29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਕਾਂਗਰਸ ਦੇ ਪੰਜਾਬ ਸਹਿ ਇੰਚਾਰਜ ਰਵਿੰਦਰ ਡਾਲਵੀ ਦਾ ਬਾਘਾ ਪੁਰਾਣਾ ਪੁੱਜਣ ’ਤੇ ਭਰਵਾਂ ਸਵਾਗਤ

ਬਾਘਾ ਪੁਰਾਣਾ, 28 ਸਤੰਬਰ (ਟਿੰਕੂ ਕਾਠਪਾਲ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ ਰਵਿੰਦਰ ਡਾਲਵੀ ਬੀਤੇ ਦਿਨੀਂ ਬਾਘਾ ਪੁਰਾਣਾ ਵਿਖੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮੁਲਾਕਾਤ ਕਰਨ ਲਈ ਵਿਸ਼ੇਸ਼ ਤੌਰ ’ਤੇ ਪੁੱਜੇ। ਉਨ੍ਹਾਂ ਦੇ ਬਾਘਾ ਪੁਰਾਣਾ ਪੁੱਜਣ ’ਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਹਰੀ ਸਿੰਘ ਖਾਈ, ਹਲਕਾ ਮੁੱਖ ਸੇਵਾਦਾਰ ਜਗਸੀਰ ਸਿੰਘ ਕਾਲੇਕੇ ਅਤੇ ਬਾਘਾ ਪੁਰਾਣਾ ਸ਼ਹਿਰੀ ਕਾਂਗਰਸ ਪ੍ਰਧਾਨ ਗੁਰਜੰਟ ਸਿੰਘ ਧਾਲੀਵਾਲ ਵਲੋਂ ਬੁੱਕੇ ਦੇ ਕੇ ਨਿੱਘਾ ਸਵਾਗਤ ਕੀਤਾ ਗਿਆ।

ਅਜੀਤ ਡੈਸਕ 29-09-2026
ਬਾਘਾ ਪੁਰਾਣਾ, 28 ਸਤੰਬਰ (ਟਿੰਕੂ ਕਾਠਪਾਲ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ ਰਵਿੰਦਰ ਡਾਲਵੀ ਬੀਤੇ ਦਿਨੀਂ ਬਾਘਾ ਪੁਰਾਣਾ ਵਿਖੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮੁਲਾਕਾਤ ਕਰਨ ਲਈ ਵਿਸ਼ੇਸ਼ ਤੌਰ ’ਤੇ ਪੁੱਜੇ। ਉਨ੍ਹਾਂ ਦੇ ਬਾਘਾ ਪੁਰਾਣਾ ਪੁੱਜਣ ’ਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਹਰੀ ਸਿੰਘ ਖਾਈ, ਹਲਕਾ ਮੁੱਖ ਸੇਵਾਦਾਰ ਜਗਸੀਰ ਸਿੰਘ ਕਾਲੇਕੇ ਅਤੇ ਬਾਘਾ ਪੁਰਾਣਾ ਸ਼ਹਿਰੀ ਕਾਂਗਰਸ ਪ੍ਰਧਾਨ ਗੁਰਜੰਟ ਸਿੰਘ ਧਾਲੀਵਾਲ ਵਲੋਂ ਬੁੱਕੇ ਦੇ ਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਉਪਰੰਤ ਰਵਿੰਦਰ ਡਾਲਵੀ ਦੀ ਅਗਵਾਈ ਹੇਠ ਪਾਰਟੀ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਹੋਈ ਜਿਸ ਵਿਚ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਆਗੂਆਂ ਅਤੇ ਵਰਕਰਾਂ ਤੋਂ ਸੁਝਾਅ ਲਏ ਗਏ। ਇਸ ਮੌਕੇ ਹਲਕਾ ਮੁੱਖ ਸੇਵਾਦਾਰ ਜਗਸੀਰ ਸਿੰਘ ਕਾਲੇਕੇ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਹਲਕੇ ਦੇ ਹਰ ਪਿੰਡ ਅਤੇ ਹਰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਕਾਲੇਕੇ ਨੇ ਕਿਹਾ ਕਿ ਪਾਰਟੀ ਵਰਕਰ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਦੇ ਸੁਝਾਅ ਅਤੇ ਮੁੱਦਿਆਂ ਨੂੰ ਪਾਰਟੀ ਪੱਧਰ ਤੱਕ ਪਹੁੰਚਾਉਣਗੇ। ਸ਼ਹਿਰੀ ਕਾਂਗਰਸ ਪ੍ਰਧਾਨ ਗੁਰਜੰਟ ਸਿੰਘ ਧਾਲੀਵਾਲ ਨੇ ਕਿਹਾ ਕਿ ਬਾਘਾ ਪੁਰਾਣਾ ਸ਼ਹਿਰ ਅੰਦਰ ਕਾਂਗਰਸ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਲਈ ਵਰਕਰਾਂ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ। ਮੀਟਿੰਗ ਦੌਰਾਨ ਰਵਿੰਦਰ ਡਾਲਵੀ ਨੇ ਵੀ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਸਿੱਧਾ ਸੰਵਾਦ ਕਰਦਿਆਂ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਨਿਰੰਤਰ ਰਾਬਤਾ ਬਣਾਈ ਰੱਖਣ ’ਤੇ ਜ਼ੋਰ ਦਿੱਤਾ। ਇਸ ਮੌਕੇ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਬਾਲ ਵਿਆਹ ਦੀ ਰੋਕਥਾਮ ਲਈ ਵਿਭਾਗਾਂ ਨੂੰ ਵੱਧ ਤੋਂ ਵੱਧ ਜਾਗਰੂਕਤਾ ਗਤੀਵਿਧੀਆਂ ਕਰਨ ਦੇ ਨਿਰਦੇਸ਼-ਏ.ਡੀ.ਸੀ. ਜਸਪਿੰਦਰ ਸਿੰਘ ਅਗਲੀ ਖ਼ਬਰ ਪ੍ਰਦੀਪ ਮੰਗਲਾ ਸ਼ੂਗਰ ਚੇਤਨਾ ਸੋਸਾਇਟੀ ਦੇ 11ਵੀਂ ਵਾਰ ਸਰਬਸੰਮਤੀ ਨਾਲ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।