01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਸੀ. ਆਈ. ਏ. ਸਟਾਫ ਮੋਗਾ ਵਲੋਂ ਇਕ ਕਿੱਲੋ ਹੈਰੋਇਨ ਸਮੇਤ ਚਾਰ ਵਿਅਕਤੀ ਕਾਬੂ

ਮੋਗਾ, 30 ਸਤੰਬਰ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਗਾ ਪੁਲਿਸ ਵਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਸੀ. ਆਈ.

ਇਕ ਕਿੱਲੋ ਹੈਰੋਇਨ ਸਮੇਤ ਕਾਬੂ ਤਸਕਰ ਪੁਲਿਸ ਪਾਰਟੀ ਨਾਲ ਅਤੇ ਜਾਣਕਾਰੀ ਦਿੰਦੇ ਹੋਏ ਡੀ. ਐਸ. ਪੀ. ਰਾਹੁਲ ਕੌਸ਼ਲ। ਅਜੀਤ ਤਸਵੀਰਾਂ 01-10-2026
ਮੋਗਾ, 30 ਸਤੰਬਰ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਗਾ ਪੁਲਿਸ ਵਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਸੀ. ਆਈ. ਏ. ਸਟਾਫ ਮੋਗਾ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਉਨ੍ਹਾਂ ਇਕ ਕਿੱਲੋ ਹੈਰੋਇਨ ਸਮੇਤ ਚਾਰ ਜਾਣਿਆਂ ਨੂੰ ਕਾਬੂ ਕਰ ਲਿਆ ਅਤੇ ਇਕ ਟਰੈਕਟਰ ਵੀ ਪੁਲਿਸ ਵਲੋਂ ਕਬਜ਼ੇ ਵਿਚ ਕਰ ਲਿਆ ਗਿਆ ਹੈ| ਜਾਣਕਾਰੀ ਮੁਤਾਬਕ ਸੀ. ਆਈ. ਏ. ਸਟਾਫ ਮੋਗਾ ਦੇ ਮੁੱਖ ਅਫਸਰ ਇੰਸਪੈਕਟਰ ਦਲਜੀਤ ਸਿੰਘ ਬਰਾੜ ਦੀ ਅਗਵਾਈ ਵਿਚ ਜਦ ਸਹਾਇਕ ਥਾਣੇਦਾਰ ਇੰਦਰਜੀਤ ਸਿੰਘ ਪੁਲਿਸ ਪਾਰਟੀ ਨਾਲ ਇਲਾਕੇ ਵਿਚ ਗਸ਼ਤ ਲਗਾ ਰਹੇ ਸਨ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਹਰਪਾਲ ਸਿੰਘ ਉਰਫ ਬੱਬੂ ਜਿਸ ਖਿਲਾਫ ਨਸ਼ੇੇ ਦੇ ਕਈ ਮੁਕੱਦਮੇ ਦਰਜ ਹਨ ਅਤੇ ਉਸ ਨੇ ਆਪਣੇ ਪਿਤਾ ਜਰਨੈਲ ਸਿੰਘ ਅਤੇ ਆਪਣੇ ਹੀ ਪਿੰਡ ਸਾਰੇ ਵਾਸੀ ਧਲੇਵਾਂ ਜ਼ਿਲ੍ਹਾ ਮਾਨਸਾ ਤੋਂ ਬਲਰਾਮ ਕੁਮਾਰ ਉਰਫ ਬਬਲੂ ਅਤੇ ਹੀਰਾ ਲਾਲ ਉਰਫ ਹੀਰਾ ਨੂੰ ਹੈਰੋਇਨ ਦੇ ਕੇ ਮੋਗਾ ਵਿਚ ਸਪਲਾਈ ਕਰਨ ਲਈ ਭੇਜੇ ਹਨ ਤੇ ਉਹ ਮੋਗਾ ਦੀ ਨਵੀਂ ਦਾਣਾ ਮੰਡੀ ਕੋਲ ਹੈਰੋਇਨ ਸਪਲਾਈ ਕਰਨ ਲਈ ਕਿਸੇ ਦੀ ਉਡੀਕ ਵਿਚ ਖੜ੍ਹੇ ਹਨ। ਪੁਲਿਸ ਵਲੋਂ ਫੌਰੀ ਕਾਰਵਾਈ ਕਰਦਿਆਂ ਉਕਤ ਤਿੰਨਾਂ ਨੂੰ ਇਕ ਕਿੱਲੋ ਹੈਰੋਇਨ ਸਮੇਤ ਕਾਬੂ ਕਰ ਲਿਆ ਅਤੇ ਜਿਸ ਟਰੈਕਟਰ ’ਤੇ ਉਹ ਸਵਾਰ ਹੋ ਕੇ ਆਏ ਸਨ ਪੁਲਿਸ ਨੇ ਉਸ ਨੂੰ ਵੀ ਕਬਜ਼ੇ ਵਿਚ ਲੈ ਲਿਆ। ਇਸ ਮਾਮਲੇ ਵਿਚ ਸ਼ਾਮਲ ਹਰਪਾਲ ਸਿੰਘ ਉਰਫ ਬੱਬੂ ਨੂੰ ਵੀ ਨਾਮਜ਼ਦ ਕਰਕੇ ਗ੍ਰਿਫਤਾਰ ਕਰ ਲਿਆ ਗਿਆ। ਗ੍ਰਿਫਤਾਰ ਤਸਕਰਾਂ ਖਿਲਾਫ ਥਾਣਾ ਸਿਟੀ ਮੋਗਾ ਵਿਚ ਅੰਡਰ ਸੈਕਸ਼ਨ 21, 29, 61,85, ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਮਾਣਯੋਗ ਅਦਾਲਤ ਪੇਸ਼ ਕਰਕੇ ਦੋ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਦੀ ਰੋਕਥਾਮ ਲਈ ਵਿਭਾਗੀ ਕਾਰਵਾਈਆਂ ਹੋਰ ਤੇਜ਼ ਕਰਨ ਦੇ ਨਿਰਦੇਸ਼- ਜਸਪਿੰਦਰ ਸਿੰਘ ਡੇਂਗੂ,... ਅਗਲੀ ਖ਼ਬਰ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਗਵਾਈ ਹੇਠ ਬੋਰਡ ਵਲੋਂ ਸਬ ਜੇਲ੍ਹ ਮੋਗਾ ਦਾ ਨਿਰੀਖਣ ਬੋਰਡ ਆਫ਼ ਵਿਜ਼ਿਟਰਸ ਨੇ ਬੈਰਕਾਂ, ਮੈਡੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।