29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਅਜੀਤਵਾਲ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

ਅਜੀਤਵਾਲ, 28 ਸਤੰਬਰ (ਹਰਦੇਵ ਸਿੰਘ ਮਾਨ)-ਐਨ. ਐਸ.

ਅਜੀਤ ਡੈਸਕ 29-09-2026
ਅਜੀਤਵਾਲ, 28 ਸਤੰਬਰ (ਹਰਦੇਵ ਸਿੰਘ ਮਾਨ)-ਐਨ.ਐਸ.ਐਸ. ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਮੋਗਾ ਦਵਿੰਦਰ ਸਿੰਘ ਲੋਟੇ ਦੇ ਦਿਸ਼ਾ ਨਿਰਦੇਸ਼ ਅਨੁਸਾਰ ਲਾਲਾ ਲਾਜਪਤ ਰਾਏ ਮੈਮੋਰੀਅਲ ਪੋਲੀਟੈਕਨਿਕ ਕਾਲਜ ਅਜੀਤਵਾਲ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਸਬੰਧੀ ਸਮਾਗਮ ਕਰਵਾਇਆ ਗਿਆ। ਸੰਸਥਾ ਦੇ ਡਾਇਰੈਕਟਰ ਡਾ. ਚਮਨ ਲਾਲ ਸਚਦੇਵਾ ਨੇ ਭਗਤ ਸਿੰਘ ਦੀ ਤਸਵੀਰ ਅੱਗੇ ਫੁਲ ਮਾਲਾਵਾਂ ਭੇਟ ਕਰਨ ਉਪਰੰਤ ਉਨ੍ਹਾਂ ਦੀ ਜੀਵਨੀ ਬਾਰੇ ਦੱਸਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਵੱਡਾ ਸੰਘਰਸ਼ ਕਰਨ ਵਾਲੀ ਇਸ ਸ਼ਖਸੀਅਤ ਨੇ ਆਪਣਾ ਸਾਰਾ ਜੀਵਨ ਦੇਸ਼ ਦੇ ਲੇਖੇ ਲਾਇਆ| ਭਗਤ ਸਿੰਘ ਨੇ ਆਜ਼ਾਦੀ ਦੀ ਲੜਾਈ ਵਿਚ ਅੰਗਰੇਜ਼ ਸਰਕਾਰ ਨੂੰ ਅਹਿਸਾਸ ਕਰਵਾਇਆ ਕਿ ਭਾਰਤ ਹੁਣ ਗੁਲਾਮੀ ਸਾਹਿਣ ਨਹੀਂ ਕਰੇਗਾ। ਪ੍ਰੋਜੈਕਟ ਇੰਚਾਰਜ ਮਨਵੀਨ ਕੌਰ ਨ ੇ ਕਿਹਾ ਕਿ ਅੱਜ ਲੋੜ ਹੈ ਕਿ ਅਸੀਂ ਸ਼ਹੀਦਾਂ ਦੇ ਜਨਮ ਦਿਨ ਜਾਂ ਸ਼ਹੀਦੀ ਦਿਨ ਮਨਾਉਂਦੇ ਸਮੇਂ ਦੇਸ਼ ਪ੍ਰਤੀ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖੀਏ। ਲੈਕਚਰਾਰ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਕਿਵੇਂ ਦੇਸ਼ ਭਗਤਾਂ ਨੇ ਕਿਤਾਬਾਂ ਛਾਪ ਕੇ ਦੇਸ਼ ਆਜ਼ਾਦੀ ਦਾ ਪ੍ਰਚਾਰ ਸ਼ੁਰੂ ਕੀਤਾ ਅਤੇ ਆਜ਼ਾਦੀ ਦੀ ਲਹਿਰ ਅੱਗੇ ਵਧੀ। ਇਸ ਮੌਕੇ ਸਾਰਿਆਂ ਨੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਦਾ ਪ੍ਰਾਣ ਲਿਆ।
ਪਿਛਲੀ ਖ਼ਬਰ ਰੋਟਰੀ ਕਲੱਬ ਮੋਗਾ ਰਾਇਲ ਵਲੋਂ ਬਿਰਧ ਆਸ਼ਰਮ ‘ਚ ਦੋ ਕੰਨਾਂ ਦੀਆਂ ਮਸ਼ੀਨਾਂ ਭੇਟ ਅਗਲੀ ਖ਼ਬਰ ਹੁਸੈਨੀਵਾਲਾ ਬਾਰਡਰ ਦਾ ਵਿੱਦਿਅਕ ਟੂਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।