03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਦ ਆਕਸਫੋਰਡ ਸਕੂਲ ਨੇ ਨਿਵੇਕਲੇ ਢੰਗ ਨਾਲ ਮਨਾਈ ਗਾਂਧੀ ਜੈਅੰਤੀ

ਮੋਗਾ, 2 ਅਕਤੂਬਰ (ਸੁਰਿੰਦਰਪਾਲ ਸਿੰਘ)-ਦ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ’ਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ‘ਗਾਂਧੀ ਜੈਅੰਤੀ’ ਮਨਾਈ ਗਈ। ਇਸ ਜੈਅੰਤੀ ਨੂੰ ਇਕ ਵੱਖਰੇ ਅਤੇ ਨਿਵੇਕਲੇ ਢੰਗ ਨਾਲ ਮਨਾਉਂਦੇ ਹੋਏ ਸਕੂਲ ਦੇ ਐਨ.

ਅਜੀਤ ਡੈਸਕ 03-10-2026
ਮੋਗਾ, 2 ਅਕਤੂਬਰ (ਸੁਰਿੰਦਰਪਾਲ ਸਿੰਘ)-ਦ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ’ਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ‘ਗਾਂਧੀ ਜੈਅੰਤੀ’ ਮਨਾਈ ਗਈ। ਇਸ ਜੈਅੰਤੀ ਨੂੰ ਇਕ ਵੱਖਰੇ ਅਤੇ ਨਿਵੇਕਲੇ ਢੰਗ ਨਾਲ ਮਨਾਉਂਦੇ ਹੋਏ ਸਕੂਲ ਦੇ ਐਨ.ਸੀ.ਸੀ ਦੇ ਆਰਮੀ ਅਤੇ ਨੇਵੀ ਦੇ ਕੈਡਟਾਂ ਸਮੇਤ ਸਕੂਲ ਦੇ ਵਿਦਿਆਰਥੀਆਂ ਵਲੋਂ ਇਕ ਵਿਸ਼ੇਸ਼ ਰੈਲੀ ਕੱਢੀ ਗਈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸਲ ਵਲੋਂ ਹਰੀ ਝੰਡੀ ਦਿਖਾਉਣ ’ਤੇ ਇਹ ਰੈਲੀ ਬਾਜਾਖਾਨਾ ਅਤੇ ਬਰਗਾੜੀ ਲਈ ਰਵਾਨਾ ਹੋਈ। ਇਸ ਵਿਚ ਗਾਂਧੀ ਜੀ ਦੇ ਪੂਰਨਿਆਂ ‘ਤੇ ਚਲਦੇ ਹੋਏ ‘’ਸਵੱਛ ਭਾਰਤ’’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ‘’ਸਵੱਛਤਾ ਵੱਲ ਕਦਮ ਵਧਾਓ’’ ਦਾ ਸੁਨੇਹਾ ਦਿੱਤਾ ਗਿਆ। ਬਾਜਾਖਾਨਾ ਅਤੇ ਬਰਗਾੜੀ ਵਿਚ ਇਸ ਰੈਲੀ ਨੂੰ ਭਰਪੂਰ ਹੁੰਗਾਰਾ ਮਿਲਿਆ ਅਤੇ ਵਿਦਿਆਰਥੀਆਂ ਦੇ ਉਤਸ਼ਾਹ ਨੂੰ ਵੀ ਸਲਾਹਿਆ ਗਿਆ। ਸਕੂਲ ਵਿਚ ਗਾਂਧੀ ਜੈਯੰਤੀ ਨੂੰ ਸਮਰਪਿਤ ‘ਚਰਖੇ ਬਣਾਉਣ’ ਦੇ ਮੁਕਾਬਲੇ ਹੋਏ, ਜਿਸ ਵਿਚ ਚੌਥੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਵਿਦਿਆਰਥੀਆਂ ਵਲੋਂ ਗਾਂਧੀ ਜੀ ਦੀਆਂ ਸਿੱਖਿਆਵਾਂ ਨੂੰ ਵੀ ਚਾਰਟਬੱਧ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਸਮੇਂ-ਸਮੇਂ ਤੇ ਅਜਿਹੀਆਂ ਉਤਸ਼ਾਹ ਪੂਰਵਕ ਅਤੇ ਸਮਾਜ ਨੂੰ ਸੇਧ ਦੇਣ ਵਾਲੀਆਂ ਰੈਲੀਆਂ ਦਾ ਆਯੋਜਨ ਕਰਦੇ ਰਹਿੰਦੇ ਹਾਂ ਜੋ ਵਿਦਿਆਰਥੀਆਂ ਲਈ ਵੀ ਅਤੇ ਸਮਾਜ ਲਈ ਵੀ ਗਿਆਨ ਵਰਧਕ ਅਤੇ ਲਾਹੇਵੰਦ ਸਾਬਤ ਹੁੰਦੀਆਂ ਹਨ। ਇਸ ਮੌਕੇ ਸਕੂਲ ਦੇ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਹਰਦੇਵ ਸਿੰਘ ਬਰਾੜ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਭਗਤਾ ਭਾਈ ਕਾ, ਹਰਗੁਰਪ੍ਰੀਤ ਸਿੰਘ ਗਗਨ ਬਰਾੜ ਚੇਅਰਮੈਨ, ਗੁਰਮੀਤ ਸਿੰਘ ਗਿੱਲ ਪ੍ਰਧਾਨ, ਪਰਮਪਾਲ ਸਿੰਘ ਸ਼ੈਰੀ ਵਾਈਸ ਚੇਅਰਮੈਨ, ਰਮਨਦੀਪ ਸਿੰਘ ਅਤੇ ਸਕੂਲ ਦੇ ਕੁਆਰਡੀਨੇਟਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਮੋਗਾ ਆਰਟਸ ਕਲੱਬ ਵਲੋਂ ਸਮਾਜ ਸੇਵੀ ਹਰਸਿਮਰਤ ਸਿੰਘ ਲੰਢੇਕੇ ਤੇ ਮਨਜੀਤ ਸਿੰਘ ਮਿੰਦੀ ਸਨਮਾਨਿਤ ਅਗਲੀ ਖ਼ਬਰ ਗਿਆਨ ਜੋਤੀ ਸਕੂਲ ਦੀਆਂ ਕ੍ਰਿਕਟ ਖਿਡਾਰਨਾਂ ਨੇ ਜ਼ਿਲ੍ਹਾ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।