03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਨੇ ਕੀਤੀ ਪਿੰਡ ਬਘੇਲੇ ਵਾਲਾ ’ਚ ਬੂਥ ਵਾਈਜ਼ ਮੀਟਿੰਗ

ਮੋਗਾ, 2 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਮੋਗਾ ਸੰਜੀਤ ਸਿੰਘ ਸੰਨੀ ਗਿੱਲ ਵਲੋਂ ਪਾਰਟੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਲਈ ਹਲਕੇ ਦੇ ਪਿੰਡਾਂ ਵਿਚ ਬੂਥ ਵਾਈਜ਼ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਸੇ ਦੇ ਸਬੰਧ ਵਿਚ ਉਨ੍ਹਾਂ ਪਿੰਡ ਬਘੇਲੇ ਵਾਲਾ ਵਿਚ ਡਾ.

ਅਜੀਤ ਡੈਸਕ 03-10-2026
ਮੋਗਾ, 2 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਮੋਗਾ ਸੰਜੀਤ ਸਿੰਘ ਸੰਨੀ ਗਿੱਲ ਵਲੋਂ ਪਾਰਟੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਲਈ ਹਲਕੇ ਦੇ ਪਿੰਡਾਂ ਵਿਚ ਬੂਥ ਵਾਈਜ਼ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਸੇ ਦੇ ਸਬੰਧ ਵਿਚ ਉਨ੍ਹਾਂ ਪਿੰਡ ਬਘੇਲੇ ਵਾਲਾ ਵਿਚ ਡਾ. ਸਰਬਜੀਤ ਸਿੰਘ ਸੰਘਾ ਦੇ ਗ੍ਰਹਿ ਵਿਖੇ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਵਰਕਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਸੰਜੀਤ ਸਿੰਘ ਸੰਨੀ ਗਿੱਲ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕੇ ਦੇ ਹਰੇਕ ਪਿੰਡ ਵਿਚ ਪਾਰਟੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਲਈ ਬੂਥ ਵਾਈਜ਼ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਜਿੱਤ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨੀ ਤਹਿ ਹੈ ਕਿਉਂਕਿ ਆਪ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਅਤੇ ਲੋਕ ਹੁਣ ਜਾਣ ਗਏ ਹਨ ਕਿ ਸੂਬੇ ਦੇ ਵਿਕਾਸ ਤੇ ਲੱਗਣ ਵਾਲਾ ਪੈਸਾ ਦਿੱਲੀ ਵਾਲਿਆਂ ਨੂੰ ਲੁਟਾ ਦਿੱਤਾ ਤੇ ਬਾਕੀ ਰਹਿੰਦੀ ਖੂੰਹਦੀ ਕਸਰ ਦੂਸਰੇ ਰਾਜਾਂ ਦੇ ਅਖ਼ਬਾਰਾਂ ਵਿਚ ਫ਼ਰਜ਼ੀ ਇਸ਼ਤਿਹਾਰਬਾਜ਼ੀ ‘ਤੇ ਲਗਾ ਦਿੱਤੇ ਅਤੇ ਅੱਜ ਹਾਲਾਤ ਇਹ ਹਨ ਕਿ ਸੂਬਾ ਵਿਕਾਸ ਪੱਖੋਂ ਪੂਰੀ ਤਰ੍ਹਾਂ ਪਛੜ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੁਣ ਆਪਣਾ ਚੋਣ ਮਨੋਰਥ ਪੱਤਰ ਘਰ-ਘਰ ਲੈ ਕੇ ਜਾਵੇਗਾ ਅਤੇ ਇਹ ਮੁਹਿੰਮ 6 ਅਕਤੂਬਰ ਤੋਂ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਇਸ ਚੋਣ ਮਨੋਰਥ ਪੱਤਰ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਰਕਾਰ ਬਣਨ ਤੇ ਜੋ ਲੋਕਾਂ ਨਾਲ ਵਾਅਦੇ ਕੀਤੇ ਹਨ ਤੇ ਸੂਬੇ ਪ੍ਰਤੀ ਨਵੀਆਂ ਯੋਜਨਾਵਾਂ ਤੇ ਹਰ ਵਰਗ ਲਈ ਸਕੀਮਾਂ ਬਾਰੇ ਵੀ ਜਾਣੂੰ ਕਰਵਾਇਆ ਜਾਵੇਗਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਆਪਣੀ ਸਰਕਾਰ ਆਪਣੀ ਪਾਰਟੀ ਦਾ ਸੂਬੇ ਦੇ ਲੋਕਾਂ ਨਾਲ ਸਿੱਧਾ ਰਾਬਤਾ ਹੋਵੇਗਾ। ਉਨ੍ਹਾਂ ਆਗੂਆਂ ਤੇ ਵਰਕਰਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਵਿਚ ਹੁਣੇ ਤੋਂ ਹੀ ਜੁਟ ਜਾਣ ਦਾ ਸੱਦਾ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਸੀਬ ਸਿੰਘ ਸਾਬਕਾ ਸਰਪੰਚ, ਸਰਬਜੀਤ ਸਿੰਘ ਚਾਹਲ, ਸੁਖਦੀਪ ਸਿੰਘ ਬਰਾੜ, ਗੁਰਤੇਜ ਸਿੰਘ, ਬਾਬਾ ਜਨਕ ਸਿੰਘ, ਬਿੱਕਰ ਸਿੰਘ ਸਾਬਕਾ ਸਰਪੰਚ ਤੋਂ ਇਲਾਵਾ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨਾਂ ਲਈ ਵੱਖਰਾ ਡਾਇਰੈਕਟੋਰੇਟ ਸਥਾਪਤ ਕੀਤਾ ਜਾਵੇ-ਪ੍ਰਧਾਨ ਸਰਦਾਰੀ ਲਾਲ ਕਾਮਰਾ ਅਗਲੀ ਖ਼ਬਰ ਬਲਜੀਤ ਕੌਰ ਬੰਬੀਹਾ ਭਾਈ ਸ਼੍ਰੋਮਣੀ ਅਕਾਲੀ ਦਲ (ਬ) ਦੀ ਐਸ.ਸੀ. ਇਸਤਰੀ ਵਿੰਗ ਦੀ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।