01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਨਸ਼ਿਆਂ ਖ਼ਿਲਾਫ਼ ਹੋ ਰਹੀ ਕਾਰਵਾਈ ’ਤੇ ਸਿਆਸਤ ਕਰ ਰਹੇ ਹਨ ਮੱਖਣ ਬਰਾੜ-ਆਪ ਆਗੂ ਕਿਹਾ, ਮੱਖਣ ਬਰਾੜ ਦੱਸਣ ਅਕਾਲੀ ਦਲ ਦੇ ਰਾਜ ਵਿਚ ਨਸ਼ਾ ਕਿਉਂ ਘਰ-ਘਰ ਪਹੁੰਚਿਆ ?

ਧਰਮਕੋਟ, 30 ਸਤੰਬਰ (ਪਰਮਜੀਤ ਸਿੰਘ)-ਹਲਕਾ ਧਰਮਕੋਟ ਦੀ ਸਿਆਸਤ ਉਸ ਵੇਲੇ ਗਰਮਾ ਗਈ ਜਦੋਂ ਆਮ ਆਦਮੀ ਪਾਰਟੀ ਦੇ ਆਗੂ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਅਮਨਦੀਪ ਸਿੰਘ ਅਮਨ ਪੰਡੋਰੀ, ਰਵੀ ਗਿੱਲ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਗੁਰਤਾਰ ਸਿੰਘ ਚੇਅਰਮੈਨ, ਸੁਖਬੀਰ ਸਿੰਘ ਚੇਅਰਮੈਨ, ਗੁਰਪ੍ਰੀਤ ਸਿੰਘ ਪ੍ਰਧਾਨ ਨਗਰ ਪੰਚਾਇਤ, ਸਤਵੀਰ ਸਿੰਘ ਸੱਤੀ ਸਰਪੰਚ ਨੇ ਪ੍ਰੈੱਸ ਕਾਨਫਰੰਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ’ਤੇ ਤਿੱਖੇ ਸ਼ਬਦੀ ਹਮਲੇ ਬੋਲੇ। ਨਸ਼ਿਆਂ ਖਿਲਾਫ ਚੱਲ ਰਹੀ ਕਾਰਵਾਈ ਨੂੰ ਲੈ ਕੇ ਅਕਾਲੀ ਦਲ ਵਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਘਟੀਆ ਸਿਆਸਤ ਕਰਾਰ ਦਿੰਦਿਆਂ ਅਮਨਦੀਪ ਪੰਡੋਰੀ ਨੇ ਕਿਹਾ ਕਿ ਮੱਖਣ ਬਰਾੜ ਨੂੰ ਦੋਸ਼ ਲਗਾਉਣ ਤੋਂ ਪਹਿਲਾਂ ਆਪਣੇ ਆਲੇ -ਦੁਆਲੇ ਝਾਤੀ ਮਾਰ ਲੈਣੀ ਚਾਹੀਦੀ ਹੈ।

ਅਜੀਤ ਡੈਸਕ 01-10-2026
ਧਰਮਕੋਟ, 30 ਸਤੰਬਰ (ਪਰਮਜੀਤ ਸਿੰਘ)-ਹਲਕਾ ਧਰਮਕੋਟ ਦੀ ਸਿਆਸਤ ਉਸ ਵੇਲੇ ਗਰਮਾ ਗਈ ਜਦੋਂ ਆਮ ਆਦਮੀ ਪਾਰਟੀ ਦੇ ਆਗੂ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਅਮਨਦੀਪ ਸਿੰਘ ਅਮਨ ਪੰਡੋਰੀ, ਰਵੀ ਗਿੱਲ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਗੁਰਤਾਰ ਸਿੰਘ ਚੇਅਰਮੈਨ, ਸੁਖਬੀਰ ਸਿੰਘ ਚੇਅਰਮੈਨ, ਗੁਰਪ੍ਰੀਤ ਸਿੰਘ ਪ੍ਰਧਾਨ ਨਗਰ ਪੰਚਾਇਤ, ਸਤਵੀਰ ਸਿੰਘ ਸੱਤੀ ਸਰਪੰਚ ਨੇ ਪ੍ਰੈੱਸ ਕਾਨਫਰੰਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ’ਤੇ ਤਿੱਖੇ ਸ਼ਬਦੀ ਹਮਲੇ ਬੋਲੇ। ਨਸ਼ਿਆਂ ਖਿਲਾਫ ਚੱਲ ਰਹੀ ਕਾਰਵਾਈ ਨੂੰ ਲੈ ਕੇ ਅਕਾਲੀ ਦਲ ਵਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਘਟੀਆ ਸਿਆਸਤ ਕਰਾਰ ਦਿੰਦਿਆਂ ਅਮਨਦੀਪ ਪੰਡੋਰੀ ਨੇ ਕਿਹਾ ਕਿ ਮੱਖਣ ਬਰਾੜ ਨੂੰ ਦੋਸ਼ ਲਗਾਉਣ ਤੋਂ ਪਹਿਲਾਂ ਆਪਣੇ ਆਲੇ -ਦੁਆਲੇ ਝਾਤੀ ਮਾਰ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜਦੋਂ ਤੋਂ ਸੱਤਾ ਵਿਚ ਆਈ ਹੈ ਉਦੋਂ ਤੋਂ ਹੀ ਨਸ਼ਿਆਂ ਖਿਲਾਫ ਆਰ ਪਾਰ ਦੀ ਲੜਾਈ ਲੜ ਰਹੀ ਹੈ। ਜੇਕਰ ਹਲਕਾ ਧਰਮਕੋਟ ਦੀ ਗੱਲ ਕੀਤੀ ਜਾਵੇ ਤਾਂ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਖੁਦ ਜ਼ਮੀਨੀ ਪੱਧਰ ’ਤੇ ਨਸ਼ਿਆਂ ਖਿਲਾਫ ਵੱਡੀ ਮੁਹਿੰਮ ਚਲਾ ਰਹੇ ਹਨ। ਵਿਧਾਇਕ ਵਲੋਂ ਪੁਲਿਸ ਅਧਿਕਾਰੀਆਂ ਦੀ ਕਾਰਗੁਜ਼ਾਰੀ ’ਤੇ ਬਾਜ਼ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਹਾਲ ਹੀ ਵਿਚ ਕੋਟ ਈਸੇ ਖਾਂ ਦੀ ਥਾਣਾ ਮੁਖੀ ਸੁਨੀਤਾ ਰਾਣੀ ਨੂੰ ਵਿਜੀਲੈਂਸ ਵਿਭਾਗ ਵਲੋਂ ਰਿਸ਼ਵਤ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਜਾਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਹਮਣੇ ਆਏ ਦੋਸ਼ਾਂ ਅਨੁਸਾਰ ਪੁਲਿਸ ਅਧਿਕਾਰੀ ਵਲੋਂ ਇਕ ਨਸ਼ਾ ਤਸਕਰ ਨੂੰ ਬਚਾਉਣ ਲਈ ਰਿਸ਼ਵਤ ਦੀ ਮੰਗ ਕੀਤੀ ਗਈ ਸੀ। ਵਿਜੀਲੈਂਸ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਗ੍ਰਿਫਤਾਰ ਕਰ ਲਿਆ। ਇਹੀ ਸਾਡੀ ਸਰਕਾਰ ਦੀ ਨੀਤੀ ਹੈ ਕਿ ਭਾਵੇਂ ਕੋਈ ਵੀ ਹੋਵੇ ਜੇਕਰ ਉਹ ਨਸ਼ਾ ਤਸਕਰਾਂ ਨੂੰ ਸ਼ਹਿ ਦੇਵੇਗਾ ਤਾਂ ਬਖਸ਼ਿਆ ਨਹੀਂ ਜਾਵੇਗਾ। ਮੱਖਣ ਬਰਾੜ ’ਤੇ ਨਿਸ਼ਾਨਾ ਸਾਧਦਿਆਂ ਅਮਨ ਪੰਡੋਰੀ ਨੇ ਕਿਹਾ ਕਿ ਜਦੋਂ ਸਰਕਾਰ ਨਸ਼ਾ ਤਸਕਰਾਂ ਦੀ ਕਮਰ ਤੋੜ ਰਹੀ ਹੈ ਅਤੇ ਭ੍ਰਿਸ਼ਟ ਅਧਿਕਾਰੀਆਂ ਨੂੰ ਅੰਦਰ ਸੁੱਟ ਰਹੀ ਹੈ ਤਾਂ ਮੱਖਣ ਬਰਾੜ ਵਰਗੇ ਆਗੂ ਛਾਤੀ ਪਿੱਟ ਪਿੱਟ ਕੇ ਸਰਕਾਰ ਦੀ ਆਲੋਚਨਾ ਕਰ ਰਹੇ ਹਨ। ਇਹੋ ਜਿਹੀ ਸੋਚ ਹੀ ਦੱਸਦੀ ਹੈ ਕਿ ਅਕਾਲੀ ਦਲ ਨਸ਼ਿਆਂ ਨੂੰ ਖਤਮ ਕਰਨਾ ਚਾਹੁੰਦਾ ਹੈ ਜਾਂ ਬਚਾਉਣਾ ਚਾਹੁੰਦਾ ਹੈ। ਅਮਨ ਪੰਡੋਰੀ ਨੇ ਸਵਾਲ ਚੁੱਕਿਆ ਕਿ ਮੱਖਣ ਬਰਾੜ ਦੱਸਣ ਕਿ ਅਕਾਲੀ ਦਲ ਦੇ ਦਸ ਸਾਲਾਂ ਦੇ ਰਾਜ ਦੌਰਾਨ ਪੰਜਾਬ ਵਿਚ ਨਸ਼ਾ ਘਰ ਘਰ ਕਿਵੇਂ ਪਹੁੰਚਿਆ। ਉਸ ਵੇਲੇ ਕਿਹੜੀ ਸਰਕਾਰ ਨਸ਼ਾ ਤਸਕਰਾਂ ਨੂੰ ਸ਼ਹਿ ਦੇ ਰਹੀ ਸੀ? ਅੱਜ ਜਦੋਂ ਭਗਵੰਤ ਸਿੰਘ ਮਾਨ ਦੀ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਦਿਨ ਰਾਤ ਇਕ ਕਰ ਰਹੀ ਹੈ ਤਾਂ ਮੱਖਣ ਬਰਾੜ ਨੂੰ ਇਹ ਕਾਰਵਾਈ ਹਜ਼ਮ ਕਿਉਂ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਨਸ਼ਿਆਂ ਵਰਗੇ ਗੰਭੀਰ ਮੁੱਦੇ ’ਤੇ ਸਿਆਸਤ ਕਰਨ ਦੀ ਬਜਾਏ ਸਾਰੀਆਂ ਸਿਆਸੀ ਧਿਰਾਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਨਾ ਚਾਹੀਦਾ ਹੈ ਪਰ ਅਕਾਲੀ ਦਲ ਇਸ ਮੁੱਦੇ ’ਤੇ ਵੀ ਸਿਆਸੀ ਰੋਟੀਆਂ ਸੇਕਣ ਤੋਂ ਬਾਜ਼ ਨਹੀਂ ਆ ਰਿਹਾ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੋਗਾ ਦੇ ਚੇਅਰਮੈਨ ਰਵੀ ਗਿੱਲ, ਐਡਵੋਕੇਟ ਗੁਰਪ੍ਰੀਤ ਸਿੰਘ ਕੰਬੋਜ ਪ੍ਰਧਾਨ ਨਗਰ ਪੰਚਾਇਤ ਫਤਿਹਗੜ੍ਹ ਪੰਜਤੂਰ, ਗੁਰਤਾਰ ਸਿੰਘ ਸੰਧੂ ਚੇਅਰਮੈਨ ਮਾਰਕੀਟ ਕਮੇਟੀ, ਸੁਖਬੀਰ ਸਿੰਘ ਮੰਦਰ ਚੇਅਰਮੈਨ ਮਾਰਕੀਟ ਕਮੇਟੀ, ਸਤਬੀਰ ਸਿੰਘ ਸੱਤੀ ਅਤੇ ਸਰਪੰਚ ਜਲਾਲਾਬਾਦ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸਵੱਛਤਾ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਦੀ ਲੋੜ-ਲੈਫ਼ਟੀਨੈਂਟ ਕਰਨਲ ਭੁਪਿੰਦਰ ਭੋਲਾ ਸਵੱਛਤਾ ਪਖਵਾੜੇ ਤਹਿਤ ਜ਼ਿਲ੍ਹਾ... ਅਗਲੀ ਖ਼ਬਰ ਬਰਗਾੜੀ ਦੇ ਮੁੱਖ ਰਸਤੇ ਦੀ ਟੁੱਟੀ ਪੁਲੀ ਮੁੜ ਬਣਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।