29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਡੀ.ਐਸ. ਬਲੌਸਮ ਸਕੂਲ ’ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

ਮੋਗਾ, 28 ਸਤੰਬਰ (ਸੁਰਿੰਦਰਪਾਲ ਸਿੰਘ)-ਡੀ. ਐਸ.

ਅਜੀਤ ਡੈਸਕ 29-09-2026
ਮੋਗਾ, 28 ਸਤੰਬਰ (ਸੁਰਿੰਦਰਪਾਲ ਸਿੰਘ)-ਡੀ.ਐਸ. ਬਲੌਸਮ ਹਾਈ ਸਕੂਲ ਨਾਨਕ ਨਗਰੀ ਮੋਗਾ ‘ਚ ਸ਼ਹੀਦ ਏ ਆਜ਼ਮ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਪ੍ਰੇਮ ਚੰਦ ਗੁਪਤਾ, ਡਾਇਰੈਕਟਰ ਮੇਜਰ ਸਤਿੰਦਰ ਸਿੰਘ, ਪ੍ਰਿੰਸੀਪਲ ਤੇਜਿੰਦਰ ਸਿੰਘ ਅਤੇ ਵਾਈਸ ਪ੍ਰਿੰਸੀਪਲ ਅਮਨਦੀਪ ਕੌਰ ਨੇ ਬੱਚਿਆਂ ਨੂੰ ਭਗਤ ਸਿੰਘ ਦੇ ਜਨਮ ਦਿਵਸ ਤੇ ਉਨ੍ਹਾਂ ਦੀ ਜੀਵਨੀ ‘ਤੇ ਚਾਨਣਾ ਪਾਉਂਦੇ ਹੋਏ ਬੱਚਿਆ ਨੂੰ ਦੱਸਿਆ ਕਿ ਭਗਤ ਸਿੰਘ ਦਾ ਜਨਮ 28 ਸਤੰਬਰ 1907 ਈ. ਨੂੰ ਹੋਇਆ। ਉਨ੍ਹਾਂ ਕਿਹਾ ਕਿ ਉਹ ਜਨਮ ਤੋ ਹੀ ਆਪਣੇ ਪਿਤਾ ਅਤੇ ਚਾਚਾ ਨੂੰ ਅੰਗਰੇਜ਼ਾਂ ਵਿਰੁੱਧ ਲੜਦੇ ਦੇਖਦੇ ਸਨ ਤੇ ਉਨ੍ਹਾਂ ਤੋ ਪ੍ਰੇਰਿਤ ਹੋ ਕੇ ਉਨ੍ਹਾਂ ਦੇ ‘ਚ ਵੀ ਦੇਸ਼ ਭਗਤੀ ਪ੍ਰਤੀ ਬਹੁਤ ਪਿਆਰ ਦੀ ਭਾਵਨਾ ਸੀ ਉਹ ਵੀ ਆਪਣੇ ਚਾਚਾ ਜੀ ਵਾਂਗ ਆਜ਼ਾਦੀ ਦੀ ਲੜਾਈ ਲਈ ਛੋਟੇ ਹੁੰਦਿਆਂ ਹੀ ਸੋਚਦੇ ਰਹਿੰਦੇ ਅਤੇ ਵੱਡੇ ਹੋ ਕੇ ਉਹ ਆਜ਼ਾਦੀ ਘੁਲਾਟੀਏ ਬਣੇ। ਉਨ੍ਹਾਂ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਬੜਾ ਸੰਘਰਸ਼ ਕੀਤਾ ਤੇ ਬੜੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਅਤੇ ਜੇਲ੍ਹਾਂ ਵੀ ਕੱਟੀਆਂ, ਪਰ ਅੰਗਰੇਜ਼ਾਂ ਤੋ ਭਾਰਤ ਨੂੰ ਆਜ਼ਾਦ ਕਰਵਾਉਣ ਲਈ ਆਪਣੀ ਲੜਾਈ ਜਾਰੀ ਰੱਖੀ, ਮੁਸ਼ਕਲਾਂ ਦੇ ਡਰ ਤੋ ਉਹ ਕਦੇ ਪਿੱਛੇ ਨਹੀ ਹਟੇ ਅਤੇ ਆਜ਼ਾਦੀ ਦੀ ਜੰਗ ਲੜਦੇ ਰਹੇ। ਅਖੀਰ 23 ਸਾਲ ਦੀ ਉਮਰ ਵਿਚ ਹੀ ਫਾਂਸੀ ਦੇ ਰੱਸੇ ਨੂੰ ਚੁੰਮ ਕੇ ਸ਼ਹੀਦੀ ਪ੍ਰਾਪਤ ਕੀਤੀ। ਇਨ੍ਹਾਂ ਸੂਰਮਿਆਂ ਦੀਆਂ ਕੁਰਬਾਨੀ ਸਦਕਾ ਹੀ ਅਸੀ ਅੱਜ ਆਜ਼ਾਦ ਭਾਰਤ ਵਿਚ ਆਜ਼ਾਦੀ ਮਾਣ ਰਹੇ ਹਾਂ। ਇਸ ਮੌਕੇ ਸਕੂਲ ਸਟਾਫ਼, ਕਿਰਨ ਬਾਲਾ, ਪਾਇਲ, ਪ੍ਰਿੰਸ, ਸੁਖਪ੍ਰੀਤ ਕੌਰ, ਪੂਜਾ ਵਰਮਾ, ਜਸਪ੍ਰੀਤ ਕੌਰ, ਪੂਜਾ ਰਾਣੀ, ਹੇਮ ਲਤਾ, ਵੰਦਨਾ ਬਾਂਸਲ, ਜਸਪ੍ਰੀਤ ਕੌਰ, ਪ੍ਰਭਜੋਤ ਕੌਰ, ਬਲਜੀਤ ਕੌਰ, ਸਾਕਸ਼ੀ ਅਤੇ ਸਕੂਲ ਦੇ ਸਾਰੇ ਬੱਚੇ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਫਰੀਦ ਕੁਸ਼ਤੀ ਅਖਾੜੇ ਨੇ ਜਿੱਤੇ ਦੋ ਤਗਮੇ ਅਗਲੀ ਖ਼ਬਰ ਬਾਣੀ ਬਾਣੇ ਨਾਲ ਜੁੜਨਾ ਬਹੁਤ ਜ਼ਰੂਰੀ ਸਿੰਘ-ਸਾਹਿਬ ਗਿਆਨੀ ਗੁਰਮਿੰਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।