29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ 1 ਅਕਤੂਬਰ ਨੂੰ ਸੰਗਰੂਰ ਵਿਖੇ ਕਰੇਗੀ ਰੋਸ ਪ੍ਰਦਰਸ਼ਨ-ਪ੍ਰਧਾਨ ਸਰਬਜੀਤ ਕੌਰ

ਬਾਘਾ ਪੁਰਾਣਾ, 28 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਬਲਾਕ ਬਾਘਾ ਪੁਰਾਣਾ ਦੀ ਪ੍ਰਧਾਨ ਸਰਬਜੀਤ ਕੌਰ ਨੇ ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜੋ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਹੈ ਪਰ ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਹੈਲਪਰਾਂ ਦਾ ਕੋਈ ਮਸਲਾ ਹੱਲ ਨਹੀਂ ਕੀਤਾ ਜਦੋਂ ਕਿ ਆਂਗਣਵਾੜੀ ਵਰਕਰਾਂ ਹੈਲਪਰਾਂ ਨਾਲ ਵੋਟਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਉਨ੍ਹਾਂ ਦਾ ਮਾਣ ਭੱਤਾ ਦੁੱਗਣਾ ਕੀਤਾ ਜਾਵੇਗਾ ਜੋ ਅੱਜ ਤੱਕ ਲਾਗੂ ਨਹੀਂ ਕੀਤਾ ਗਿਆ। ਮੰਗਾਂ ਨੂੰ ਲੈ ਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ 1 ਅਕਤੂਬਰ ਨੂੰ ਵੱਡੀ ਗਿਣਤੀ ਦੇ ਵਿਚ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਰੋਸ ਪ੍ਰਦਰਸ਼ਨ ਕਰਨਗੀਆਂ।

ਅਜੀਤ ਡੈਸਕ 29-09-2026

ਪਿਛਲੀ ਖ਼ਬਰ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਵਿਸ਼ਾਲ ਬਨੇਗਾ ਵਲੰਟੀਅਰ ਸੰਮੇਲਨ ਅਤੇ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।