03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਕੇਂਦਰ ਵਲੋਂ 6 ਫ਼ਸਲਾਂ ਦੀ ਐਮ.ਐਸ.ਪੀ. ’ਚ ਕੀਤਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ-ਭੁਪਿੰਦਰ ਸਿੰਘ ਕੇਂਦਰ ਸਰਕਾਰ ਕਿਸਾਨਾਂ ਨੂੰ ਲਾਹੇਵੰਦ ਭਾਅ ਦੇਵੇ - ਬਲਕਰਨ ਸਿੰਘ ਢਿੱਲੋਂ

ਮੋਗਾ, 2 ਅਕਤੂਬਰ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਅਤੇ ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਹਾੜ੍ਹੀ ਦੀਆਂ ਫਸਲਾਂ ਲਈ ਐਲਾਨੀ ਐਮ. ਐਸ.

ਅਜੀਤ ਡੈਸਕ 03-10-2026
ਮੋਗਾ, 2 ਅਕਤੂਬਰ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਅਤੇ ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਹਾੜ੍ਹੀ ਦੀਆਂ ਫਸਲਾਂ ਲਈ ਐਲਾਨੀ ਐਮ.ਐਸ.ਪੀ. ਨੂੰ ਮੁੱਢੋਂ ਰੱਦ ਕਰਦਿਆਂ ਕਿਹਾ ਕਿ ਕੀਤਾ ਗਿਆ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ ਹੈ| ਉਨ੍ਹਾਂ ਕਿਹਾ ਕਿ ਕਣਕ ਵਰਗੀ ਮੁੱਖ ਫਸਲ ਦੀ ਐਮ.ਐਸ.ਪੀ. ਵਿਚ 25 ਰੁਪਏ ਦਾ ਵਾਧਾ ਕਰਕੇ ਕੇਂਦਰ ਸਰਕਾਰ ਨੇ ਕਿਸਾਨਾਂ ਪ੍ਰਤੀ ਆਪਣੀ ਬੇਰੁਖੀ ਦਾ ਪ੍ਰਗਟਾਵਾ ਕੀਤਾ ਹੈ| ਬਲਕਰਨ ਸਿੰਘ ਢਿੱਲੋਂ ਨੇ ਕਿਹਾ ਕਿ ਸਰ੍ਹੋਂ ਅਤੇ ਕਸੁੰਭਾ ਦੀ ਐਮ.ਐਸ.ਪੀ. ਵਿਚ ਵੱਧ ਵਾਧਾ ਦਿਖਾ ਕੇ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਦੀ ਗੱਲ ਕੀਤੀ ਜਾ ਰਹੀ ਹੈ ਪਰ ਪੰਜਾਬ ਦੇ ਕਿਸਾਨਾਂ ਲਈ ਸਭ ਤੋਂ ਵੱਡਾ ਸਵਾਲ ਇਨ੍ਹਾਂ ਫਸਲਾਂ ਦੀ ਪੱਕੀ ਸਰਕਾਰੀ ਖਰੀਦ ਅਤੇ ਮੰਡੀਕਰਨ ਦੀ ਗਾਰੰਟੀ ਦਾ ਹੈ| ਕਿਸਾਨੀ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਲਈ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਐਮ.ਐਸ.ਪੀ.’ਤੇ ਪੱਕੀ ਸਰਕਾਰੀ ਖਰੀਦ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਣੀ ਚਾਹੀਦੀ ਹੈ| ਇਸ ਮੌਕੇ ਮੋਦਨ ਸਿੰਘ ਨਿਧਾਂਵਾਲਾ ਜ਼ਿਲ੍ਹਾ ਮੀਤ ਪ੍ਰਧਾਨ, ਬੰਤ ਸਿੰਘ ਨਿਧਾਂਵਾਲਾ ਬਲਾਕ ਜਨਰਲ ਸਕੱਤਰ, ਹਰਮਨਪ੍ਰੀਤ ਸਿੰਘ ਦੌਲਤਪੁਰਾ, ਹਰਨੇਕ ਸਿੰਘ ਫਤਿਹਗੜ੍ਹ, ਕੁਲਵਿੰਦਰ ਸਿੰਘ ਮੋਗਾ, ਲਖਵੀਰ ਸਿੰਘ ਸੰਧੂਆਣਾ ਸਮੇਤ ਕਿਸਾਨ ਆਗੂ ਹਾਜ਼ਰ ਸਨ|
ਪਿਛਲੀ ਖ਼ਬਰ ਦਸਮੇਸ਼ ਸਕੂਲ ਬਿਲਾਸਪੁਰ ’ਚ ਮਨਾਇਆ ਸਵੈ ਇੱਛੁਕ ਖੂਨਦਾਨ ਦਿਵਸ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।