ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਭਲਕੇ 1500 ਤੋਂ ਵਧੇਰੇ ਨੌਜਵਾਨ, ਖਿਡਾਰੀ ਤੇ ਮੋਗਾ ਵਾਸੀ ਲੈਣਗੇ ਹਿੱਸਾ
ਮੋਗਾ, 6 ਅਕਤੂਬਰ (ਸੁਰਿੰਦਰਪਾਲ ਸਿੰਘ)- ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ 8 ਅਕਤੂਬਰ ਨੂੰ ਵਿਸ਼ੇਸ਼ ਮੈਰਾਥਨ ਕਰਵਾਈ ਜਾ ਰਹੀ ਹੈ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਜਸਪਿੰਦਰ ਸਿੰਘ ਨੇ ਵੀਡੀਓ ਕਾਨਫ਼ਰੰਸ ਰਾਹੀਂ ਮੈਰਾਥਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਸਬੰਧਿਤ ਵਿਭਾਗਾਂ ਨੂੰ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
ਅਜੀਤ ਡੈਸਕ
07-10-2026