14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਮੰਡੀਆਂ ਵਿਚ ਸੁੱਕਾ ਝੋਨਾ ਲਿਆਉਣ ਕਿਸਾਨ, ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਵਿਚ ਕਰਨ ਸਹਿਯੋਗ-ਡਿਪਟੀ ਕਮਿਸ਼ਨਰ ਮੰਡੀਆਂ ਵਿਚ ਹੁਣ ਤੱਕ 22753 ਮੀਟਿ੍ਕ ਟਨ ਝੋਨੇ ਦੀ ਆਮਦ, 18277 ਮੀਟਿ੍ਕ ਟਨ ਦੀ ਹੋਈ ਖ਼ਰੀਦ

ਮੋਗਾ, 13 ਅਕਤੂਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸਿਰਫ਼ ਸੁੱਕਾ ਝੋਨਾ ਹੀ ਲੈ ਕੇ ਆਉਣ, ਤਾਂ ਜੋ ਫ਼ਸਲ ਦੀ ਖ਼ਰੀਦ ਬਿਨਾਂ ਕਿਸੇ ਬੇਲੋੜੀ ਦੇਰੀ ਦੇ ਹੋ ਸਕੇ ਅਤੇ ਉਨ੍ਹਾਂ ਦੇ ਸਮੇਂ ਦੀ ਬੱਚਤ ਹੋਵੇ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਕਟਾਈ ਦਿਨ ਸਮੇਂ ਕਰਨ ਦੀ ਅਪੀਲ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਮੋਗਾ ਵਿਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ ‘ਤੇ ਪਾਬੰਦੀ ਲਗਾਈ ਗਈ ਹੈ।

ਅਜੀਤ ਡੈਸਕ 14-10-2026
ਮੋਗਾ, 13 ਅਕਤੂਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸਿਰਫ਼ ਸੁੱਕਾ ਝੋਨਾ ਹੀ ਲੈ ਕੇ ਆਉਣ, ਤਾਂ ਜੋ ਫ਼ਸਲ ਦੀ ਖ਼ਰੀਦ ਬਿਨਾਂ ਕਿਸੇ ਬੇਲੋੜੀ ਦੇਰੀ ਦੇ ਹੋ ਸਕੇ ਅਤੇ ਉਨ੍ਹਾਂ ਦੇ ਸਮੇਂ ਦੀ ਬੱਚਤ ਹੋਵੇ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਕਟਾਈ ਦਿਨ ਸਮੇਂ ਕਰਨ ਦੀ ਅਪੀਲ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਮੋਗਾ ਵਿਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ ‘ਤੇ ਪਾਬੰਦੀ ਲਗਾਈ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਵੇਰੇ ਤਰੇਲ ਅਤੇ ਸ਼ਾਮ ਸਮੇਂ ਨਮੀ ਵਧਣ ਕਾਰਨ ਝੋਨੇ ਦੀ ਗੁਣਵੱਤਾ ਪ੍ਰਭਾਵਿਤ ਹੋ ਸਕਦੀ ਹੈ, ਜਿਸ ਨਾਲ ਮੰਡੀਆਂ ਵਿਚ ਫ਼ਸਲ ਦੀ ਖ਼ਰੀਦ ਦੌਰਾਨ ਮੁਸ਼ਕਿਲ ਆ ਸਕਦੀ ਹੈ। ਇਸ ਲਈ ਕਿਸਾਨ ਨਿਰਧਾਰਿਤ ਸਮੇਂ ਦੌਰਾਨ ਹੀ ਕਟਾਈ ਕਰਨ ਅਤੇ ਸੁੱਕੀ ਫ਼ਸਲ ਮੰਡੀਆਂ ਵਿਚ ਲਿਆਉਣ ਨੂੰ ਤਰਜੀਹ ਦੇਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਅਤੇ ਲਿਫ਼ਟਿੰਗ ਦਾ ਕੰਮ ਲਗਾਤਾਰ ਜਾਰੀ ਹੈ। ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 22753 ਮੀਟਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿਚੋਂ ਵੱਖ-ਵੱਖ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ 18277 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਖ਼ਰੀਦ ਏਜੰਸੀਆਂ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵਲੋਂ 9544 ਮੀਟਰਿਕ ਟਨ, ਮਾਰਕਫੈੱਡ ਵਲੋਂ 4404 ਮੀਟਰਿਕ ਟਨ, ਪਨਸਪ ਵਲੋਂ 2837 ਮੀਟਰਿਕ ਟਨ ਅਤੇ ਪੰਜਾਬ ਰਾਜ ਗੋਦਾਮ ਨਿਗਮ ਵਲੋਂ 1491 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਉਨ੍ਹਾਂ ਨੂੰ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਖ਼ਰੀਦ ਪ੍ਰਕਿਰਿਆ ਵਿਚ ਤੇਜ਼ੀ ਬਣਾਈ ਰੱਖਣ ਅਤੇ ਖ਼ਰੀਦੇ ਗਏ ਝੋਨੇ ਦੀ ਸਮੇਂ ਸਿਰ ਲਿਫ਼ਟਿੰਗ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਮੰਡੀਆਂ ਵਿਚ ਫ਼ਸਲ ਦੀ ਆਮਦ ਅਤੇ ਖ਼ਰੀਦ ਦਾ ਕੰਮ ਨਿਰਵਿਘਨ ਜਾਰੀ ਰਹੇ।
ਪਿਛਲੀ ਖ਼ਬਰ 26 ਪਾਵਨ ਸ਼ਕਤੀਪੀਠਾਂ ਤੋਂ ਲਿਆਂਦੀਆਂ ਜੋਤਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀਆਂ ਲੱਗੀਆਂ ਲੰਮੀਆਂ ਕਤਾਰਾਂ ਅਗਲੀ ਖ਼ਬਰ ਹਲਕਾ ਮੋਗਾ ਵਿਚ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਬੂਥ ਇੰਚਾਰਜਾਂ ਨਾਲ ਕੀਤੀ ਅਹਿਮ ਮੀਟਿੰਗ ਮਜ਼ਦੂਰ ਆਗੂ ਵਿਜੇ ਧੀਰ ਐ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।