13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਡੀ.ਏ.ਪੀ. ਖਾਦ ਦੀ ਕਿੱਲਤ ਨੂੰ ਲੈ ਕੇ ਮੱਖਣ ਬਰਾੜ ਨੇ ਸਰਕਾਰ ’ਤੇ ਚੁੱਕੇ ਸਵਾਲ ਕਿਸਾਨਾਂ ਤੋਂ ਵੱਧ ਵਸੂਲੀ ਦਾ ਲਾਇਆ ਦੋਸ਼

ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸ਼੍ਰੋਮਣੀ ਅਕਾਲੀ ਦਲ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਪੰਜਾਬ ਵਿਚ ਡੀ. ਏ.

ਅਜੀਤ ਡੈਸਕ 12-10-2026
ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸ਼੍ਰੋਮਣੀ ਅਕਾਲੀ ਦਲ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਪੰਜਾਬ ਵਿਚ ਡੀ.ਏ.ਪੀ. ਖਾਦ ਦੀ ਕਥਿਤ ਕਿੱਲਤ ਅਤੇ ਕਿਸਾਨਾਂ ਤੋਂ ਵੱਧ ਕੀਮਤ ਵਸੂਲੇ ਜਾਣ ਦੇ ਮਾਮਲੇ ਨੂੰ ਲੈ ਕੇ ਸਰਕਾਰ ‘ਤੇ ਸਵਾਲ ਚੁੱਕੇ ਹਨ। ਮੋਗਾ ਵਿਖੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਮੱਖਣ ਬਰਾੜ ਨੇ ਕਿਹਾ ਕਿ ਡੀ.ਏ.ਪੀ. ਦੀ ਘਾਟ ਕਾਰਨ ਕਿਸਾਨਾਂ ਨੂੰ ਆਪਣੀ ਫ਼ਸਲ ਲਈ ਲੋੜੀਂਦੀ ਖਾਦ ਲੈਣ ਵਾਸਤੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਿੱਥੇ ਮੰਤਰੀ ਦੇ ਆਪਣੇ ਜ਼ਿਲ੍ਹੇ ਵਿਚ ਹਰ ਹਫ਼ਤੇ ਖਾਦ ਦੀਆਂ ਰੈਕਾਂ ਲੱਗ ਰਹੀਆਂ ਹਨ, ਉੱਥੇ ਮੋਗਾ ਸਮੇਤ ਮਾਲਵਾ ਖੇਤਰ ਦੇ ਕਈ ਜ਼ਿਲ੍ਹਿਆਂ ਨੂੰ ਲੋੜ ਅਨੁਸਾਰ ਡੀ.ਏ.ਪੀ. ਦੀ ਸਪਲਾਈ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਇਸ ਕਾਰਨ ਕਿਸਾਨਾਂ ਵਿਚ ਚਿੰਤਾ ਵੱਧ ਰਹੀ ਹੈ ਅਤੇ ਖਾਦ ਦੀ ਉਪਲਬਧਤਾ ਨੂੰ ਲੈ ਕੇ ਉਨ੍ਹਾਂ ਨੂੰ ਖ਼ੱਜਲ-ਖ਼ੁਆਰ ਹੋਣਾ ਪੈ ਰਿਹਾ ਹੈ। ਮੱਖਣ ਬਰਾੜ ਨੇ ਦੋਸ਼ ਲਾਇਆ ਕਿ ਡੀ.ਏ.ਪੀ. ਦੀ ਸਰਕਾਰੀ ਕੀਮਤ 135 0 ਰੁਪਏ ਪ੍ਰਤੀ ਬੋਰੀ ਹੋਣ ਦੇ ਬਾਵਜੂਦ ਕਿਸਾਨਾਂ ਤੋਂ ਕਥਿਤ ਤੌਰ ‘ਤੇ 1650 ਰੁਪਏ ਪ੍ਰਤੀ ਬੋਰੀ ਤੱਕ ਵਸੂਲੇ ਜਾ ਰਹੇ ਹਨ। ਉਨ੍ਹਾਂ ਸਰਕਾਰ ਤੋਂ ਇਸ ਮਾਮਲੇ ਦੀ ਜਾਂਚ ਕਰਵਾਉਣ ਅਤੇ ਕਿਸਾਨਾਂ ਤੋਂ ਨਿਰਧਾਰਿਤ ਕੀਮਤ ਤੋਂ ਵੱਧ ਵਸੂਲੀ ਨੂੰ ਰੋਕਣ ਦੀ ਮੰਗ ਕੀਤੀ ।
ਪਿਛਲੀ ਖ਼ਬਰ ‘ ਆਪ’ ਸਰਕਾਰ ਦਾ ਭ੍ਰਿਸ਼ਟਾਚਾਰ ਦਾ ਘੜਾ ਭਰ ਚੁੱਕਾ-ਐਸ.ਪੀ. ਸੰਧੂ ਅਗਲੀ ਖ਼ਬਰ ਪ੍ਰੋਜੈਕਟ ਪ੍ਰਗਤੀ ਤਹਿਤ ਜੋਗੇਵਾਲਾ ਦੇ 5 ਪਰਿਵਾਰਾਂ ਨੂੰ ਜੀਵਿਕਾ ਉਤਸ਼ਾਹਿਤ ਕਰਨ ਲਈ 25 ਪਸ਼ੂ ਪ੍ਰਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।