09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਬਿਜਲੀ ਦੇ ਲੰਮੇ ਕੱਟਾਂ ਤੋਂ ਰਾਹਤ ਲਈ ਐਸ. ਡੀ. ਓ. ਨੂੰ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਦਿੱਤਾ ਮੰਗ ਪੱਤਰ

ਫ਼ਤਿਹਗੜ੍ਹ ਪੰਜਤੂਰ, 8 ਅਕਤੂਬਰ (ਜਸਵਿੰਦਰ ਸਿੰਘ ਪੋਪਲੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਜੋੜਨ ਵਾਲੇ ਗੁਰਮੁਖ ਪਿਆਰੇ ਭਾਈ ਸਰਵਨ ਸਿੰਘ ਸਰਪੰਚ ਪਿੰਡ ਚੋਟੀਆਂ ਨਾਲ ਪਿਆਰ ਰੱਖਣ ਵਾਲੀਆਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਬੁੱਢਾ ਸਾਹਿਬ ਜੀ ਦੇ ਜੋੜ ਮੇਲੇ ਦੇ ਸੰਬੰਧ ਵਿਚ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਤਿੰਨ ਦਿਨਾਂ ਸਮਾਗਮ ਦੇ ਅਖੀਰਲੇ ਦਿਨ ਭੋਗ ਉਪਰੰਤ ਖੁੱਲ੍ਹੇ ਪੰਡਾਲ ਵਿਚ ਧਾਰਮਿਕ ਦੀਵਾਨ ਸਜਾਏ ਗਏ।

ਬਾਬਾ ਬੁੱਢਾ ਸਾਹਿਬ ਜੀ ਦੇ ਜੋੜ ਮੇਲੇ ਸਬੰਧੀ ਕਰਵਾਏ ਸਮਾਗਮ ਵਿਚ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਦੇ ਹੋਏ ਭਾਈ ਸਰਵਣ ਸਿੰਘ ਚੋਟੀਆਂ, ਹੇਠਾਂ ਸੰਗਤਾਂ ਦਾ ਇਕੱਠ। ਤਸਵੀਰ : ਪੋਪਲੀ 09-10-2026
ਫ਼ਤਿਹਗੜ੍ਹ ਪੰਜਤੂਰ, 8 ਅਕਤੂਬਰ (ਜਸਵਿੰਦਰ ਸਿੰਘ ਪੋਪਲੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਜੋੜਨ ਵਾਲੇ ਗੁਰਮੁਖ ਪਿਆਰੇ ਭਾਈ ਸਰਵਨ ਸਿੰਘ ਸਰਪੰਚ ਪਿੰਡ ਚੋਟੀਆਂ ਨਾਲ ਪਿਆਰ ਰੱਖਣ ਵਾਲੀਆਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਬੁੱਢਾ ਸਾਹਿਬ ਜੀ ਦੇ ਜੋੜ ਮੇਲੇ ਦੇ ਸੰਬੰਧ ਵਿਚ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਤਿੰਨ ਦਿਨਾਂ ਸਮਾਗਮ ਦੇ ਅਖੀਰਲੇ ਦਿਨ ਭੋਗ ਉਪਰੰਤ ਖੁੱਲ੍ਹੇ ਪੰਡਾਲ ਵਿਚ ਧਾਰਮਿਕ ਦੀਵਾਨ ਸਜਾਏ ਗਏ। ਜਿਸ ਦੌਰਾਨ ਭਾਈ ਸਰਬਜੀਤ ਸਿੰਘ ਵਲੋਂ ਕੀਰਤਨ, ਕਥਾ ਵਿਚਾਰਾਂ ਨਾਲ ਸਾਂਝ ਪਾਈ। ਉੱਥੇ ਹੀ ਗੁਰੂ ਘਰ ਦੇ ਕਵੀਸ਼ਰੀ ਜਥਿਆਂ ਵਲੋਂ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਗਿਆ। ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਸਮਾਗਮ ਦੌਰਾਨ ਧਾਰਮਿਕ ਰਾਜਨੀਤਿਕ, ਸਮਾਜਿਕ ਸ਼ਖ਼ਸੀਅਤਾਂ ਵੱਡੇ ਪੱਧਰ ‘ਤੇ ਸ਼ਾਮਲ ਹੋਈਆਂ ਜਿਨ੍ਹਾਂ ਵਿਚ ਬਾਬਾ ਮੰਗਾ ਸਿੰਘ ਹਜ਼ੂਰ ਸਾਹਿਬ ਵਾਲੇ, ਨਾਨਕਸਰ ਸੰਪਰਦਾ ਤੋਂ ਬਾਬਾ ਹਰੀ ਸਿੰਘ, ਬਾਬਾ ਕਾਲਾ ਸਿੰਘ ਹਜ਼ੂਰ ਸਾਹਿਬ ਵਾਲੇ, ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ, ਸ਼੍ਰੋਮਣੀ ਅਕਾਲੀ ਦਲ ਹਲਕਾ ਜ਼ੀਰਾ ਦੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ, ਕਾਂਗਰਸ ਪਾਰਟੀ ਦੇ ਧਰਮਕੋਟ ਤੋਂ ਸਾਬਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ, ਕਾਂਗਰਸ ਪਾਰਟੀ ਦੇ ਹਲਕਾ ਜ਼ੀਰਾ ਤੋਂ ਯੂਥ ਆਗੂ ਮਹਿਕਦੀਪ ਸਿੰਘ ਜ਼ੀਰਾ, ਅਕਾਲੀ ਦਲ ਵਾਰਸ ਪੰਜਾਬ ਦੇ ਬਾਬਾ ਸਾਹਿਬ ਸਿੰਘ ਵਿਰਕ ਲਲਿਹਾਂਦੀ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਨੇ ਹਾਜ਼ਰੀ ਲਵਾਈ। ਸਮਾਗਮ ਦੌਰਾਨ ਭਾਈ ਸਰਵਣ ਸਿੰਘ ਸਰਪੰਚ ਚੋਟੀਆਂ ਵਲੋਂ ਪਹੁੰਚੀਆਂ ਧਾਰਮਿਕ, ਰਾਜਨੀਤਿਕ, ਸਮਾਜਿਕ, ਸ਼ਖ਼ਸੀਅਤਾਂ ਅਤੇ ਜਥਿਆਂ ਅਤੇ ਸੇਵਾਦਾਰਾਂ ਦਾ ਸਨਮਾਨ ਕੀਤਾ ਗਿਆ। ਇਸ ਦੌਰਾਨ ਸੇਵਾਦਾਰ ਜਸਵੰਤ ਸਿੰਘ ਜੱਸ ਤੇ ਸਾਥੀ ਸੇਵਾਦਾਰਾਂ ਬਹੁਤ ਹੀ ਤਾਲਮੇਲ ਅਤੇ ਸੁਚੱਜੇ ਢੰਗ ਨਾਲ ਲੰਗਰਾਂ ਦੇ ਪ੍ਰਬੰਧ ਚਲਾ ਰਹੇ ਸਨ। ਜ਼ਿਕਰਯੋਗ ਹੈ ਕਿ ਭਾਈ ਸਰਵਣ ਸਿੰਘ ਸਰਪੰਚ ਚੋਟੀਆਂ ਜਿੱਥੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਜੋੜਦੇ ਹਨ ਉੱਥੇ ਹੀ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦਾ ਵੀ ਦਿਹਾੜਾ ਮਨਾਉਂਦੇ ਹਨ ਉਸ ਸਮੇਂ ਵੀ ਸੰਗਤਾਂ ਪੂਰੇ ਉਤਸ਼ਾਹ ਨਾਲ ਉਸ ਸਮਾਗਮ ਵਿਚ ਹਾਜ਼ਰੀਆਂ ਭਰਦੀਆਂ ਹਨ। ਇਸ ਮੌਕੇ ਸਰਕਲ ਪ੍ਰਧਾਨ ਬਲਜੀਤ ਸਿੰਘ ਕੰਗ, ਚੇਅਰਮੈਨ ਗੁਰਤਾਰ ਸਿੰਘ ਕਮਾਲ ਕੇ, ਯੂਥ ਆਗੂ ਸੋਹਨਾ ਖੇਲਾ, ਸਾਬਕਾ ਚੇਅਰਮੈਨ ਦਰਸ਼ਨ ਸਿੰਘ ਲਲਿਹਾਂਦੀ, ਦਲੇਰ ਸਿੰਘ ਚੋਟੀਆਂ, ਯੂਥ ਸਰਕਲ ਪ੍ਰਧਾਨ ਗੁਰਭੇਜ ਸਿੰਘ ਮੁੰਡੀ ਜਮਾਲ, ਸੁਰਜੀਤ ਸਿੰਘ ਥਿੰਦ, ਮਨਜੀਤ ਸਿੰਘ ਤੂਰ, ਦਲਬੀਰ ਸਿੰਘ ਵਿਰਕ, ਪ੍ਰਧਾਨ ਰਸ਼ਪਾਲ ਸਿੰਘ ਮੁੰਡੀ ਜਮਾਲ, ਮਨਵੀਰ ਸਿੰਘ ਸੰਧੂ ਮੁੰਡੀ ਜਮਾਲ, ਡਾ. ਰਸ਼ਪਾਲ ਸਿੰਘ, ਡਾ. ਨਿਰਮਲ ਸਿੰਘ ਬੌਬੀ, ਸ਼ਹਿਰੀ ਪ੍ਰਧਾਨ ਭੁਪੇਸ਼ ਗਰਗ, ਚੰਦਰ ਸ਼ੇਖਰ ਬਾਂਸਲ, ਅਜੈਬ ਸਿੰਘ ਲਲਿਹਾਂਦੀ, ਕਿਸਾਨ ਆਗੂ ਸੁੱਖਾ ਸਿੰਘ ਵਿਰਕ, ਤਰਸੇਮ ਸਿੰਘ ਜੰਗ, ਸਰਪੰਚ ਰਾਜਵੀਰ ਸਿੰਘ ਕੰਗ, ਨਿਸ਼ਾਨ ਸਿੰਘ ਬਾਠ, ਗੁਰਮੇਲ ਸਿੰਘ ਬੁਰਜ, ਸਾਬਕਾ ਸਰਪੰਚ ਅਮਰਦੀਪ ਸਿੰਘ ਢਿੱਲੋਂ ਤੋਤੇ ਵਾਲਾ, ਸਾਬਕਾ ਸਰਪੰਚ ਹਰਪ੍ਰੀਤ ਸਿੰਘ ਸ਼ੇਰੇਵਾਲਾ, ਗੁਰਜੰਟ ਸਿੰਘ ਸੋਢੀ ਤੋਂ ਇਲਾਵਾ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਮੋਗਾ ਦੇ 353 ਪ੍ਰਾਇਮਰੀ ਸਮੇਤ ਸਮੂਹ ਸਕੂਲਾਂ ’ਚ ‘ਮੈਗਾ ਮਾਪੇ-ਅਧਿਆਪਕ ਮਿਲਣੀ’ ਅੱਜ ਅਗਲੀ ਖ਼ਬਰ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕੈਂਪ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।