07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

‘ ਹਰ ਘਰ ਅਕਾਲੀ ਦਲ’ ਮੁਹਿੰਮ ਤਹਿਤ ਮੱਖਣ ਬਰਾੜ ਨੇ ਸਰਗਰਮੀਆਂ ਕੀਤੀਆਂ ਤੇਜ਼ ਵਰਕਰਾਂ ਨੂੰ ਘਰ-ਘਰ ਜਾ ਕੇ ਪਾਰਟੀ ਦਾ ਸੰਦੇਸ਼ ਪਹੁੰਚਾਉਣ ਦੀ ਕੀਤੀ ਅਪੀਲ

ਕਿਸ਼ਨਪੁਰਾ ਕਲਾਂ, 6 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪੰਜਾਬ ਭਰ ਵਿਚ ਚਲਾਈ ਜਾ ਰਹੀ ‘ਹਰ ਘਰ ਅਕਾਲੀ ਦਲ’ ਮੁਹਿੰਮ ਤਹਿਤ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਇਸੇ ਤਹਿਤ ਪਿੰਡ ਕੋਕਰੀ ਵਹਿਣੀਵਾਲ ਵਿਖੇ ਗੁਰਚਰਨ ਸਿੰਘ ਸਿੱਧੂ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਕੀਤੀ ਗਈ।

ਕੋਕਰੀ ਵਹਿਣੀਵਾਲ ਵਿਖੇ ਮੀਟਿੰਗ ਦੌਰਾਨ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ| ਤਸਵੀਰ: ਅਮੋਲਕ ਸਿੰਘ ਕਲਸੀ 07-10-2026
ਕਿਸ਼ਨਪੁਰਾ ਕਲਾਂ, 6 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪੰਜਾਬ ਭਰ ਵਿਚ ਚਲਾਈ ਜਾ ਰਹੀ ‘ਹਰ ਘਰ ਅਕਾਲੀ ਦਲ’ ਮੁਹਿੰਮ ਤਹਿਤ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਇਸੇ ਤਹਿਤ ਪਿੰਡ ਕੋਕਰੀ ਵਹਿਣੀਵਾਲ ਵਿਖੇ ਗੁਰਚਰਨ ਸਿੰਘ ਸਿੱਧੂ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੀ ਧਰਤੀ, ਪੰਜਾਬੀਅਤ ਅਤੇ ਪੰਥ ਦੀ ਮਜ਼ਬੂਤ ਆਵਾਜ਼ ਬਣ ਕੇ ਲੋਕਾਂ ਦੇ ਹੱਕਾਂ ਦੀ ਰਾਖੀ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਹਾਲਾਤਾਂ ਤੋਂ ਚਿੰਤਤ ਹਨ ਅਤੇ ਸੂਬੇ ਵਿਚ ਅਮਨ-ਸ਼ਾਂਤੀ, ਵਿਕਾਸ ਅਤੇ ਲੋਕ-ਹਿੱਤਾਂ ਨੂੰ ਮੁੜ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ‘ਹਰ ਘਰ ਅਕਾਲੀ ਦਲ’ ਮੁਹਿੰਮ ਦਾ ਮਕਸਦ ਸਿਰਫ ਚੋਣਾਂ ਤੱਕ ਸੀਮਤ ਨਹੀਂ ਸਗੋਂ ਸ਼੍ਰੋਮਣੀ ਅਕਾਲੀ ਦਲ ਦੇ ਲੰਬੇ ਇਤਿਹਾਸ, ਪੰਜਾਬ ਅਤੇ ਪੰਜਾਬੀਆਂ ਲਈ ਕੀਤੇ ਗਏ ਕੰਮਾਂ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਵਿਚ ਹੋਏ ਵਿਕਾਸ ਕਾਰਜਾਂ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ। ਹਲਕਾ ਇੰਚਾਰਜ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਸੰਦੇਸ਼ ਲੋਕਾਂ ਤੱਕ ਪਹੁੰਚਾਉਣ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਪੂਰੀ ਤਨਦੇਹੀ ਨਾਲ ਜਥੇਬੰਦਕ ਤਿਆਰੀਆਂ ਵਿਚ ਜੁੱਟ ਜਾਣ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਹਰ ਵਰਕਰ ਦੀ ਭੂਮਿਕਾ ਅਹਿਮ ਹੈ। ਇਸ ਮੌਕੇ ਪਾਰਟੀ ਦੀ ਚੜ੍ਹਦੀ ਕਲਾ, ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਅਤੇ ਪਿੰਡ ਪੱਧਰ ’ਤੇ ਪਾਰਟੀ ਦੀਆਂ ਸਰਗਰਮੀਆਂ ਵਧਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਪਾਰਟੀ ਵਰਕਰਾਂ ਨੇ ਆਪਣੇ ਸੁਝਾਅ ਪੇਸ਼ ਕਰਦਿਆਂ ਹਲਕਾ ਇੰਚਾਰਜ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਗੇ। ਇਸ ਮੌਕੇ ਹਰਭਜਨ ਸਿੰਘ ਸਾਬਕਾ ਸਰਪੰਚ, ਜਗਰਾਜ ਸਿੰਘ ਸਿੱਧੂ, ਗੁਰਚਰਨ ਸਿੰਘ ਸਿੱਧੂ, ਸਰਬਣ ਸਿੰਘ ਪ੍ਰਧਾਨ, ਗੁਰਦੀਪ ਸਿੰਘ ਤੂਰ ਸਰਕਲ ਪ੍ਰਧਾਨ, ਸੂਬੇਦਾਰ ਗੁਰਮੀਤ ਸਿੰਘ ਮੱਲ੍ਹੀ ਸਰਕਲ ਪ੍ਰਧਾਨ, ਕੁਲਜੀਤ ਸਿੰਘ ਸੂਬੇਦਾਰ, ਤੇਜਿੰਦਰ ਸਿੰਘ ਚੀਮਾ, ਕੁਲਦੀਪ ਸਿੰਘ, ਸ਼ਿੰਗਾਰਾ ਸਿੰਘ, ਹਰਦੇਵ ਸਿੰਘ ਕਾਕਾ, ਪ੍ਰੀਤਮ ਸਿੰਘ, ਬਲਵਿੰਦਰ ਸਿੰਘ, ਬਲਜੀਤ ਸਿੰਘ, ਜਗਜੀਤ ਸਿੰਘ,ਰਾਜਾ ਸਿੰਘ, ਦਲਜੀਤ ਸਿੰਘ, ਅਜੈਬ ਸਿੰਘ, ਕੁਲਵਿੰਦਰ ਸਿੰਘ, ਬਲਜੀਤ ਸਿੰਘ , ਹਰਪ੍ਰੀਤ ਸਿੰਘ ਸਿੱਧੂ ਸਮੇਤ ਵੱਡੀ ਗਿਣਤੀ ਵਿਚ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ’ਚ ਵਿਗਿਆਨ ਦੇ ਅਧਿਆਪਕਾਂ ਲਈ ਵਿਸ਼ੇਸ਼ ਵਰਕਸ਼ਾਪ ਅਗਲੀ ਖ਼ਬਰ ਪੱਤਰਕਾਰ ਸਰਬਜੀਤ ਸਿੰਘ ਰੌਲੀ ਦੇ ਪਿਤਾ ਮਲਕੀਤ ਸਿੰਘ ਨੂੰ ਅੰਤਿਮ ਵਿਦਾਇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।