29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਖੇਡਾਂ ਵਤਨ ਪੰਜਾਬ ਦੀਆਂ-2026

ਮੋਗਾ, 28 ਸਤੰਬਰ (ਸੁਰਿੰਦਰਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਵਿਚ ਖੇਡ ਸਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਮੋਗਾ ਜ਼ਿਲ੍ਹੇ ਵਿਚ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦਾ ਆਗਾਜ਼ ਹੋ ਗਿਆ ਹੈ। ਇਨ੍ਹਾਂ ਮੁਕਾਬਲਿਆਂ ਦੀ ਸ਼ੁਰੂਆਤ ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਸ ਵਲੋਂ ਐਸ.

ਅਜੀਤ ਡੈਸਕ 29-09-2026
ਮੋਗਾ, 28 ਸਤੰਬਰ (ਸੁਰਿੰਦਰਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਵਿਚ ਖੇਡ ਸਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਮੋਗਾ ਜ਼ਿਲ੍ਹੇ ਵਿਚ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦਾ ਆਗਾਜ਼ ਹੋ ਗਿਆ ਹੈ। ਇਨ੍ਹਾਂ ਮੁਕਾਬਲਿਆਂ ਦੀ ਸ਼ੁਰੂਆਤ ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਸ ਵਲੋਂ ਐਸ.ਬੀ.ਆਰ.ਐਸ. ਗੁਰੂਕੁਲ, ਮੋਗਾ ਤੋਂ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਜਸਪਿੰਦਰ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਨਵਦੀਪ ਜਿੰਦਲ ਵੀ ਮੌਜੂਦ ਸਨ। ਇਸ ਮੌਕੇ ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ-2026’ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਉਨ੍ਹਾਂ ਵਿਚ ਖੇਡ ਭਾਵਨਾ ਪੈਦਾ ਕਰਨ ਅਤੇ ਉੱਭਰ ਰਹੀਆਂ ਖੇਡ ਪ੍ਰਤਿਭਾਵਾਂ ਨੂੰ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕਰਨ ਲਈ ਇਕ ਵਧੀਆ ਮੰਚ ਪ੍ਰਦਾਨ ਕਰ ਰਹੀਆਂ ਹਨ। ਜ਼ਿਲ੍ਹਾ ਪੱਧਰੀ ਇਹ ਖੇਡ ਮੁਕਾਬਲੇ 2 ਅਕਤੂਬਰ ਤੱਕ ਜ਼ਿਲ੍ਹੇ ਦੇ ਵੱਖ-ਵੱਖ ਨਿਰਧਾਰਿਤ ਖੇਡ ਮੈਦਾਨਾਂ ਅਤੇ ਖੇਡ ਸਥਾਨਾਂ ‘ਤੇ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿਚ ਵੱਡੀ ਗਿਣਤੀ ਵਿਚ ਖਿਡਾਰੀ ਵੱਖ-ਵੱਖ ਖੇਡਾਂ ਵਿਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਰਹੇ ਹਨ। ਐਸ.ਬੀ.ਆਰ.ਐਸ. ਗੁਰੂਕੁਲ, ਮੋਗਾ ਵਿਖੇ ਫੁੱਟਬਾਲ, ਤੈਰਾਕੀ, ਵਾਲੀਬਾਲ ਅਤੇ ਤੀਰ ਅੰਦਾਜ਼ੀ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਣਾ ਅਤੇ ਜਗਤ ਸੇਵਕ ਪਬਲਿਕ ਸਕੂਲ ਮਹਿਣਾ ਵਿਖੇ ਕਬੱਡੀ ਅਤੇ ਖੋ-ਖੋ ਦੇ ਮੁਕਾਬਲੇ ਹੋ ਰਹੇ ਹਨ। ਗੁਰੂ ਨਾਨਕ ਕਾਲਜ, ਮੋਗਾ ਵਿਖੇ ਐਥਲੈਟਿਕਸ ਅਤੇ ਬਾਸਕਟਬਾਲ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ, ਜਦ ਕਿ ਓਲੰਪੀਅਨ ਬਲਬੀਰ ਸਿੰਘ ਇੰਡੋਰ ਸਟੇਡੀਅਮ, ਟਾਊਨ ਹਾਲ, ਮੋਗਾ ਵਿਖੇ ਬੈ ਡਮਿੰਟਨ ਦੇ ਮੁਕਾਬਲੇ ਚੱਲ ਰਹੇ ਹਨ। ਇਸੇ ਤਰ੍ਹਾਂ ਗੋਧੇਵਾਲਾ ਇੰਡੋਰ ਸਟੇਡੀਅਮ, ਮੋਗਾ ਵਿਖੇ ਕੁਸ਼ਤੀ, ਕਬੱਡੀ ਨੈਸ਼ਨਲ ਸਟਾਈਲ, ਬਾਕਸਿੰਗ, ਪਾਵਰਲਿਫਟਿੰਗ, ਜੂਡੋ, ਗਤਕਾ ਅਤੇ ਕਿੱਕ ਬਾਕਸਿੰਗ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਬਲੂਮਿੰਗ ਬਡਜ਼ ਸਕੂਲ, ਮੋਗਾ ਵਿਖੇ ਹੈਂਡਬਾਲ, ਲਾਅਨ ਟੈਨਿਸ ਅਤੇ ਸ਼ੂਟਿੰਗ ਦੇ ਮੁਕਾਬਲੇ ਹੋ ਰਹੇ ਹਨ। ਡੀ.ਐਨ. ਮਾਡਲ ਸੀਨੀਅਰ ਸੈਕੰਡਰੀ ਸਕੂਲ, ਮੋਗਾ ਵਿਖੇ ਟੇਬਲ ਟੈਨਿਸ ਅਤੇ ਸ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਐਸਟਰੋ ਟਰਫ ਹਾਕੀ ਸਟੇਡੀਅਮ, ਢੁੱਡੀਕੇ ਵਿਖੇ ਹਾਕੀ ਦੇ ਲੜਕਿਆਂ ਦੇ ਮੁਕਾਬਲੇ ਚੱਲ ਰਹੇ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ, ਦੇਸ਼ ਭਗਤ ਕਾਲਜ ਡਗਰੂ, ਮੋਗਾ ਵਿਖੇ ਕ੍ਰਿਕਟ ਅਤੇ ਟੈਨਿਸ ਬਾਲ ਕ੍ਰਿਕਟ ਦੇ ਲੜਕਿਆਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਵਿਸ਼ਾਲ ਬਨੇਗਾ ਵਲੰਟੀਅਰ ਸੰਮੇਲਨ ਅਤੇ ਮਾਰਚ ਅਗਲੀ ਖ਼ਬਰ ਐਸ.ਆਈ.ਆਰ. ਦੇ ਮੁੱਦੇ ’ਤੇ ਕਾਂਗਰਸ ਵਲੋਂ ਮੋਗਾ ’ਚ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।