03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਕਿੰਡਰਗਾਰਟਨ ਦੇ ਨੰਨ੍ਹੇ-ਮੁੰਨ੍ਹਿਆਂ ਨੇ ਫਨ ਆਇਲੈਂਡ ’ਚ ਆਨੰਦ ਮਾਣਿਆ

ਮੋਗਾ, 2 ਅਕਤੂਬਰ (ਸੁਰਿੰਦਰਪਾਲ ਸਿੰਘ)- ਡਾ. ਸੈਫੁਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਕਿੰਡਨ ਗਾਰਡਨ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਲਈ ਸਮੈਸਟਰ ਪ੍ਰੀਖਿਆਵਾਂ ਤੋਂ ਬਾਅਦ ਫਨ ਆਇਲੈਂਡ ਦਾ ਵਿਸ਼ੇਸ਼ ਦੌਰਾ ਕਰਵਾਇਆ ਗਿਆ।

ਅਜੀਤ ਡੈਸਕ 03-10-2026
ਮੋਗਾ, 2 ਅਕਤੂਬਰ (ਸੁਰਿੰਦਰਪਾਲ ਸਿੰਘ)- ਡਾ. ਸੈਫੁਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਕਿੰਡਨ ਗਾਰਡਨ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਲਈ ਸਮੈਸਟਰ ਪ੍ਰੀਖਿਆਵਾਂ ਤੋਂ ਬਾਅਦ ਫਨ ਆਇਲੈਂਡ ਦਾ ਵਿਸ਼ੇਸ਼ ਦੌਰਾ ਕਰਵਾਇਆ ਗਿਆ। ਸਕੂਲ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਅਤੇ ਡਾਇਰੈਕਟਰ ਸੁਨੀਤਾ ਗਰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਏ ਇਸ ਦੌਰੇ ਦਾ ਮਕਸਦ ਬੱਚਿਆਂ ਨੂੰ ਪ੍ਰੀਖਿਆਵਾਂ ਦੀ ਰੁਝੇਵਿਆਂ ਭਰੀ ਦਿਨਚਰਿਆ ਤੋਂ ਬਾਅਦ ਤਣਾਅ-ਮੁਕਤ ਮਾਹੌਲ ਵਿਚ ਖੇਡਣ ਅਤੇ ਮਨੋਰੰਜਨ ਕਰਨ ਦਾ ਮੌਕਾ ਦੇਣਾ ਸੀ। ਫਨ ਆਇਲੈਂਡ ਪਹੁੰਚ ਕੇ ਬੱਚਿਆਂ ਨੇ ਵੱਖ-ਵੱਖ ਵਾਟਰ ਗੇਮਜ਼, ਝੂਲਿਆਂ ਅਤੇ ਮਨੋਰੰਜਕ ਗਤੀਵਿਧੀਆਂ ਵਿਚ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਉਨ੍ਹਾਂ ਨੇ ਗੀਤ-ਸੰਗੀਤ ‘ਤੇ ਡਾਂਸ ਕੀਤਾ ਅਤੇ ਆਪਣੇ ਸਹਿਪਾਠੀਆਂ ਤੇ ਅਧਿਆਪਕਾਂ ਨਾਲ ਖੂਬ ਮਸਤੀ ਕੀਤੀ। ਬੱਚਿਆਂ ਲਈ ਕਮਿਊਨਿਟੀ ਲੰਚ ਅਤੇ ਸਨੈਕਸ ਦਾ ਵੀ ਪ੍ਰਬੰਧ ਕੀਤਾ ਗਿਆ, ਜਿਸ ਦਾ ਉਨ੍ਹਾਂ ਨੇ ਇਕੱਠੇ ਬੈਠ ਕੇ ਭਰਪੂਰ ਆਨੰਦ ਲਿਆ। ਇਸ ਦੌਰੇ ਨਾਲ ਬੱਚਿਆਂ ਨੂੰ ਕਲਾਸ ਰੂਮ ਤੋਂ ਬਾਹਰ ਨਵੇਂ ਮਾਹੌਲ ਦਾ ਤਜਰਬਾ ਮਿਲਿਆ। ਚੇਅਰਮੈਨ ਐਡਵੋਕੇਟ ਸੁਨੀਲ ਗਰਗ ਨੇ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸਿਰਫ਼ ਕਿਤਾਬੀ ਸਿੱਖਿਆ ਹੀ ਕਾਫ਼ੀ ਨਹੀਂ ਹੈ। ਪੜ੍ਹਾਈ ਦੇ ਨਾਲ ਖੇਡ, ਮਨੋਰੰਜਨ ਅਤੇ ਖ਼ੁਸ਼ਹਾਲ ਮਾਹੌਲ ਵੀ ਜ਼ਰੂਰੀ ਹੈ। ਡਾਇਰੈਕਟਰ ਸੁਨੀਤਾ ਗਰਗ ਨੇ ਕਿਹਾ ਕਿ ਬੱਚਿਆਂ ਦੀ ਸਿੱਖਿਆ ਕਲਾਸ ਰੂਮ ਤੱਕ ਸੀਮਤ ਨਹੀਂ ਹੋਣੀ ਚਾਹੀਦੀ। ਖੇਡ, ਸੰਗੀਤ, ਮਨੋਰੰਜਨ ਅਤੇ ਨਵੇਂ ਸਥਾਨਾਂ ਦੇ ਤਜਰਬੇ ਵੀ ਉਨ੍ਹਾਂ ਦੀ ਸ਼ਖ਼ਸੀਅਤ ਦੇ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਪਿਛਲੀ ਖ਼ਬਰ ਮਾਰਕੀਟ ਕਮੇਟੀ ਬੱਧਨੀ ਕਲਾਂ ਵਿਖੇ ਜਸਪ੍ਰੀਤ ਸਿੰਘ ਨੇ ਬਤੌਰ ਸਕੱਤਰ ਚਾਰਜ ਸੰਭਾਲਿਆ ਅਗਲੀ ਖ਼ਬਰ ਮੈਕਰੋ ਗਲੋਬਲ ਸਟੱਡੀ ਵੀਜ਼ਾ, ਆਈਲਟਸ ਅਤੇ ਪੀ.ਟੀ.ਈ. ਕੋਚਿੰਗ ਲਈ ਬਣਿਆ ਮੋਹਰੀ-ਡੱਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।