29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਪੈਨਸ਼ਨਰਜ਼ ਐਸੋਸੀਏਸ਼ਨ ਬਾਘਾ ਪੁਰਾਣਾ ਦੀ ਮੀਟਿੰਗ ਨਗਰ ਕਮੇਟੀ ਦੇ ਦਫ਼ਤਰ ’ਚ 3 ਨੂੰ

ਮੋਗਾ, 28 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਬਾਘਾ ਪੁਰਾਣਾ ਸਬ - ਡਵੀਜ਼ਨ ਦੇ ਸਕੱਤਰ ਅਮਰਜੀਤ ਸਿੰਘ ਨੇ ਜਾਣਕਾਰੀ ਦਿੱਤੀ ਕਿ ਜਥੇਬੰਦੀ ਦੀ ਮਹੀਨਾਵਾਰ ਮੀਟਿੰਗ 3 ਅਕਤੂਬਰ ਸਨਿੱਚਰਵਾਰ ਨੂੰ 9:30 ਵਜੇ ਨਗਰ ਕਮੇਟੀ ਬਾਘਾ ਪੁਰਾਣਾ ਦੇ ਦਫ਼ਤਰੀ ਹਾਲ ਵਿਚ ਹੋਵੇਗੀ। ਪ੍ਰਧਾਨ ਗੁਰਜੰਟ ਸਿੰਘ ਸੰਘਾ ਵਰਕਿੰਗ ਪ੍ਰਧਾਨ ਅਤੇ ਵਿਤ ਸਕੱਤਰ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਮੁਲਾਜ਼ਮਾਂ ਪੈਨਸ਼ਨਰਾਂ ਦੀ ਸੂਬਾ ਪੱਧਰੀ ਕੋਆਰਡੀਨੇਸ਼ਨ ਕਮੇਟੀ ਦੀ ਲੁਧਿਆਣਾ ਵਿਖੇ ਹੋਈ ਭਰਵੀਂ ਮੀਟਿੰਗ ਦੇ ਫ਼ੈਸਲੇ ਮੁਤਾਬਿਕ 10 ਅਕਤੂਬਰ ਨੂੰ ਸੰਗਰੂਰ ਵਿਖੇ ਹੋਣ ਜਾ ਰਹੀ ਰੈਲੀ ਵਿਚ ਬਾਘਾ ਪੁਰਾਣਾ ਦੇ ਪੈਨਸ਼ਨਰ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ।

ਪ੍ਰਧਾਨ ਗੁਰਜੰਟ ਸਿੰਘ ਸੰਘਾ, ਵਿਤ ਸਕੱਤਰ ਸੁਰਿੰਦਰਪਾਲ ਸਿੰਘ 29-09-2026
ਮੋਗਾ, 28 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਬਾਘਾ ਪੁਰਾਣਾ ਸਬ - ਡਵੀਜ਼ਨ ਦੇ ਸਕੱਤਰ ਅਮਰਜੀਤ ਸਿੰਘ ਨੇ ਜਾਣਕਾਰੀ ਦਿੱਤੀ ਕਿ ਜਥੇਬੰਦੀ ਦੀ ਮਹੀਨਾਵਾਰ ਮੀਟਿੰਗ 3 ਅਕਤੂਬਰ ਸਨਿੱਚਰਵਾਰ ਨੂੰ 9:30 ਵਜੇ ਨਗਰ ਕਮੇਟੀ ਬਾਘਾ ਪੁਰਾਣਾ ਦੇ ਦਫ਼ਤਰੀ ਹਾਲ ਵਿਚ ਹੋਵੇਗੀ। ਪ੍ਰਧਾਨ ਗੁਰਜੰਟ ਸਿੰਘ ਸੰਘਾ ਵਰਕਿੰਗ ਪ੍ਰਧਾਨ ਅਤੇ ਵਿਤ ਸਕੱਤਰ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਮੁਲਾਜ਼ਮਾਂ ਪੈਨਸ਼ਨਰਾਂ ਦੀ ਸੂਬਾ ਪੱਧਰੀ ਕੋਆਰਡੀਨੇਸ਼ਨ ਕਮੇਟੀ ਦੀ ਲੁਧਿਆਣਾ ਵਿਖੇ ਹੋਈ ਭਰਵੀਂ ਮੀਟਿੰਗ ਦੇ ਫ਼ੈਸਲੇ ਮੁਤਾਬਿਕ 10 ਅਕਤੂਬਰ ਨੂੰ ਸੰਗਰੂਰ ਵਿਖੇ ਹੋਣ ਜਾ ਰਹੀ ਰੈਲੀ ਵਿਚ ਬਾਘਾ ਪੁਰਾਣਾ ਦੇ ਪੈਨਸ਼ਨਰ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਲੈਕ: ਸੁਖਮੰਦਰ ਸਿੰਘ ਨੇ ਦੱਸਿਆ ਕਿ ਮੋਗਾ ਜ਼ਿਲ੍ਹੇ ਦੇ ਪੈਨਸ਼ਨਰਾਂ ਚਾਰ ਬੱਸਾਂ ਲੈ ਕੇ ਇਸ ਮਹਾਂ ਰੈਲੀ ਵਿਚ ਸ਼ਮੂਲੀਅਤ ਕਰਕੇ ਪੰਜਾਬ ਸਰਕਾਰ ਦੀਆਂ ਲੂੰਬੜ ਚਾਲਾਂ ਦਾ ਪਰਦਾ ਫਾਸ ਕਰਨਗੇ ਅਤੇ ਮੁਲਾਜ਼ਮਾਂ ਪੈਨਸ਼ਨਰਾਂ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਆਵਾਜ਼ ਬੁਲੰਦ ਕਰਨਗੇ। ਸੂਬਾ ਸਕੱਤਰ ਸੁਰਿੰਦਰ ਰਾਮ ਕੁੱਸਾ ਨੇ ਦੱਸਿਆ ਕਿ ਇਹ ਮਹਾਂ ਰੈਲੀ 7 ਅਗਸਤ ਦੀ ਚੰਡੀਗੜ੍ਹ ਵਿਖੇ ਹੋਈ ਇਤਿਹਾਸਕ ਰੈਲੀ ਨਾਲੋਂ ਵੀ ਵੱਡੀ ਹੋਵੇਗੀ ਅਤੇ ਇਕ ਨਵਾਂ ਇਤਿਹਾਸ ਸਿਰਜ ਕੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗੀ।
ਪਿਛਲੀ ਖ਼ਬਰ ਹੁਸੈਨੀਵਾਲਾ ਬਾਰਡਰ ਦਾ ਵਿੱਦਿਅਕ ਟੂਰ ਕਰਵਾਇਆ ਅਗਲੀ ਖ਼ਬਰ ਸੰਨੀ ਗਿੱਲ ਦੀ ਅਗਵਾਈ ‘ਚ ਪਿੰਡ ਸਾਫ਼ੂਵਾਲਾ ਦੇ ਪਰਿਵਾਰਾਂ ਨੇ ਫੜਿਆ ਸ਼੍ਰੋਮਣੀ ਅਕਾਲੀ ਦਲ (ਬ) ਦਾ ਪੱਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।