29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਰੋਟਰੀ ਕਲੱਬ ਮੋਗਾ ਰਾਇਲ ਵਲੋਂ ਬਿਰਧ ਆਸ਼ਰਮ ‘ਚ ਦੋ ਕੰਨਾਂ ਦੀਆਂ ਮਸ਼ੀਨਾਂ ਭੇਟ

ਮੋਗਾ, 28 ਸਤੰਬਰ (ਅਸ਼ੋਕ ਬਾਂਸਲ)-ਸਮਾਜ ਸੇਵਾ ਦੇ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਉਂਦੇ ਹੋਏ ਰੋਟਰੀ ਕਲੱਬ ਮੋਗਾ ਰਾਇਲ ਵਲੋਂ ਪ੍ਰਧਾਨ ਅਮੋਲ ਸੂਦ ਦੀ ਅਗਵਾਈ ਹੇਠ ਮਹਿਮੇ ਵਾਲਾ ਰੋਡ ਸਥਿਤ ਬਿਰਧ ਆਸ਼ਰਮ ਵਿਖੇ ਸੇਵਾ ਕਾਰਜ ਕਰਦੇ ਹੋਏ ਕਲੱਬ ਦੇ ਮੈਂਬਰਾਂ ਵਲੋਂ ਆਸ਼ਰਮ ਵਿਚ ਰਹਿ ਰਹੇ ਇਕ ਬਜ਼ੁਰਗ ਪੁਰਸ਼ ਅਤੇ ਇਕ ਬਜ਼ੁਰਗ ਮਹਿਲਾ ਨੂੰ ਸੁਣਨ ਵਿਚ ਸਹਾਇਤਾ ਲਈ ਦੋ ਕੰਨਾਂ ਦੀਆਂ ਮਸ਼ੀਨਾਂ ਭੇਟ ਕੀਤੀਆਂ ਗਈਆਂ ਅਤੇ ਆਸ਼ਰਮ ਵਿਚ ਰਹਿ ਰਹੇ ਬਜ਼ੁਰਗਾਂ ਦੀਆਂ ਰੋਜ਼ਾਨਾ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਖਾਣ-ਪੀਣ ਦਾ ਸਾਮਾਨ ਅਤੇ ਹੋਰ ਕਈ ਤਰ੍ਹਾਂ ਦਾ ਜ਼ਰੂਰੀ ਸਮਾਨ ਦਾ ਸਹਿਯੋਗ ਦਿੱਤਾ। ਇਸ ਮੌਕੇ ਕਲੱਬ ਦੇ ਪ੍ਰਧਾਨ ਅਮੋਲ ਸੂਦ ਅਤੇ ਪ੍ਰੋਜੈਕਟ ਚੇਅਰਮੈਨ ਅਸ਼ੀਸ਼ ਅਗਰਵਾਲ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦੀ ਅਨਮੋਲ ਧਰੋਹਰ ਹਨ ਅਤੇ ਉਨ੍ਹਾਂ ਦੀ ਦੇਖਭਾਲ ਕਰਨਾ ਸਾਡੇ ਸਾਰਿਆਂ ਦੀ ਨੈਤਿਕ ਜ਼ਿੰਮੇਵਾਰੀ ਹੈ।

ਅਜੀਤ ਡੈਸਕ 29-09-2026
ਮੋਗਾ, 28 ਸਤੰਬਰ (ਅਸ਼ੋਕ ਬਾਂਸਲ)-ਸਮਾਜ ਸੇਵਾ ਦੇ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਉਂਦੇ ਹੋਏ ਰੋਟਰੀ ਕਲੱਬ ਮੋਗਾ ਰਾਇਲ ਵਲੋਂ ਪ੍ਰਧਾਨ ਅਮੋਲ ਸੂਦ ਦੀ ਅਗਵਾਈ ਹੇਠ ਮਹਿਮੇ ਵਾਲਾ ਰੋਡ ਸਥਿਤ ਬਿਰਧ ਆਸ਼ਰਮ ਵਿਖੇ ਸੇਵਾ ਕਾਰਜ ਕਰਦੇ ਹੋਏ ਕਲੱਬ ਦੇ ਮੈਂਬਰਾਂ ਵਲੋਂ ਆਸ਼ਰਮ ਵਿਚ ਰਹਿ ਰਹੇ ਇਕ ਬਜ਼ੁਰਗ ਪੁਰਸ਼ ਅਤੇ ਇਕ ਬਜ਼ੁਰਗ ਮਹਿਲਾ ਨੂੰ ਸੁਣਨ ਵਿਚ ਸਹਾਇਤਾ ਲਈ ਦੋ ਕੰਨਾਂ ਦੀਆਂ ਮਸ਼ੀਨਾਂ ਭੇਟ ਕੀਤੀਆਂ ਗਈਆਂ ਅਤੇ ਆਸ਼ਰਮ ਵਿਚ ਰਹਿ ਰਹੇ ਬਜ਼ੁਰਗਾਂ ਦੀਆਂ ਰੋਜ਼ਾਨਾ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਖਾਣ-ਪੀਣ ਦਾ ਸਾਮਾਨ ਅਤੇ ਹੋਰ ਕਈ ਤਰ੍ਹਾਂ ਦਾ ਜ਼ਰੂਰੀ ਸਮਾਨ ਦਾ ਸਹਿਯੋਗ ਦਿੱਤਾ। ਇਸ ਮੌਕੇ ਕਲੱਬ ਦੇ ਪ੍ਰਧਾਨ ਅਮੋਲ ਸੂਦ ਅਤੇ ਪ੍ਰੋਜੈਕਟ ਚੇਅਰਮੈਨ ਅਸ਼ੀਸ਼ ਅਗਰਵਾਲ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦੀ ਅਨਮੋਲ ਧਰੋਹਰ ਹਨ ਅਤੇ ਉਨ੍ਹਾਂ ਦੀ ਦੇਖਭਾਲ ਕਰਨਾ ਸਾਡੇ ਸਾਰਿਆਂ ਦੀ ਨੈਤਿਕ ਜ਼ਿੰਮੇਵਾਰੀ ਹੈ। ਜ਼ਿੰਦਗੀ ਦੇ ਇਸ ਪੜਾਅ ‘ਤੇ ਬਜ਼ੁਰਗਾਂ ਨੂੰ ਵਿਸ਼ੇਸ਼ ਦੇਖਭਾਲ, ਸਹਿਯੋਗ ਅਤੇ ਆਪਣੇ ਪਣ ਦੀ ਲੋੜ ਹੁੰਦੀ ਹੈ। ਇਸੇ ਉਦੇਸ਼ ਨਾਲ ਕਲੱਬ ਵਲੋਂ ਸਮੇਂ-ਸਮੇਂ ‘ ਤੇ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਵੱਖ-ਵੱਖ ਸਮਾਜ ਸੇਵੀ ਪ੍ਰੋਜੈਕਟ ਕੀਤੇ ਜਾਂਦੇ ਹਨ। ਇਸ ਦੌਰਾਨ ਕਲੱਬ ਦੇ ਸਕੱਤਰ ਰੁਪੇਸ਼ ਮਜੀਠੀਆ, ਖ਼ਜ਼ਾਨਚੀ ਰਵੀ ਸ਼ੰਕਰ ਬਾਂਸਲ, ਸਾਬਕਾ ਪ੍ਰਧਾਨ ਸੀ.ਏ. ਸੁਭਾਸ਼ ਬਾਂਸਲ, ਪ੍ਰੋਜੈਕਟ ਚੇਅਰਮੈਨ ਅਸ਼ੀਸ਼ ਅਗਰਵਾਲ, ਸਾਬਕਾ ਪ੍ਰਧਾਨ ਸੁਭਾਸ਼ ਬਾਂਸਲ, ਸੂਰਜ ਜੈਨ, ਕਪਿਲ ਕੰਡਾ, ਵਿਪਿਨ ਸਿੰਗਲਾ, ਹਰੀਸ਼ ਬਾਂਸਲ, ਵਿਨੋਦ ਕੁਮਾਰ, ਦਿਨੇਸ਼ ਕੁਮਾਰ, ਵਿਸ਼ਾਲ ਸਿੰਗਲਾ, ਗਗਨਦੀਪ ਗਰਗ, ਅਸ਼ਵਨੀ ਬਾਂਸਲ ਅਤੇ ਸਿਧਾਰਥ ਮਹਾਜਨ ਨੇ ਆਸ਼ਰਮ ਵਿਚ ਰਹਿ ਰਹੇ ਬਜ਼ੁਰਗਾਂ ਨਾਲ ਗੱਲਬਾਤ ਕੀਤੀ।
ਪਿਛਲੀ ਖ਼ਬਰ ਦਸਮੇਸ਼ ਸਕੂਲ ’ਚ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਅਗਲੀ ਖ਼ਬਰ ਅਜੀਤਵਾਲ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।