13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਐਸ.ਆਈ.ਆਰ. ਦਾ ਵਿਰੋਧ ਕਰਨ ਵਾਲਿਆਂ ’ਤੇ ਡਾ. ਹਰਜੋਤ ਕਮਲ ਦਾ ਤਿੱਖਾ ਹਮਲਾ, ਬੋਲੇ ਵੋਟ ਚੋਰੀ ਦੇ ਦੋਸ਼ਾਂ ਦੇ ਸਬੂਤ ਕਿੱਥੇ ਹਨ...

ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੋਧ (ਐਸ.

ਅਜੀਤ ਡੈਸਕ 12-10-2026
ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੋਧ (ਐਸ.ਆਈ.ਆਰ.) ਦਾ ਵਿਰੋਧ ਕਰ ਰਹੇ ਕਾਂਗਰਸੀ ਆਗੂਆਂ ‘ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਵਿਰੋਧੀ ਪਾਰਟੀਆਂ ਵੋਟ ਚੋਰੀ ਦੇ ਦੋਸ਼ ਤਾਂ ਲਗਾ ਰਹੀਆਂ ਹਨ, ਪਰ ਇਨ੍ਹਾਂ ਦੋਸ਼ਾਂ ਨੂੰ ਸਾਬਤ ਕਰਨ ਲਈ ਕੋਈ ਠੋਸ ਸਬੂਤ ਪੇਸ਼ ਨਹੀਂ ਕਰ ਸਕੀਆਂ। ਡਾ. ਹਰਜੋਤ ਕਮਲ ਨੇ ਕਿਹਾ ਕਿ ਦੋ ਦਿਨ ਪਹਿਲਾਂ ਮੋਗਾ ਵਿਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਐਸ.ਆਈ.ਆਰ. ਦੇ ਵਿਰੋਧ ਵਿਚ ਰੋਸ ਮਾਰਚ ਕੱਢਿਆ ਗਿਆ ਸੀ, ਪਰ ਉਹ ਇਹ ਸਾਬਤ ਕਰਨ ਲਈ ਕੋਈ ਠੋਸ ਸਬੂਤ ਪੇਸ਼ ਨਹੀਂ ਕਰ ਸਕੇ ਕਿ ਆਖ਼ਰ ਕਿਸ ਵਿਅਕਤੀ ਦੀ ਵੋਟ ਚੋਰੀ ਹੋਈ ਹੈ। ਉਨ੍ਹਾਂ ਨੇ ਦਿੱਲੀ ਵਿਚ ਵਿਰੋਧੀ ਧਿਰ ਦੇ ਆਗੂਆਂ ਵਲੋਂ ਰਾਸ਼ਟਰਪਤੀ ਨਾਲ ਕੀਤੀ ਗਈ ਮੁਲਾਕਾਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ਵਿਰੋਧੀ ਧਿਰ ਦੇ ਪ੍ਰਮੁੱਖ ਆਗੂ ਰਾਸ਼ਟਰਪਤੀ ਨੂੰ ਮਿਲਣ ਪਹੁੰਚੇ ਸਨ। ਡਾ. ਕਮਲ ਅਨੁਸਾਰ ਜਦੋਂ ਉਨ੍ਹਾਂ ਤੋਂ ਸਬੂਤਾਂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਅਗਲੀ ਮੁਲਾਕਾਤ ਦੌਰਾਨ ਸਬੂਤ ਪੇਸ਼ ਕਰਨ ਦੀ ਗੱਲ ਕਹੀ। ਉਨ੍ਹਾਂ ਸਵਾਲ ਉਠਾਇਆ ਕਿ ਜੇਕਰ ਕਾਂਗਰਸ ਕੋਲ ਵਾਕਈ ਵੋਟ ਚੋਰੀ ਨਾਲ ਸਬੰਧਿਤ ਸਬੂਤ ਹਨ ਤਾਂ ਉਹ ਰਾਸ਼ਟਰਪਤੀ ਨਾਲ ਮੁਲਾਕਾਤ ਦੌਰਾਨ ਹੀ ਕਿਉਂ ਨਹੀਂ ਪੇਸ਼ ਕੀਤੇ ਗਏ। ਕੀ ਵਿਰੋਧੀ ਧਿਰ ਸਿਰਫ਼ ਸਿਆਸੀ ਵਿਰੋਧ ਲਈ ਹੀ ਵਿਰੋਧ ਕਰ ਰਹੀ ਹੈ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨੇ ਦੋਸ਼ ਲਾਇਆ ਕਿ ਐਸ.ਆਈ.ਆਰ. ਦਾ ਵਿਰੋਧ ਕਰਨ ਪਿੱਛੇ ਕਾਂਗਰਸ ਦੀ ਸਿਆਸੀ ਮਨਸ਼ਾ ‘ਤੇ ਸਵਾਲ ਖੜ੍ਹੇ ਹੁੰਦੇ ਹਨ।
ਪਿਛਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਨੇ ਬੈਡਮਿੰਟਨ ਮੁਕਾਬਲੇ ’ਚ ਜਿੱਤੇ 5 ਸੋਨ ਤਗਮੇ ਅਗਲੀ ਖ਼ਬਰ ਧਰਮਕੋਟ ਅਤੇ ਬਾਘਾ ਪੁਰਾਣਾ ਦੇ ਵਾਰਡਾਂ ਦੀਆਂ ਵੋਟਰ ਸੂਚੀਆਂ ਦੀ ਸੰਖੇਪ ਸੁਧਾਈ ਦਾ ਪ੍ਰੋਗਰਾਮ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।