤਰਸਯੋਗ ਹਾਲਤ ਵਿਚ ਪਈਆਂ ਸੜਕਾਂ ਨਵੀਨੀਕਰਨ ਹੋਣ ਨਾਲ ਮੰਡੀ ਵਿਚ ਆਉਣ ਵਾਲੇ ਕਿਸਾਨਾਂ, ਆੜ੍ਹਤੀਆਂ ਅਤੇ ਹੋਰ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਨਵੀਆਂ ਬਣਾਈਆਂ ਗਈਆਂ ਸੜਕਾਂ ਦਾ ਉਦਘਾਟਨ ਹੁਣ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਕੀਤਾ ਗਿਆ। ਇਸ ਮੌਕੇ ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਤਰਜੀਹ ਹੈ। ਦਾਣਾ ਮੰਡੀ ਅਜੀਤਵਾਲ ਦੀਆਂ ਸੜਕਾਂ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਲੰਮੇ ਸਮੇਂ ਤੋਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਨੂੰ ਹੁਣ ਦੂਰ ਕਰ ਦਿੱਤਾ ਗਿਆ ਹੈ। ਇਸ ਵਿਕਾਸ ਕਾਰਜ ਨੂੰ ਨੇਪਰੇ ਚਾੜ੍ਹਨ ਵਿਚ ਮਾਰਕੀਟ ਕਮੇਟੀ ਅਜੀਤਵਾਲ ਦੇ ਚੇਅਰਮੈਨ ਗੁਰਮੇਲ ਸਿੰਘ ਮੱਦੋਕੇ ਵਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੰਡੀ ਵਿਚ ਆਉਣ ਵਾਲੇ ਕਿਸਾਨਾਂ ਅਤੇ ਵਪਾਰੀਆਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿਚ ਰੱਖਦਿਆਂ ਸੜਕਾਂ ਦੇ ਨਿਰਮਾਣ ਨੂੰ ਪਹਿਲ ਦਿੱਤੀ ਗਈ ਹੈ। ਨਵੀਆਂ ਸੜਕਾਂ ਬਣਨ ਨਾਲ ਮੰਡੀ ਦੀ ਆਵਾਜਾਈ ਵਿਵਸਥਾ ਵਿਚ ਸੁਧਾਰ ਹੋਣ ਦੇ ਨਾਲ-ਨਾਲ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਵੀ ਵੱਡੀ ਸਹੂਲਤ ਮਿਲਣ ਦੀ ਉਮੀਦ ਹੈ। ਇਸ ਮੌਕੇ ਚੇਅਰਮੈਨ ਬਲਾਕ ਸੰਮਤੀ ਹਰਜਿੰਦਰ ਸਿੰਘ ਕੋਕਰੀ, ਬਲਾਕ ਪ੍ਰਧਾਨ ਸਵਰਨ ਸਿੰਘ ਮਾਨ ਮੱਦੋਕੇ, ਸਕੱਤਰ ਮਾਰਕੀਟ ਕਮੇਟੀ ਅਜੀਤਵਾਲ ਜਸਮੇਲ ਸਿੰਘ, ਲੇਖਾਕਾਰ ਚਰਨਜੀਤ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਖਦੇਵ ਸਿੰਘ ਮਿਆਨੇ, ਨੰਬਰਦਾਰ ਰਾਜਾ ਸਿੰਘ ਅਜੀਤਵਾਲ , ਮੈਂਬਰ ਜਸਵੀਰ ਸਿੰਘ, ਮੈਂਬਰ ਗੁਰਪ੍ਰੀਤ ਸਿੰਘ, ਆੜ੍ਹਤੀਆ ਗੁਰਸੇਵਕ ਸਿੰਘ, ਆੜ੍ਹਤੀਆ ਰਾਕੇਸ਼ ਕੁਮਾਰ ਕਿੱਟਾ, ਗੁਰਦੀਪ ਸਿੰਘ, ਆਪ ਆਗੂ ਬਲਜਿੰਦਰ ਸਿੰਘ ਕਿੱਲ੍ਹੀ ਚਾਹਲਾਂ, ਗੁਰਮੀਤ ਸਿੰਘ, ਪ੍ਰਿਤਪਾਲ ਸਿੰਘ, ਗੁਰਪ੍ਰੀਤ ਸਿੰਘ, ਬਲਦੇਵ ਸਿੰਘ ਮੈਂਬਰ, ਅਮਨਦੀਪ ਸਿੰਘ ਮੈਂਬਰ, ਰਾਜ ਕਲੇਰ, ਸੁਖਦੇਵ ਗਾਂਧੀ ਹਾਜ਼ਰ ਸਨ।
ਪਿਛਲੀ ਖ਼ਬਰ ਡਾ. ਮਨਮੋਹਨ ਸਿੰਘ ਨੇ ਭਾਰਤ ਦੀ ਡੁੱਬੀ ਅਰਥ ਵਿਵਸਥਾ ਨੂੰ ਚੁੱਕਣ ਲਈ ਸ਼ਲਾਘਾਯੋਗ ਕੰਮ ਕੀਤਾ-ਡਾ. ਮਾਲਤੀ ਥਾਪਰ ਅਗਲੀ ਖ਼ਬਰ ਫ਼ਰੀਦਕੋਟ ’ਚ ਟੀ.ਐਲ.ਐਫ. ਸਕੂਲ ਮੋਗਾ ਦੇ ਨਿਸ਼ਾਨੇਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜਿੱਤੇ ਚਾਰ ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।