29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਐਨ.ਐਚ.ਐਮ. ਮੁਲਾਜ਼ਮਾਂ ਵਲੋਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਦਾ ਆਗਾਜ਼

ਮੋਗਾ, 28 ਸਤੰਬਰ (ਸੁਰਿੰਦਰਪਾਲ ਸਿੰਘ)-ਐਨ. ਐਚ.

ਮੋਗਾ ਵਿਖੇ ਸਿਵਲ ਸਰਜਨ ਮੋਗਾ ਨੂੰ ਮੰਗ ਪੱਤਰ ਦਿੰਦੇ ਹੋਏ ਐਨ.ਐਚ.ਐਮ. ਮੁਲਾਜ਼ਮ। ਤਸਵੀਰ : ਹਰਜੀਤ ਸਿੰਘ 29-09-2026
ਮੋਗਾ, 28 ਸਤੰਬਰ (ਸੁਰਿੰਦਰਪਾਲ ਸਿੰਘ)-ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦੇ ਹੱਲ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਸੀ। ਜਿਸ ਦੇ ਚੱਲਦਿਆਂ ਜ਼ਿਲ੍ਹਾ ਮੋਗਾ ਦੀ ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਵਲੋਂ ਵਿੱਢੇ ਸੰਘਰਸ਼ ਤਹਿਤ ਸਿਵਲ ਸਰਜਨ ਦਫ਼ਤਰ ਦੇ ਬਾਹਰ ਜ਼ਿਲ੍ਹਾ ਪੱਧਰੀ ਧਰਨਾ ਦਿੱਤਾ ਗਿਆ। ਇਸ ਮੌਕੇ ਸਿਵਲ ਸਰਜਨਾਂ ਰਾਹੀਂ ਸਿਹਤ ਵਿਭਾਗ ਅਤੇ ਸਰਕਾਰ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੀਆਂ ਲੰਬਿਤ ਮੰਗਾਂ ਸਬੰਧੀ ਮੰਗ ਪੱਤਰ ਵੀ ਸੌਂਪਿਆ ਗਿਆ। ਸੁਮਿਤ ਬਜਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਤੋਂ ਬਾਅਦ 1 ਅਕਤੂਬਰ 2026 ਨੂੰ ਪੰਜਾਬ ਭਰ ਵਿਚ ਵਿਧਾਇਕਾਂ ਦੇ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਕੇ ਉਨ੍ਹਾਂ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪੇ ਜਾਣਗੇ। ਯੂਨੀਅਨ ਵਲੋਂ ਸਰਕਾਰ ਨੂੰ ਪਿਛਲੀਆਂ ਮੀਟਿੰਗਾਂ ਵਿਚ ਕੀਤੇ ਗਏ ਫ਼ੈਸਲਿਆਂ ਅਤੇ ਭਰੋਸਿਆਂ ਨੂੰ ਅਮਲੀ ਰੂਪ ਦੇਣ ਦੀ ਮੰਗ ਕੀਤੀ ਜਾਵੇਗੀ। ਇਸੇ ਲੜੀ ਤਹਿਤ ਧੂਰੀ ਵਿਖੇ 9 ਅਕਤੂਬਰ ਨੂੰ ਸੂਬਾ ਪੱਧਰੀ ਮਹਾ ਰੈਲੀ ਕੀਤੀ ਜਾਵੇਗੀ, ਜਿਸ ਵਿਚ ਪੰਜਾਬ ਭਰ ਤੋਂ ਲਗਭਗ 6,000 ਤੋਂ 6,500 ਐਨ.ਐਚ.ਐਮ. ਮੁਲਾਜ਼ਮਾਂ ਤੋਂ ਇਲਾਵਾ ਹੋਰ ਭਰਾਤਰੀ ਜਥੇਬੰਦੀਆਂ ਦੇ ਮੈਂਬਰਾਂ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ। ਯੂਨੀਅਨ ਆਗੂਆਂ ਵਲੋਂ ਸਰਕਾਰ ਅੱਗੇ ਮੁੱਖ ਤੌਰ ‘ਤੇ ਐਨ.ਐਚ.ਐਮ. ਮੁਲਾਜ਼ਮਾਂ ਦੀਆਂ ਸਾਲਾਂ ਤੋਂ ਲਟਕਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਵਿਭਾਗੀ ਕਮੇਟੀ ਰਾਹੀਂ ਹੱਲ ਕਰਨ, ਪਿਛਲੀ ਮੀਟਿੰਗ ਵਿਚ ਕੀਤੇ ਗਏ ਫ਼ੈਸਲਿਆਂ ਨੂੰ ਲਾਗੂ ਕਰਨ ਅਤੇ ਮੰਗਾਂ ਦੇ ਸਥਾਈ ਹੱਲ ਲਈ ਵਿਸ਼ੇਸ਼ ਕਮੇਟੀ ਦੀ ਮੀਟਿੰਗ ਬੁਲਾਉਣ ਦੀ ਮੰਗ ਕੀਤੀ ਗਈ ਹੈ। ਯੂਨੀਅਨ ਆਗੂ ਡਾ. ਗੁਰਵਿੰਦਰ ਸਿੰਘ ਨੇ ਲੰਬੇ ਸਮੇਂ ਤੋਂ ਵੱਖ-ਵੱਖ ਕੈਡਰਾਂ ਨਾਲ ਸਬੰਧਿਤ ਲੰਬਿਤ ਮਸਲਿਆਂ ਅਤੇ ਸਰਕਾਰ ਤੇ ਸਿਹਤ ਵਿਭਾਗ ਕੋਲ ਪਹਿਲਾਂ ਤੋਂ ਚੱਲ ਰਹੀਆਂ ਫਾਈਲਾਂ ਦਾ ਵੀ ਜਲਦ ਨਿਪਟਾਰਾ ਕਰਨ ਦੀ ਮੰਗ ਕੀਤੀ ਹੈ। ਜ਼ਿਲ੍ਹਾ ਪ੍ਰਧਾਨ ਡਾ. ਸਿਮਰਪਾਲ ਨੇ ਕਿਹਾ ਕਿ ਮੁਲਾਜ਼ਮ ਸੂਬੇ ਦੀ ਸਿਹਤ ਪ੍ਰਣਾਲੀ ਵਿਚ ਲੰਬੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਇਸ ਲਈ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਲਟਕਾਉਣ ਦੀ ਬਜਾਏ ਸਰਕਾਰ ਵਲੋਂ ਗੰਭੀਰਤਾ ਨਾਲ ਵਿਚਾਰ ਕਰਕੇ ਗੱਲਬਾਤ ਰਾਹੀਂ ਠੋਸ ਅਤੇ ਸਥਾਈ ਹੱਲ ਕੀਤਾ ਜਾਣਾ ਚਾਹੀਦਾ ਹੈ।
ਪਿਛਲੀ ਖ਼ਬਰ ਵੀਰ ਸਿੰਘ ਸਕੂਲ ਵਿਚ ਵਿਸ਼ਵ ਪੰਜਾਬੀ ਦਿਵਸ ਮਨਾਇਆ ਅਗਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੀ ਅੰਤਰਰਾਸ਼ਟਰੀ ਕਾਨਫ਼ਰੰਸ ਦਾ ਬਰੋਸ਼ਰ ਨੈਸ਼ਨਲ ਫਾਰਮਾਂ ਸਮਿੱਟ ’ਚ ਰਿਲੀਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।