30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸੰਜੀਤ ਸਿੰਘ ਸੰਨੀ ਗਿੱਲ ਨੇ ਪਿੰਡ ਕਾਲੀਏ ਵਾਲਾ ’ਚ ਵਰਕਰਾਂ ਨਾਲ ਕੀਤੀ ਬੂਥ ਵਾਈਜ਼ ਮੀਟਿੰਗ

ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਮੋਗਾ ਵਿਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਹੋਈਆਂ ਹਨ। ਉਸੇ ਦੀ ਕੜੀ ਤਹਿਤ ਉਨ੍ਹਾਂ ਪਿੰਡ ਕਾਲੀਏ ਵਾਲਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਗੁਰਚਰਨ ਸਿੰਘ ਕਾਲੀਏ ਵਾਲਾ ਦੇ ਗ੍ਰਹਿ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ ਜਿੱਥੇ ਵੱਡੀ ਗਿਣਤੀ ਵਿਚ ਵਰਕਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ।

ਅਜੀਤ ਡੈਸਕ 30-09-2026
ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਮੋਗਾ ਵਿਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਹੋਈਆਂ ਹਨ। ਉਸੇ ਦੀ ਕੜੀ ਤਹਿਤ ਉਨ੍ਹਾਂ ਪਿੰਡ ਕਾਲੀਏ ਵਾਲਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਗੁਰਚਰਨ ਸਿੰਘ ਕਾਲੀਏ ਵਾਲਾ ਦੇ ਗ੍ਰਹਿ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ ਜਿੱਥੇ ਵੱਡੀ ਗਿਣਤੀ ਵਿਚ ਵਰਕਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਮੀਟਿੰਗ ਦੌਰਾਨ ਪਾਰਟੀ ਦੀ ਮਜ਼ਬੂਤੀ ਅਤੇ ਬੂਥ ਪੱਧਰ ਤੇ ਹੋਰ ਮਜ਼ਬੂਤ ਤਾਲਮੇਲ ਸਬੰਧੀ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ। ਇਸ ਮੌਕੇ ਸੰਜੀਤ ਸਿੰਘ ਸੰਨੀ ਗਿੱਲ ਨੇ ਕਿਹਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕੁੱਝ ਮਹੀਨੇ ਬਾਕੀ ਰਹਿ ਗਏ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਬੂਥ ਪੱਧਰ ਤੋਂ ਇਸ ਦੀ ਤਿਆਰੀ ਕਰ ਰਿਹਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨੀ ਤਹਿ ਹੈ ਕਿਉਂਕਿ ਆਪ ਸਰਕਾਰ ਤੋਂ ਲੋਕ ਅੱਕੇ ਪਏ ਹਨ ਅੱਜ ਹਾਲਾਤ ਇਹ ਹਨ ਕਿ ਹੱਕ ਸੱਚ ਦੀ ਗੱਲ ਕਰਨ ਵਾਲੇ ਲੋਕਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ ਅਤੇ ਉਨ੍ਹਾਂ ‘ਤੇ ਝੂਠੇ ਪਰਚੇ ਦਰਜ਼ ਕੀਤੇ ਜਾ ਰਹੇ ਹਨ। ਸੂਬੇ ਵਿਚ ਨਸ਼ਿਆਂ ਦਾ ਜਾਲ ਵਿਛਿਆ ਹੋਇਆ ਹੈ ਅਤੇ ਨਸ਼ੇ ਦੇ ਸੌਦਾਗਰ ਸਿਆਸੀ ਸ਼ਹਿ ‘ਤੇ ਸ਼ਰੇਆਮ ਨਸ਼ੇ ਵੇਚ ਰਹੇ ਹਨ ਅਤੇ ਆਏ ਦਿਨ ਸਾਡੇ ਨੌਜਵਾਨ ਚਿੱਟੇ ਨਸ਼ੇ ਨਾਲ ਮਰ ਰਹੇ ਹਨ ਪਰ ਸਰਕਾਰ ਨੂੰ ਨਾ ਸਾਡੀ ਜਵਾਨੀ ਦੀ ਫ਼ਿਕਰ ਹੈ ਅਤੇ ਨਾ ਹੀ ਕਿਸਾਨੀ ਦੀ ਫ਼ਿਕਰ ਹੈ। ਸੰਨੀ ਗਿੱਲ ਨੇ ਕਿਹਾ ਕਿ ਜੋ ਵੀ ਪੰਜਾਬ ਦਾ ਵਿਕਾਸ ਹੋਇਆ ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਇਆ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਇੱਕੋ ਇਕ ਖੇਤਰੀ ਪਾਰਟੀ ਹੈ, ਜਿਹੜੀ ਦਿੱਲੀ ਤੋਂ ਨਹੀਂ ਚੱਲਦੀ ਸਗੋਂ ਪੰਜਾਬ ਤੋਂ ਹੀ ਚੱਲਦੀ ਹੈ ਅਤੇ ਉਸ ਦਾ ਸਿਰਫ਼ ਤੇ ਸਿਰਫ਼ ਇਕੋ ਟੀਚਾ ਪੰਜਾਬ ਦਾ ਵਿਕਾਸ ਅਤੇ ਪੰਜਾਬ ਦੇ ਲੋਕਾਂ ਦੀ ਖ਼ੁਸ਼ਹਾਲੀ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਰੱਖਣ ਦਾ ਰਿਹਾ ਹੈ। ਉਨ੍ਹਾਂ ਵਰਕਰਾਂ ਤੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਲਈ ਹੁਣੇ ਤੋਂ ਹੀ ਡਟ ਜਾਣ ਤਾਂ ਕਿ ਸ਼੍ਰੋਮਣੀ ਅਕਾਲੀ ਦਲ ਵੱਡੇ ਬਹੁਮਤ ਨਾਲ ਜਿੱਤ ਕੇ ਆਪਣੀ ਸਰਕਾਰ ਬਣਾਏ। ਇਸ ਮੌਕੇ ਭੁਪਿੰਦਰ ਸਿੰਘ ਸਰਾਂ, ਸੁਖਦੇਵ ਸਿੰਘ ਨੰਬਰਦਾਰ, ਹੀਰਾ ਸਿੰਘ ਨੰਬਰਦਾਰ, ਸੰਤੋਖ ਸਿੰਘ ਮੈਂਬਰ ਬੋਹੜ ਸਿੰਘ ਸਰਾਂ, ਬਲਵਿੰਦਰ ਸਿੰਘ ਮੈਂਬਰ, ਬੋਰਡ ਸਿੰਘ ਜਗਦੇਵ ਸਿੰਘ, ਗੁਰਜੀਤ ਸਿੰਘ, ਪ੍ਰਗਟ ਸਿੰਘ ਪ੍ਰਧਾਨ, ਜੋਰਾ ਸਿੰਘ ਮੈਂਬਰ, ਹਰਜੀਤ ਸਿੰਘ ਸਰਾਂ, ਬੋਰਡ ਸਿੰਘ ਸਰਾਂ ਯੂਥ ਆਗੂ ਗੁਰਤੇਜ ਸਿੰਘ ਸਰਾਂ ਗੁਰਤੇਜ ਸਿੰਘ ਰਾਮਗੜ੍ਹੀਆ, ਸੁਖਵੰਤ ਸਿੰਘ, ਗੁਰਪ੍ਰੀਤ ਸਿੰਘ, ਪ੍ਰਦੀਪ ਸਿੰਘ, ਸੰਤਾ ਸਿੰਘ, ਪ੍ਰੇਮ ਸਿੰਘ, ਰਾਜਪਾਲ ਸਿੰਘ, ਨਿਰਮਲ ਸਿੰਘ, ਹਰਬੰਸ ਸਿੰਘ, ਚਰਨ ਸਿੰਘ, ਜਰਮਨ ਸਿੰਘ ਸੇਖੋਂ, ਜਸਕਰਨ ਸਿੰਘ, ਮਨਜੀਤ ਸਿੰਘ ਬਿੰਦਰ ਸਿੰਘ, ਭਗਵੰਤ ਸਿੰਘ, ਗੁਰਪ੍ਰੀਤ ਸਿੰਘ ਮੈਂਬਰ, ਜੋਗਿੰਦਰ ਸਿੰਘ, ਬਲਵਿੰਦਰ ਸਿੰਘ, ਕਸ਼ਮੀਰ ਸਿੰਘ, ਗੁਰਮੇਲ ਸਿੰਘ, ਸੇਵਕ ਸਿੰਘ, ਵਿਸ਼ਾਲ ਸਿੰਘ, ਜਗਸੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਕੇਂਦਰੀ ਸੁਰੱਖਿਆ ਬਲਾਂ ’ਚ ਭਰਤੀ ਲਈ ਸੀ-ਪਾਈਟ ਕੈਂਪ ਅਗਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ’ਚ ਅੰਤਰਰਾਸ਼ਟਰੀ ਸਿੰਪੋਜ਼ੀਅਮ 23 ਤੋਂ-ਤਿਆਰੀਆਂ ’ਚ ਜੁਟੇ ਵਿਦਿਆਰਥੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।