10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਆਪ ਵਾਲਿਆਂ ਦੀ ਅਖੌਤੀ ਇਨਕਲਾਬੀ ਅਤੇ ਕੱਟੜ ਇਮਾਨਦਾਰੀ ਆਈ ਸਾਹਮਣੇ-ਐੱਡ. ਰਵੀ ਗਰੇਵਾਲ

ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਜਿਹੜੀ ਆਪ ਸਰਕਾਰ ਵਾਲੇ ਸਰਕਾਰ ਬਣਨ ਤੋਂ ਪਹਿਲਾਂ ਸਿਰਾਂ ‘ਤੇ ਪੀਲੀਆਂ ਪੱਗਾਂ ਬੰਨ੍ਹ ਕੇ ਅਖੌਤੀ ਇਨਕਲਾਬ ਦਾ ਮਖੌਟਾ ਪਾ ਕੇ ਆਪਣੇ ਆਪ ਨੂੰ ਕੱਟੜ ਇਮਾਨਦਾਰ ਕਹਿੰਦੇ ਸਨ, ਹੁਣ ਉਨ੍ਹਾਂ ਵਲੋਂ ਲੋਕਾਂ ਦੇ ਪੈਸੇ ਨਾਲ ਸੱਤਾ ਦੀ ਦੁਰਵਰਤੋਂ ਕਰਦਿਆਂ ਕੀਤੇ ਘੁਟਾਲੇ ਸਾਹਮਣੇ ਆ ਰਹੇ ਹਨ ਅਤੇ ਪੁੱਡਾ ਤੇ ਗਲਾਡਾ ਵਿਚ ਕੀਤੇ ਦਸ ਹਜ਼ਾਰ ਕਰੋੜ ਦੇ ਗ਼ਬਨ ਨਾਲ ਕੱਟੜ ਇਮਾਨਦਾਰੀ ਸਭ ਦੇ ਸਾਹਮਣੇ ਆ ਗਈ ਹੈ ਅਤੇ ਸੀ. ਬੀ.

ਅਜੀਤ ਡੈਸਕ 10-10-2026
ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਜਿਹੜੀ ਆਪ ਸਰਕਾਰ ਵਾਲੇ ਸਰਕਾਰ ਬਣਨ ਤੋਂ ਪਹਿਲਾਂ ਸਿਰਾਂ ‘ਤੇ ਪੀਲੀਆਂ ਪੱਗਾਂ ਬੰਨ੍ਹ ਕੇ ਅਖੌਤੀ ਇਨਕਲਾਬ ਦਾ ਮਖੌਟਾ ਪਾ ਕੇ ਆਪਣੇ ਆਪ ਨੂੰ ਕੱਟੜ ਇਮਾਨਦਾਰ ਕਹਿੰਦੇ ਸਨ, ਹੁਣ ਉਨ੍ਹਾਂ ਵਲੋਂ ਲੋਕਾਂ ਦੇ ਪੈਸੇ ਨਾਲ ਸੱਤਾ ਦੀ ਦੁਰਵਰਤੋਂ ਕਰਦਿਆਂ ਕੀਤੇ ਘੁਟਾਲੇ ਸਾਹਮਣੇ ਆ ਰਹੇ ਹਨ ਅਤੇ ਪੁੱਡਾ ਤੇ ਗਲਾਡਾ ਵਿਚ ਕੀਤੇ ਦਸ ਹਜ਼ਾਰ ਕਰੋੜ ਦੇ ਗ਼ਬਨ ਨਾਲ ਕੱਟੜ ਇਮਾਨਦਾਰੀ ਸਭ ਦੇ ਸਾਹਮਣੇ ਆ ਗਈ ਹੈ ਅਤੇ ਸੀ.ਬੀ.ਆਈ. ਵਲੋਂ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਰਾਜਬੀਰ ਸਿੰਘ ਘੁੰਮਣ ‘ਤੇ ਜਾਂਚ ਤੋਂ ਬਾਅਦ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਉਸ ਦੇ ਕਰੀਬੀ ਰਿਸ਼ਤੇਦਾਰ ਵੀ ਸੀ.ਬੀ.ਆਈ. ਦੀ ਰਡਾਰ ‘ਤੇ ਹਨ। ਇਹ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਅਤੇ ਹਲਕਾ ਧਰਮਕੋਟ ਦੇ ਮੁੱਖ ਸੇਵਾਦਾਰ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ ਨੇ ‘ਅਜੀਤ’ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਓ.ਐਸ.ਡੀ. ‘ਤੇ ਹੋਈ ਕਾਰਵਾਈ ਅਤੇ ਮੁੱਖ ਮੰਤਰੀ ਕੈਂਪਸ ‘ਤੇ ਛਾਪੇਮਾਰੀ ਦਰਸਾਉਂਦੀ ਹੈ ਕਿ ਇਨ੍ਹਾਂ ਘੁਟਾਲਿਆਂ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਸੀ.ਬੀ.ਆਈ. ਨੂੰ ਦਿੱਲੀ ਤੋਂ ਨਕਾਰੇ ਹੋਏ ਅਰਵਿੰਦ ਕੇਜਰੀਵਾਲ, ਮੁਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਇਨ੍ਹਾਂ ਦੀ ਵੀ ਜਾਂਚ ਹੋਣੀ ਚਾਹੀਦੀ ਹੈ, ਜਿਹੜੇ ਸੂਬੇ ਦਾ ਪੈਸਾ ਲੁੱਟ ਕੇ ਦਿੱਲੀ ਲੈ ਗਏ। ਰਵੀ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਦੀ ਧਰਮ-ਪਤਨੀ ਡਾ. ਗੁਰਪ੍ਰੀਤ ਕੌਰ ਸਮਗਲਰਾਂ ਅਤੇ ਜਬਰ ਜਨਾਹੀਆਂ ਨੂੰ ਬਚਾਉਣ ਲਈ ਕਰੋੜਾਂ ਰੁਪਏ ਲੈ ਰਹੀ ਹੈ ਅਤੇ ਉਸ ਦੇ ਜੀਜੇ ਅਮਰਦੀਪ ਸਿੰਘ ਗਰੇਵਾਲ ਵਲੋਂ ਗੁਰੀ ਚਾਹਲ ਖ਼ਿਲਾਫ਼ ਦਰਜ ਜਬਰ ਜਨਾਹ ਦੇ ਮਾਮਲੇ ਵਿਚ ਪੰਜ ਕਰੋੜ ਦੀ ਰਿਸ਼ਵਤ ਮੰਗਣ ਦੇ ਮਾਮਲੇ ਵਿਚ ਈ.ਡੀ. ਵਲੋਂ ਸੰਮਨ ਜਾਰੀ ਕਰ ਦਿੱਤੇ ਹਨ ਤੇ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਸਨਸਨੀਖ਼ੇਜ਼ ਖ਼ੁਲਾਸੇ ਹੋਣਗੇ। ਆਪਣੇ ਆਪ ਨੂੰ ਕੱਟੜ ਇਮਾਨਦਾਰ ਅਖਵਾਉਣ ਵਾਲੇ ਹੁਣ ਸੂਬੇ ਦੇ ਲੋਕਾਂ ਨੂੰ ਜਵਾਬ ਦੇਣ ਕਿ ਕਿੱਥੇ ਗਈ ਕੱਟੜ ਇਮਾਨਦਾਰੀ ਅਤੇ ਸੂਬੇ ਦੇ ਲੋਕਾਂ ਨੂੰ ਵੀ ਆਪ ਸਰਕਾਰ ਨੂੰ ਜਵਾਬਦੇਹ ਬਣਾਉਣਾ ਚਾਹੀਦਾ ਹੈ।
ਪਿਛਲੀ ਖ਼ਬਰ ਪਿੰਡ ਤਖ਼ਤੂਪੁਰਾ ਦੇ ਮ੍ਰਿਤਕ ਪੁਲਿਸ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਵਲੋਂ ਪੰਜਾਬ ਸਰਕਾਰ ਨੂੰ ਮਦਦ ਦੀ ਲਾਈ ਗੁਹਾਰ ਪ... ਅਗਲੀ ਖ਼ਬਰ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਪ੍ਰਗਟ ਸਿੰਘ ਨਾਲ ਐਡ: ਧਰਮਪਾਲ ਸਿੰਘ ਡੀ.ਪੀ. ਨੇ ਕੀਤੀ ਵਿਸ਼ੇਸ਼ ਮੀਟਿੰਗ * ਸੂਬਾ ਪ੍ਰਧਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।