10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਝੋਨੇ ਦੀ ਫਸਲ ਵੇਚਣ ’ਚ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਵੇਗੀ-ਪ੍ਰਧਾਨ ਮਨਦੀਪ ਸਿੰਘ ਮਾਣੂੰਕੇ

ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਸਤਿਕਾਰਯੋਗ ਮਾਤਾ ਵਿੱਦਿਆ ਕੌਰ ਧਰਮ-ਪਤਨੀ ਸੂਬੇਦਾਰ ਤੇਜਾ ਸਿੰਘ ਜੋ ਕਿ ਬੀਤੇ ਦਿਨੀਂ ਸੰਖੇਪ ਬਿਮਾਰੀ ਪਿੱਛੋਂ ਸਦੀਵੀ ਵਿਛੋੜਾ ਦੇ ਗਏ ਸਨ। ਇਸ ਦੁੱਖ ਦੀ ਘੜੀ ਵਿਚ ਵਿਧਾਇਕ ਬਿਲਾਸਪੁਰ ਤੇ ਉਨ੍ਹਾਂ ਦੇ ਪਰਿਵਾਰ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਡਾ.

ਮੋਗਾ ਹੈੱਡ ਪੋਸਟ ਆਫ਼ਿਸ ਵਿਖੇ ਵਿਸ਼ਵ ਡਾਕ ਹਫ਼ਤੇ ਦੇ ਮੌਕੇ ਪੋਸਟ ਮਾਸਟਰ ਪੁਰਸ਼ੋਤਮ ਮਿੱਤਲ ਨਾਲ ਵਿਭਾਗੀ ਕਰਮਚਾਰੀ। ਤਸਵੀਰ : ਅਸ਼ੋਕ ਬਾਂਸਲ 10-10-2026
ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਸਤਿਕਾਰਯੋਗ ਮਾਤਾ ਵਿੱਦਿਆ ਕੌਰ ਧਰਮ-ਪਤਨੀ ਸੂਬੇਦਾਰ ਤੇਜਾ ਸਿੰਘ ਜੋ ਕਿ ਬੀਤੇ ਦਿਨੀਂ ਸੰਖੇਪ ਬਿਮਾਰੀ ਪਿੱਛੋਂ ਸਦੀਵੀ ਵਿਛੋੜਾ ਦੇ ਗਏ ਸਨ। ਇਸ ਦੁੱਖ ਦੀ ਘੜੀ ਵਿਚ ਵਿਧਾਇਕ ਬਿਲਾਸਪੁਰ ਤੇ ਉਨ੍ਹਾਂ ਦੇ ਪਰਿਵਾਰ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਸੰਤ ਜਗਰਾਜ ਸਿੰਘ ਲੰਗਰਾਂ ਵਾਲੇ ਲੋਪੋ, ਚੇਅਰਮੈਨ ਤੇ ਜ਼ਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਮਧੇਕੇ, ਡਿਪਟੀ ਐਡਵੋਕੇਟ ਜਨਰਲ ਕੇ.ਪੀ. ਬਾਵਾ ਪੰਜਾਬ ਸਰਕਾਰ, ਚੇਅਰਮੈਨ ਜਤਿੰਦਰ ਸਿੰਘ ਭੱਲਾ ਬਠਿੰਡਾ, ਰੀਡਰ ਸਰਬਨ ਸਿੰਘ ਗਿੱਲ, ਜਸਵੰਤ ਸਿੰਘ ਸਰਾਂ ਚੌਕੀ ਇੰਚਾਰਜ, ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ, ਸਾਹਿਤਕਾਰ ਬੱਬੀ ਪੱਤੋ, ਕੁਲਦੀਪ ਸਿੰਘ ਲੋਹਟ, ਡਾ. ਗੁਰਸ਼ਵਿੰਦਰ ਸਿੰਘ, ਸਰਬਜੀਤ ਸਿੰਘ ਭੱਟੀ, ਮੁਸਲਿਮ ਫ਼ਰੰਟ ਪੰਜਾਬ ਤੋਂ ਡਾ. ਫ਼ਕੀਰ ਮੁਹੰਮਦ ਜ਼ਿਲ੍ਹਾ ਚੇਅਰਮੈਨ ਮੁਸਲਿਮ ਡਿਵੈਲਪਮੈਂਟ ਬੋਰਡ, ਮੁਹੰਮਦ ਵਿੱਕੀ ਪ੍ਰਧਾਨ ਮੁਸਲਿਮ ਫ਼ਰੰਟ ਮੋਗਾ, ਭੋਲਾ ਖ਼ਾਨ ਪ੍ਰਧਾਨ ਬਾਘਾ ਪੁਰਾਣਾ, ਤਾਰੀ ਮੁਹੰਮਦ, ਲਖਮਾਨ ਮਾਣੂੰਕੇ, ਮਨਦੀਪ ਸਿੰਘ ਮਾਣੂੰਕੇ ਪ੍ਰਧਾਨ, ਚੇਅਰਮੈਨ ਗੁਰਮੇਲ ਸਿੰਘ ਮੱਦੋਕੇ, ਬਲਾਕ ਸੰਮਤੀ ਚੇਅਰਮੈਨ ਹਰਜਿੰਦਰ ਸਿੰਘ ਕੋਕਰੀ ਕਲਾਂ ਸਮੇਤ ਆਪ ਪਾਰਟੀ ਦੇ ਆਗੂਆਂ, ਵਰਕਰਾਂ ਤੋਂ ਇਲਾਵਾ ਇਲਾਕੇ ਦੀਆਂ ਸ਼ਖ਼ਸੀਅਤਾਂ ਨੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ। ਇਸ ਮੌਕੇ ਡਾ. ਰਵਜੋਤ ਸਿੰਘ ਤੇ ਸੰਤ ਬਾਬਾ ਜਗਰਾਜ ਸਿੰਘ ਲੰਗਰਾਂ ਵਾਲਿਆਂ ਨੇ ਕਿਹਾ ਕਿ ਮਾਤਾ ਵਿੱਦਿਆ ਕੌਰ ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਸਨ ਤੇ ਉਨ੍ਹਾਂ ਦੇ ਜਾਣ ਨਾਲ ਜਿੱਥੇ ਪਰਿਵਾਰ ਨੂੰ ਘਾਟਾ ਪਿਆ ਹੈ ਉੱਥੇ ਸਮਾਜ ਨੂੰ ਵੀ ਵੱਡਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਮਾਂ ਦਾ ਰਿਸ਼ਤਾ ਦੁਨੀਆ ਦੇ ਸਭ ਤੋਂ ਪਵਿੱਤਰ ਤੇ ਅਨਮੋਲ ਰਿਸ਼ਤਿਆਂ ਵਿਚੋਂ ਇਕ ਹੁੰਦਾ ਹੈ। ਉਨ੍ਹਾਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਤੇ ਸਮੂਹ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਇਸ ਦੁੱਖ ਦੀ ਘੜੀ ਵਿਚ ਹੌਸਲਾ ਤੇ ਹਿੰਮਤ ਬਣਾਈ ਰੱਖਣ ਦੀ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਸਵ: ਮਾਤਾ ਵਿੱਦਿਆ ਕੌਰ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 11 ਅਕਤੂਬਰ ਦਿਨ ਐਤਵਾਰ ਨੂੰ ਦੁਪਹਿਰ 12 ਤੋਂ 1:30 ਵਜੇ ਤੱਕ ਦਾਣਾ ਮੰਡੀ ਬਿਲਾਸਪੁਰ ਵਿਖੇ ਹੋਵੇਗੀ।
ਪਿਛਲੀ ਖ਼ਬਰ ਮੋਗਾ ਸ਼ਹਿਰ ਦੇ ਵਿਕਾਸ ਨੂੰ ਮਿਲੀ ਨਵੀਂ ਗਤੀ, ਨੀਵੇਂ ਪੁਲ ਸੜਕ ਦੇ ਨਵੀਨੀਕਰਨ ਕਾਰਜ ਦਾ ਆਰੰਭ ਸ਼ਹਿਰ ਦੀ ਸੁੰਦਰਤਾ ਵਧਾਉਣ... ਅਗਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਚ ਐਨ.ਐਸ.ਐਸ. ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।