ਖ਼ੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ
ਕਟਾਰੂਚੱਕ ਵਲੋਂ ਮੋਗਾ ਵਿਖੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ
ਮੋਗਾ, 7 ਅਕਤੂਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਮੋਗਾ ਦੀ ਅਨਾਜ ਮੰਡੀ ਦਾ ਦੌਰਾ ਕਰ ਕੇ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਮੰਡੀ ਵਿਚ ਝੋਨਾ ਵੇਚਣ ਆਏ ਕਿਸਾਨਾਂ ਨਾਲ ਗੱਲਬਾਤ ਕਰ ਕੇ ਖ਼ਰੀਦ ਪ੍ਰਕਿਰਿਆ ਸਬੰਧੀ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਸੁਝਾਅ ਵੀ ਸੁਣੇ।
ਪ
ਪਾਥਵੇਅਜ਼ ਸਕੂਲ ਦੇ ਵਿਦਿਆਰਥੀਆਂ ਦੀ ਹੌਸਲਾ ਅਫ਼ਾਜਾਈ ਸਮੇਂ ਪ੍ਰਬੰਧਕ ਤੇ ਸਟਾਫ਼।
08-10-2026
ਮੋਗਾ, 7 ਅਕਤੂਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਮੋਗਾ ਦੀ ਅਨਾਜ ਮੰਡੀ ਦਾ ਦੌਰਾ ਕਰ ਕੇ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਮੰਡੀ ਵਿਚ ਝੋਨਾ ਵੇਚਣ ਆਏ ਕਿਸਾਨਾਂ ਨਾਲ ਗੱਲਬਾਤ ਕਰ ਕੇ ਖ਼ਰੀਦ ਪ੍ਰਕਿਰਿਆ ਸਬੰਧੀ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਸੁਝਾਅ ਵੀ ਸੁਣੇ। ਇਸ ਮੌਕੇ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਸ, ਚੇਅਰਮੈਨ ਮਾਰਕੀਟ ਕਮੇਟੀ ਹਰਜਿੰਦਰ ਸਿੰਘ ਰੋਡੇ, ਵਧੀਕ ਡਿਪਟੀ ਕਮਿਸ਼ਨਰ (ਜ) ਜਸਪਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਇਨ੍ਹਾਂ ਪ੍ਰਬੰਧਾਂ ਦੀ ਲਗਾਤਾਰ ਸਮੀਖਿਆ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਸ ਵਾਰ ਝੋਨੇ ਦੀ ਬੰਪਰ ਫ਼ਸਲ ਹੋਣ ਦੀ ਸੰਭਾਵਨਾ ਹੈ ਅਤੇ ਮੰਡੀਆਂ ਵਿਚ ਲਗਾਤਾਰ ਫ਼ਸਲ ਦੀ ਆਮਦ ਹੋ ਰਹੀ ਹੈ। ਸਰਕਾਰ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸਾਨਾਂ ਨੂੰ ਮੰਡੀ ਵਿਚ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਕਟਾਰੂਚੱਕ ਨੇ ਦੱਸਿਆ ਕਿ ਹੁਣ ਤੱਕ ਮੰਡੀਆਂ ਦੇ ਅੰਦਰ 8.50 ਲੱਖ ਮੀਟਰਿਕ ਟਨ ਝੋਨਾ ਪਹੁੰਚਿਆ ਹੈ ਜਿਸ ਵਿਚੋਂ 7.67 ਲੱਖ ਮੀਟਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ। ਕਿਸਾਨਾਂ ਨੂੰ 1221 ਕਰੋੜ ਰੁਪਏ ਫ਼ਸਲ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਕਿਸਾਨ ਮਜ਼ਦੂਰ ਆੜ੍ਹਤੀਏ, ਮਿਲਰਜ਼ ਕਿਸੇ ਨੂੰ ਵੀ ਦਿੱਕਤ ਨਹੀਂ ਆਵੇਗੀ। ਖ਼ਰੀਦੀ ਗਈ ਫ਼ਸਲ ਦੀ ਅਦਾਇਗੀ ਵੀ ਕਿਸਾਨਾਂ ਦੇ ਖਾਤਿਆਂ ਵਿਚ ਨਿਰਧਾਰਿਤ ਸਮੇਂ ਅੰਦਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਪਸ਼ਟ ਨਿਰਦੇਸ਼ ਹਨ ਕਿ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਨਾ ਆਵੇ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ ਪੂਰੀ ਤਰ੍ਹਾਂ ਪੱਕਣ ਉਪਰੰਤ ਅਤੇ ਨਿਰਧਾਰਿਤ ਨਮੀ ਦੇ ਮਾਪਦੰਡਾਂ ਅਨੁਸਾਰ ਸੁਕਾ ਕੇ ਹੀ ਮੰਡੀਆਂ ਵਿਚ ਲੈ ਕੇ ਆਉਣ। ਮੋਗਾ ਜ਼ਿਲ੍ਹੇ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮੋਗਾ ਦੀ ਮੰਡੀ ਵਿਚ ਹੁਣ ਤੱਕ 2736 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 2048 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਸੁਖਵਿੰਦਰ ਸਿੰਘ ਗਿੱਲ, ਜ਼ਿਲ੍ਹਾ ਮੰਡੀ ਅਫ਼ਸਰ ਜਸਵੀਰ ਸਿੰਘ ਬਰਾੜ, ਮਾਰਕੀਟ ਕਮੇਟੀ ਦੇ ਸਕੱਤਰ ਹਰਸ਼ਵੰਤ ਸਿੰਘ, ਮਾਰਕਫੈਡ ਦੇ ਡੀ.ਐਮ. ਸਚਿਨ ਗਰਗ, ਮੈਨੇਜਰ ਹਰਮਨਜਿੰਦਰ ਸਿੰਘ, ਵੇਅਰ ਹਾਊਸ ਦੇ ਡੀ.ਐਮ. ਸੁਖਵਿੰਦਰ ਸਿੰਘ, ਏ.ਡੀ.ਐਮ. ਦਪਿੰਦਰਜੀਤ ਸਿੰਘ, ਮੈਨੇਜਰ ਰਾਜਨ ਖੰਨਾ, ਪਨਸਪ ਦੇ ਡੀ.ਐਮ. ਮਨਪ੍ਰੀਤ ਸਿੰਘ, ਪਨਗਰੇਨ ਦੇ ਏ.ਐਫ.ਐਸ.ਓ. ਗੁਰਲਾਲ ਸਿੰਘ, ਇੰਸਪੈਕਟਰ ਜਗਦੀਪ ਸਿੰਘ ਧਾਲੀਵਾਲ, ਮਾਰਕੀਟ ਕਮੇਟੀ ਸੁਪਰਵਾਈਜ਼ਰ ਬਲਵੰਤ ਸਿੰਘ, ਜਗਰੂਪ ਸਿੰਘ ਬਹੋਨਾ, ਨਿਰਮਲ ਸਿੰਘ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਸਮੀਰ ਜੈਨ, ਸਕੱਤਰ ਰਾਹੁਲ ਗਰਗ, ਸੀਨੀਅਰ ਵਾਈਸ ਪ੍ਰਧਾਨ ਨੈਬ ਸਿੰਘ, ਅਜੈ ਮੰਗਲਾ, ਸੂਰਜ ਜੈਨ, ਬਿਪਨ ਕੁਮਾਰ ਬਿੱਟਾ, ਮੁਰਾਰੀ ਸਿੰਗਲਾ, ਕੈਸ਼ੀਅਰ ਹਿਤੇਸ਼ ਗੋਇਲ, ਰਵੀ ਧੀਰ, ਕਸ਼ਿਸ਼ ਬਾਂਸਲ, ਪ੍ਰਦੀਪ ਮੰਗਲਾ, ਵਿਨੋਦ ਕੁਮਾਰ ਰਾਜਪਾਲ, ਸੰਚਿਤ ਧੀਰ ਆਦਿ ਹਾਜ਼ਰ ਸਨ।