29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸੰਨੀ ਗਿੱਲ ਦੀ ਅਗਵਾਈ ‘ਚ ਪਿੰਡ ਸਾਫ਼ੂਵਾਲਾ ਦੇ ਪਰਿਵਾਰਾਂ ਨੇ ਫੜਿਆ ਸ਼੍ਰੋਮਣੀ ਅਕਾਲੀ ਦਲ (ਬ) ਦਾ ਪੱਲਾ

ਮੋਗਾ, 28 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਮੋਗਾ ਹਲਕੇ ਦੇ ਪਿੰਡ ਸਾਫ਼ੂਵਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਦੀ ਅਗਵਾਈ ਵਿਚ ਦਲਿਤ ਭਾਈਚਾਰੇ ਨਾਲ ਸੰਬੰਧਿਤ ਕਈ ਪਰਿਵਾਰਾਂ ਨੇ ਦੂਸਰੀਆਂ ਪਾਰਟੀਆਂ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਬ) ਦਾ ਪੱਲਾ ਫੜਿਆ। ਇਸ ਮੌਕੇ ਪਿੰਡ ਵਾਸੀਆਂ ਨੇ ਕਿਹਾ ਕਿ ਜਦੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸੀ ਤਾਂ ਖ਼ਾਸ ਕਰਕੇ ਦਲਿਤ ਭਾਈਚਾਰੇ ਨੂੰ ਬਣਦੀਆਂ ਸਹੂਲਤਾਂ ਨਾਲ ਨਿਵਾਜਿਆ ਸੀ।

ਪਿੰਡ ਸਾਫ਼ੂਵਾਲਾ ਵਿਖੇ ਦੂਸਰੀਆਂ ਪਾਰਟੀਆਂ ਨੂੰ ਛੱਡ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਨ ਵਾਲੇ ਪਰਿਵਾਰਾਂ ਨੂੰ ਪਾਰਟੀ ਵਿਚ ਸ਼ਾਮਿਲ ਕਰਨ ਸਮੇਂ ਸੰਜੀਤ ਸਿੰਘ ਸੰਨੀ ਗਿੱਲ। ਤਸਵੀਰ : ਹਰਜੀਤ ਸਿੰਘ 29-09-2026
ਮੋਗਾ, 28 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਮੋਗਾ ਹਲਕੇ ਦੇ ਪਿੰਡ ਸਾਫ਼ੂਵਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਦੀ ਅਗਵਾਈ ਵਿਚ ਦਲਿਤ ਭਾਈਚਾਰੇ ਨਾਲ ਸੰਬੰਧਿਤ ਕਈ ਪਰਿਵਾਰਾਂ ਨੇ ਦੂਸਰੀਆਂ ਪਾਰਟੀਆਂ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਬ) ਦਾ ਪੱਲਾ ਫੜਿਆ। ਇਸ ਮੌਕੇ ਪਿੰਡ ਵਾਸੀਆਂ ਨੇ ਕਿਹਾ ਕਿ ਜਦੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸੀ ਤਾਂ ਖ਼ਾਸ ਕਰਕੇ ਦਲਿਤ ਭਾਈਚਾਰੇ ਨੂੰ ਬਣਦੀਆਂ ਸਹੂਲਤਾਂ ਨਾਲ ਨਿਵਾਜਿਆ ਸੀ। ਆਟਾ ਦਾਲ ਸਕੀਮ, ਬਿਜਲੀ ਦੀਆਂ ਦੋ ਸੌ ਯੂਨਿਟ ਮੁਆਫ਼, ਲੋੜਵੰਦ ਲੜਕੀਆਂ ਦੀਆਂ ਸ਼ਾਦੀਆਂ ਤੇ ਸਗਨ ਸਕੀਮ ਅਤੇ ਸਕੂਲੀ ਬੱਚੀਆਂ ਨੂੰ ਮਾਈ ਭਾਗੋ ਸਕੀਮ ਤਹਿਤ ਸਾਈਕਲ ਦਿੱਤੇ ਗਏ ਪਰ ਜਿਉਂ ਹੀ ਸੂਬੇ ਵਿਚ ਕਾਂਗਰਸ ਸਰਕਾਰ ਤੇ ਆਪ ਸਰਕਾਰਾਂ ਆਈਆਂ ਤਾਂ ਉਨ੍ਹਾਂ ਨੇ ਦਲਿਤ ਭਾਈਚਾਰੇ ਨੂੰ ਸਹੂਲਤਾਂ ਤਾਂ ਕੀ ਦੇਣੀਆਂ ਸੀ ਸਗੋਂ ਆਪ ਸਰਕਾਰ ਨੇ ਮਿਲਦੀਆਂ ਸਾਰੀਆਂ ਸਹੂਲਤਾਂ ਬੰਦ ਕਰ ਦਿੱਤੀਆਂ। ਪਿੰਡ ਵਾਸੀਆਂ ਨੇ ਕਿਹਾ ਕਿ ਦਲਿਤ ਵਿਰੋਧੀ ਆਪ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ ਅਤੇ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇ ਕੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਵਾਂਗੇ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਪਾਰਟੀ ਤੇ ਪੰਜਾਬ ਦਾ ਭਲਾ ਕਰਨ ਵਾਲੀ ਪਾਰਟੀ ਹੈ। ਇਸ ਮੌਕੇ ਸੰਜੀਤ ਸਿੰਘ ਸੰਨੀ ਗਿੱਲ ਨੇ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਲੋਕਾਂ ਦਾ ਸਵਾਗਤ ਹੈ । ਇਸ ਮੌਕੇ ਹੋਰਨਾਂ ਤੋਂ ਇਲਾਵਾ ਨਛੱਤਰ ਸਿੰਘ, ਸਾਧੂ ਸਿੰਘ, ਗੁਰਮੀਤ ਸਿੰਘ, ਜਰਨੈਲ ਸਿੰਘ, ਸਰਬਣ ਸਿੰਘ ਬੋਪਾਰਾਏ, ਇਕਬਾਲ ਸਿੰਘ ਤੋਂ ਇਲਾਵਾ ਮਨਪ੍ਰੀਤ ਸਿੰਘ ਮੂਸੇਵਾਲਾ, ਸੁਖਚੈਨ ਸਿੰਘ, ਜਸਪਾਲ ਸਿੰਘ, ਬਲਦੇਵ ਸਿੰਘ, ਕੇਵਲ ਸਿੰਘ, ਬਲਵਿੰਦਰ ਸਿੰਘ, ਜੀਤ ਸਿੰਘ, ਰੇਸ਼ਮ ਸਿੰਘ, ਗੁਰਪ੍ਰੀਤ ਸਿੰਘ, ਕੁਲਦੀਪ ਕੌਰ, ਮਨਜੀਤ ਕੌਰ ਅਤੇ ਗੁਰਦੀਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਬਾਘਾ ਪੁਰਾਣਾ ਦੀ ਮੀਟਿੰਗ ਨਗਰ ਕਮੇਟੀ ਦੇ ਦਫ਼ਤਰ ’ਚ 3 ਨੂੰ ਅਗਲੀ ਖ਼ਬਰ ਸੰਤ ਆਸ਼ਰਮ ਗਊਸ਼ਾਲਾ ਨਹਿਰ ਵਾਲੀ ਬੱਧਨੀ ਕਲਾਂ ਵਿਖੇ ਬਰਸੀ ਅਤੇ ਯੱਗ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।