08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੱਤਵੀਂ ਬੱਸ ਕੀਤੀ ਰਵਾਨਾ

ਕਿਸ਼ਨਪੁਰਾ ਕਲਾਂ, 7 ਅਕਤੂਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਭਿੰਡਰ ਕਲਾਂ ਤੋਂ ਅੱਜ ਸੱਤਵੀਂ ਬੱਸ ਸ਼ਰਧਾਲੂਆਂ ਨੂੰ ਲੈ ਕੇ ਵੱਖ-ਵੱਖ ਇਤਿਹਾਸਕ ਗੁਰਧਾਮਾਂ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਈ। ਬੱਸ ਨੂੰ ਬਲਾਕ ਸੰਮਤੀ ਧਰਮਕੋਟ ਦੇ ਚੇਅਰਮੈਨ ਅਮਰਦੀਪ ਸਿੰਘ ਮਨੀਲਾ ਵਲੋਂ ਸ਼ਰਧਾ ਸਤਿਕਾਰ ਨਾਲ ਰਵਾਨਾ ਕੀਤਾ ਗਿਆ।

ਅਜੀਤ ਡੈਸਕ 08-10-2026
ਕਿਸ਼ਨਪੁਰਾ ਕਲਾਂ, 7 ਅਕਤੂਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਭਿੰਡਰ ਕਲਾਂ ਤੋਂ ਅੱਜ ਸੱਤਵੀਂ ਬੱਸ ਸ਼ਰਧਾਲੂਆਂ ਨੂੰ ਲੈ ਕੇ ਵੱਖ-ਵੱਖ ਇਤਿਹਾਸਕ ਗੁਰਧਾਮਾਂ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਈ। ਬੱਸ ਨੂੰ ਬਲਾਕ ਸੰਮਤੀ ਧਰਮਕੋਟ ਦੇ ਚੇਅਰਮੈਨ ਅਮਰਦੀਪ ਸਿੰਘ ਮਨੀਲਾ ਵਲੋਂ ਸ਼ਰਧਾ ਸਤਿਕਾਰ ਨਾਲ ਰਵਾਨਾ ਕੀਤਾ ਗਿਆ। ਇਸ ਮੌਕੇ ਅਮਰਦੀਪ ਸਿੰਘ ਮਨੀਲਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸੰਗਤਾਂ ਲਈ ਇਕ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਸ਼ਰਧਾਲੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਰਾਮ ਤੀਰਥ, ਬੀੜ ਬਾਬਾ ਬੁੱਢਾ ਸਾਹਿਬ, ਸ੍ਰੀ ਤਰਨ ਤਾਰਨ ਸਾਹਿਬ ਸਮੇਤ ਹੋਰ ਪ੍ਰਮੁੱਖ ਧਾਰਮਿਕ ਤੇ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਨਗੇ। ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਆਵਾਜਾਈ ਸਮੇਤ ਹੋਰ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਚੇਅਰਮੈਨ ਨੇ ਕਿਹਾ ਕਿ ਇਸ ਯੋਜਨਾ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਭਿੰਡਰ ਕਲਾਂ ਤੋਂ ਹੁਣ ਤੱਕ ਸੱਤ ਬੱਸਾਂ ਰਾਹੀਂ ਸੰਗਤਾਂ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਚੁੱਕੀਆਂ ਹਨ। ਇਸ ਮੌਕੇ ਕੈਪਟਨ ਹਰਨੇਕ ਸਿੰਘ, ਪਰਜਿੰਦਰ ਸਿੰਘ, ਉਂਕਾਰ ਸਿੰਘ, ਗੁਰਬਚਨ ਸਿੰਘ ਗੱਚੀ, ਨਿਰਭੈ ਸਿੰਘ, ਨਛੱਤਰ ਸਿੰਘ ਛੱਤਾ, ਹਰਨੇਕ ਸਿੰਘ ਫੌਜੀ, ਸ਼ਮਸ਼ੇਰ ਸਿੰਘ ਸਾਬਕਾ ਮੈਂਬਰ ਸਮੇਤ ਹੋਰ ਵੀ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ’ਚ ਏਂਜਲ ਹਾਰਟ ਕਾਨਵੈਂਟ ਸਕੂਲ ਦੀ ਸ਼ਾਨਦ... ਅਗਲੀ ਖ਼ਬਰ ਬਾਬਾ ਸਾਧੂ ਸ਼ਾਹ ਦੀ ਯਾਦ ’ਚ ਸੱਭਿਆਚਾਰਕ ਮੇਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।